ਪੜਚੋਲ ਕਰੋ

Punjab ਦੇ CM ਦੀ ਰਾਸ਼ਟਰਪਤੀ ਨਾਲ ਮੁਲਾਕਾਤ, ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਦਿੱਤਾ ਸੱਦਾ

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ।

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਰਾਸ਼ਟਰਪਤੀ ਨੂੰ ਉਨ੍ਹਾਂ ਦੇ ਪ੍ਰੋਗਰਾਮ ਅਨੁਸਾਰ 18 ਨਵੰਬਰ ਤੋਂ 25 ਨਵੰਬਰ ਦੇ ਵਿਚਕਾਰ ਕੋਈ ਵੀ ਤਾਰੀਖ ਚੁਣਨ ਲਈ ਕਿਹਾ ਹੈ। ਉਹ ਜੋ ਵੀ ਤਾਰੀਖ਼ ਤੈਅ ਕਰਨਗੇ, ਪੰਜਾਬ ਸਰਕਾਰ ਉਨ੍ਹਾਂ ਦਾ ਸਵਾਗਤ ਕਰੇਗੀ।

ਵੈਸੇ ਤਾਂ ਉਹ ਬਹੁਤ ਧਾਰਮਿਕ ਖਿਆਲਾਂ ਦੇ ਹਨ ਅਤੇ ਉਨ੍ਹਾਂ ਨੂੰ ਇਸ ਬਾਰੇ ਵਿੱਚ ਪਤਾ ਹੈ। ਪਹਿਲਾਂ, ਜਦੋਂ ਉਹ ਪੰਜਾਬ ਆਏ ਸੀ, ਤਾਂ ਉਨ੍ਹਾਂ ਨੇ ਦਰਬਾਰ ਸਾਹਿਬ ਵਿੱਚ ਲਗਭਗ ਦੋ ਘੰਟੇ ਬਿਤਾਏ, ਲੰਗਰ ਛਕਿਆ ਅਤੇ ਕੀਰਤਨ ਸੁਣਿਆ। ਦੇਸ਼ ਭਰ ਦੇ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਦੁਨੀਆ ਭਰ ਵਿੱਚ ਰਹਿੰਦੇ ਪੰਜਾਬੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।

ਸਾਰੇ ਦੇਸ਼ਾਂ ਦੇ ਰਾਜਦੂਤਾਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ। ਮੁੱਖ ਇਕੱਠ 23 ਨਵੰਬਰ ਤੋਂ 25 ਨਵੰਬਰ ਤੱਕ ਹੋਣਗੇ। ਸਾਨੂੰ ਆਪਣੀ ਵਿਰਾਸਤ ਅਤੇ ਆਪਣੇ ਪੁਰਖਿਆਂ ਦੀ ਸ਼ਹਾਦਤ ਨੂੰ ਯਾਦ ਰੱਖਣਾ ਚਾਹੀਦਾ ਹੈ। ਕੁਰਬਾਨੀਆਂ ਦੇ ਕੇ ਸਾਨੂੰ ਇਹ ਰੁਤਬੇ ਮਿਲੇ ਹਨ। ਗੁਰੂ ਤੇਗ ਬਹਾਦਰ ਜੀ ਦੇ ਪਰਿਵਾਰ ਨੇ ਸਭ ਤੋਂ ਵੱਡੀ ਕੁਰਬਾਨੀ ਦਿੱਤੀ। ਪੋਤਿਆਂ ਤੱਕ ਨੇ ਸ਼ਹਾਦਤਾਂ ਦਿੱਤੀਆਂ ਹਨ। ਇਸ ਦੀ ਇਤਿਹਾਸ ਵਿੱਚ ਡੂੰਘੀ ਮਿਸਾਲ ਹੈ। ਮੁੱਖ ਸਕੱਤਰ ਅਤੇ ਹੋਰ ਅਧਿਕਾਰੀ ਵੀ ਉਨ੍ਹਾਂ ਨਾਲ ਮੌਜੂਦ ਸਨ।

ਇਹ ਪ੍ਰੋਗਰਾਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਤੋਂ ਬਾਅਦ ਹੋਵੇਗੀ। ਇਸ ਤੋਂ ਬਾਅਦ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਂਦਿਆਂ ਹੋਇਆਂ ਲਾਈਟ ਐਂਡ ਸਾਊਂਡ ਸ਼ੋਅ, ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਗੁਰੂ ਸਾਹਿਬ ਦੇ ਚਰਨਾਂ ਨਾਲ ਜੁੜੇ 130 ਪਵਿੱਤਰ ਸਥਾਨਾਂ 'ਤੇ ਵੀ ਕੀਰਤਨ ਦਰਬਾਰ ਆਯੋਜਿਤ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਚਾਰ ਨਗਰ ਕੀਰਤਨ ਸ੍ਰੀਨਗਰ (ਜੰਮੂ ਅਤੇ ਕਸ਼ਮੀਰ), ਗੁਰਦਾਸਪੁਰ, ਫਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (ਪੰਜਾਬ) ਤੋਂ ਸ਼ੁਰੂ ਹੋਣਗੇ, ਜੋ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਪਹੁੰਚਣਗੇ।

23 ਤੋਂ 25 ਨਵੰਬਰ ਤੱਕ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ, ਸਰਵ ਧਰਮ ਸੰਮੇਲਨ, ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਅਤੇ ਇੱਕ ਵਿਸ਼ਾਲ ਕੀਰਤਨ ਦਰਬਾਰ ਸ਼ਾਮਲ ਹੋਣਗੇ। ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ "ਚੱਕ ਨਾਨਕੀ" ਨਾਮ ਦੀ ਇੱਕ ਵਿਸ਼ਾਲ ਟੈਂਟ ਸਿਟੀ ਵੀ ਬਣਾਈ ਜਾ ਰਹੀ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget