ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ 'ਚ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਭਗਵੰਤ ਮਾਨ ਨੇ ਟਵੀਟ ਕਰਦਿਆਂ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਰੁਕਿਆ RDF ਦਾ ₹1760 ਕਰੋੜ ਦਾ ਬਕਾਇਆ ਜਾਰੀ ਕਰਨ ,ਝੋਨੇ ਦੇ ਸੀਜ਼ਨ ਲਈ ਮੰਡੀਆਂ ‘ਚ ਪ੍ਰਬੰਧ, FCI ਅਤੇ ਬਾਰਦਾਨੇ ਸੰਬੰਧਿਤ ਕੇਂਦਰੀ ਮੰਤਰੀ ਪੀਯੂਸ਼ ਗੋਇਲ ਨਾਲ ਮੁਲਾਕਾਤ ਕੀਤੀ ਹੈ। 

 

ਭਗਵੰਤ ਮਾਨ ਨੇ ਕਿਹਾ ਕਿ ਕੇਂਦਰੀ ਮੰਤਰੀ ਨੇ ਤੁਰੰਤ ਰੁਕਿਆ ਹੋਇਆ RDF ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਬਾਕੀ ਮੰਗਾਂ ਵੀ ਮਨਜ਼ੂਰ ਕਰ ਲਈਆਂ ਹਨ।