ਪੜਚੋਲ ਕਰੋ

ਸੀਐਮ ਮਾਨ ਨੇ ਸਪੈਸ਼ਲ ਓਲੰਪਿਕ, ਬਰਲਿਨ ਖੇਡਾਂ 'ਚ ਪੰਜਾਬ ਦੇ 7 ਜੇਤੂ ਬੱਚਿਆਂ ਨਾਲ ਕੀਤੀ ਮੁਲਾਕਾਤ, ਬੱਚਿਆਂ ਨੂੰ ਮਿਲ ਕੇ ਕੀਤਾ ਸਨਮਾਨਿਤ

 Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਰਲਿਨ ਵਿੱਚ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੌਰਾਨ ਨਾਮਣਾ ਖੱਟਣ ਵਾਲੇ ਅੱਠ ਵਿਸ਼ੇਸ਼ ਖਿਡਾਰੀਆਂ ਤੇ ਉਨ੍ਹਾਂ ਦੇ ਕੋਚ ਦਾ ਅੱਜ ਸਨਮਾਨ ਕੀਤਾ

 Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਰਲਿਨ ਵਿੱਚ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੌਰਾਨ ਨਾਮਣਾ ਖੱਟਣ ਵਾਲੇ ਅੱਠ ਵਿਸ਼ੇਸ਼ ਖਿਡਾਰੀਆਂ ਤੇ ਉਨ੍ਹਾਂ ਦੇ ਕੋਚ ਦਾ ਅੱਜ ਸਨਮਾਨ ਕੀਤਾ।ਮੁੱਖ ਮੰਤਰੀ ਨੇ ਵੱਖ-ਵੱਖ ਖੇਡ ਵਰਗਾਂ ਵਿੱਚ ਤਿੰਨ ਸੋਨ ਤਮਗੇ, ਇਕ ਚਾਂਦੀ ਅਤੇ ਚਾਰ ਕਾਂਸੀ ਦੇ ਤਮਗੇ ਜਿੱਤਣ ਵਾਲੇ ਇਨ੍ਹਾਂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ।

 
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਸਮਾਪਤ ਹੋਈਆਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਵਿੱਚ ਭਾਰਤੀ ਦਲ ਦੇ ਵਧੀਆ ਪ੍ਰਦਰਸ਼ਨ ਵਿੱਚ ਇਨ੍ਹਾਂ ਖਿਡਾਰੀਆਂ ਨੇ ਅਹਿਮ ਭੂਮਿਕਾ ਅਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਪਣੇ ਇਨ੍ਹਾਂ ਖਿਡਾਰੀਆਂ ਉਤੇ ਮਾਣ ਹੈ, ਜਿਨ੍ਹਾਂ ਵਿਸ਼ੇਸ਼ ਉਲੰਪਿਕ ਖੇਡਾਂ ਵਿੱਚ ਮੁਲਕ ਦੀ ਝੋਲੀ ਇੰਨੇ ਤਮਗੇ ਪਾਏ।

ਮੁੱਖ ਮੰਤਰੀ ਨੇ ਕਿਹਾ ਕਿ ਇੱਥੇ ਖ਼ਾਸ ਤੌਰ ਉਤੇ ਜ਼ਿਕਰ ਕਰਨਾ ਬਣਦਾ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਇਨ੍ਹਾਂ ਖੇਡਾਂ ਵਿੱਚ ਭਾਗ ਲੈ ਕੇ ਆਪਣੀ ਸਖ਼ਤ ਮਿਹਨਤ ਤੇ ਸਮਰਪਣ ਨਾਲ ਸਫ਼ਲਤਾ ਦੇ ਝੰਡੇ ਗੱਡੇ। ਉਨ੍ਹਾਂ ਕਿਹਾ ਕਿ ਮੁਸ਼ਕਲ ਹਾਲਾਤ ਤੇ ਰਾਹ ਵਿੱਚ ਆਏ ਅੜਿੱਕਿਆਂ ਦੇ ਬਾਵਜੂਦ ਇਨ੍ਹਾਂ ਵਿਸ਼ੇਸ਼ ਖਿਡਾਰੀਆਂ ਨੇ ਮੁਲਕ ਲਈ ਤਮਗੇ ਜਿੱਤੇ। ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਲਿਆਂਦੀ ਗਈ ਖੇਡ ਨੀਤੀ ਨਾਲ ਪੈਰਾ ਖਿਡਾਰੀਆਂ ਦੇ ਨਾਲ-ਨਾਲ ਵਿਸ਼ੇਸ਼ ਉਲੰਪਿਕਸ/ਡੈੱਫ ਤੇ ਬਲਾਇੰਡ ਖੇਡਾਂ ਦੇ ਖਿਡਾਰੀਆਂ ਤੇ ਪੈਰਾ ਖਿਡਾਰੀਆਂ ਦੀ ਭਲਾਈ ਉਤੇ ਵੱਧ ਧਿਆਨ ਦਿੱਤਾ ਗਿਆ ਹੈ।

ਮੁੱਖ ਮੰਤਰੀ ਨੇ ਰੋਲਰ ਸਕੇਟਿੰਗ ਵਿੱਚ ਸੋਨੇ ਦਾ ਤਮਗਾ ਜਿੱਤਣ ਵਾਲੀ ਐਮ.ਡੀ. ਨਿਸਾਰ, ਦੋ ਕਾਂਸੀ ਦੇ ਤਮਗੇ ਜਿੱਤਣ ਵਾਲੀ ਰੇਨੂ ਅਤੇ ਇਕ ਕਾਂਸੀ ਦਾ ਤਮਗਾ ਜਿੱਤਣ ਵਾਲੀ ਸੀਤਾ ਦਾ ਸਨਮਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਰਵਾਇਤੀ ਫੁਟਬਾਲ ਮੁਕਾਬਲੇ ਵਿੱਚ ਸੋਨੇ ਦਾ ਤਮਗਾ ਜਿੱਤਣ ਵਾਲੇ ਜਤਿੰਦਰ ਸਿੰਘ ਤੇ ਹਰਜੀਤ ਸਿੰਘ, ਬਾਸਕਿਟਬਾਲ ਵਿੱਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਪ੍ਰਿਆ ਦੇਵੀ, ਯੂਨੀਫਾਈਡ ਫੁਟਬਾਲ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਜਯੋਤੀ ਕੌਰ ਦਾ ਵੀ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਨਾਲ ਸਬੰਧਤ ਸੱਤ ਵਿਸ਼ੇਸ਼ ਖਿਡਾਰੀ, ਇਕ ਯੂਨੀਫਾਈਡ ਪਾਰਟਲਰ ਤੇ ਇਕ ਕੋਚ ਸਮੇਤ ਨੌਂ ਮੈਂਬਰ ਭਾਰਤੀ ਦਲ ਦਾ ਹਿੱਸਾ ਸਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਕੁਮਾਰ ਅਮਿਤ ਹਾਜ਼ਰ ਸਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ
Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ
Embed widget