ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ CM ਭਗਵੰਤ ਮਾਨ, ਪੰਜਾਬ 'ਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਸੌਂਪੀ ਜਾਵੇਗੀ ਰਿਪੋਰਟ
ਉਹ ਰਾਜ ਆਫ਼ਤ ਰਾਹਤ ਫੰਡ (SDRF) ਦੇ ਨਿਯਮਾਂ ਵਿੱਚ ਢਿੱਲ ਦੇਣ ਦੀ ਵੀ ਮੰਗ ਕਰਨਗੇ। ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਅਤੇ ਹੋਰ ਅਧਿਕਾਰੀ ਮੁੱਖ ਮੰਤਰੀ ਦੇ ਨਾਲ ਸਨ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਪੰਜਾਬ ਦੇ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਰਿਪੋਰਟ ਕੇਂਦਰੀ ਮੰਤਰੀ ਨਾਲ ਸਾਂਝੀ ਕਰਾਂਗੇ ਇਸ ਦੌਰਾਨ ਕੇਂਦਰ ਸਰਕਾਰ ਤੋਂ 20,000 ਕਰੋੜ ਦੇ ਰਾਹਤ ਪੈਕੇਜ ਦੀ ਮੰਗ ਕੀਤੀ ਜਾਵੇਗੀ।
ਜ਼ਿਕਰ ਕਰ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਦਿੱਲੀ ਦੇ ਕਪੂਰਥਲਾ ਹਾਊਸ ਤੋਂ ਰਵਾਨਾ ਹੋਏ। ਇਹ ਮੀਟਿੰਗ ਲਗਭਗ ਅੱਧਾ ਘੰਟਾ ਚੱਲਣ ਦੀ ਉਮੀਦ ਹੈ। ਉਹ ਸ਼ਾਹ ਨੂੰ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਜਾਣਕਾਰੀ ਦੇਣਗੇ।
ਉਹ ਰਾਜ ਆਫ਼ਤ ਰਾਹਤ ਫੰਡ (SDRF) ਦੇ ਨਿਯਮਾਂ ਵਿੱਚ ਢਿੱਲ ਦੇਣ ਦੀ ਵੀ ਮੰਗ ਕਰਨਗੇ। ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਅਤੇ ਹੋਰ ਅਧਿਕਾਰੀ ਮੁੱਖ ਮੰਤਰੀ ਦੇ ਨਾਲ ਸਨ।
ਹਾਲਾਂਕਿ ਮੁੱਖ ਮੰਤਰੀ ਮਾਨ ਪਹਿਲਾਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਲਈ ਵਾਰ-ਵਾਰ ਸਮਾਂ ਮੰਗ ਰਹੇ ਸਨ, ਪਰ ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਉਨ੍ਹਾਂ ਨੂੰ ਸਮਾਂ ਨਹੀਂ ਦਿੱਤਾ। ਹੜ੍ਹਾਂ ਲਈ ਬੁਲਾਏ ਗਏ ਵਿਸ਼ੇਸ਼ ਸੈਸ਼ਨ ਵਿੱਚ ਪੀਐਮਓ ਦੀ ਨਿੰਦਾ ਦਾ ਮਤਾ ਵੀ ਪਾਸ ਕੀਤਾ ਗਿਆ।






















