Punjab News: ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਸੀਐਮ ਭਗਵੰਤ ਮਾਨ, ਪੰਜਾਬ ਦੇ ਕਈ ਮੁੱਦੇ ਉਠਾਏ
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਸੁਰੱਖਿਆ ਤੇ ਸਰਹੱਦੀ ਲੋਕਾਂ ਦੀਆਂ ਮੁਸ਼ਕਲਾਂ ਦਾ ਮੁੱਦਾ ਉਠਾਇਆ ਹੈ।
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਸੁਰੱਖਿਆ ਤੇ ਸਰਹੱਦੀ ਲੋਕਾਂ ਦੀਆਂ ਮੁਸ਼ਕਲਾਂ ਦਾ ਮੁੱਦਾ ਉਠਾਇਆ ਹੈ। ਇਸ ਦੇ ਨਾਲ ਹੀ ਪੇਂਡੂ ਵਿਕਾਸ ਫ਼ੰਡਾਂ ਦੇ ਕਰੀਬ 2880 ਕਰੋੜ ਦੇ ਕੇਂਦਰ ਸਰਕਾਰ ਵੱਲ ਖੜ੍ਹੇ ਬਕਾਏ ਦਾ ਮੁੱਦਾ ਵੀ ਉਠਾਇਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ 19 ਮਈ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ ਸੀ। ਇਸ ਵਿਚ ਕੌਮੀ ਸੁਰੱਖਿਆ ਦੇ ਮਾਮਲੇ ’ਤੇ ਚਰਚਾ ਹੋਈ ਸੀ।
ਅੱਜ ਕੇਂਦਰੀ ਗ੍ਰਹਿ ਮੰਤਰੀ @AmitShah ਜੀ ਨਾਲ ਮੁਲਾਕਾਤ ਕੀਤੀ ਤੇ ਸਰਹੱਦ ਤੇ ਕੰਡਿਆਲੀ ਤਾਰਾਂ ਨੂੰ ਸ਼ਿਫਟ ਕਰਨ, ਲਗਾਤਾਰ ਵਧਦੀਆਂ ਡ੍ਰੋਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਸ ਨੂੰ ਹੋਰ ਮਜ਼ਬੂਤ ਕਰਨ ਤੇ ਸਭ ਤੋਂ ਅਹਿਮ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਲਈ ਕਾਨੂੰਨ 'ਚ ਸੋਧ ਦੀ ਮੰਗ ਕੀਤੀ.. pic.twitter.com/S2JzVH4H66
— Bhagwant Mann (@BhagwantMann) December 9, 2022
ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ ਹੈ ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ 'ਤੇ ਚਰਚਾ ਕੀਤੀ ਤੇ ਸਰਹੱਦ 'ਤੇ ਕੰਡਿਆਲੀ ਤਾਰ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਕੀਤੀ ਗਈ। ਉਨ੍ਹਾਂ ਨੇ ਇਨ੍ਹਾਂ ਸਾਰਿਆਂ ਮੁੱਦਿਆਂ 'ਤੇ ਹੱਲ ਦਾ ਭਰੋਸਾ ਦਿੱਤਾ ਹੈ ਤੇ ਸਾਡੀ ਮੀਟਿੰਗ ਸਫ਼ਲ ਰਹੀ ਹੈ।
ਵਿਕਾਸ ਫ਼ੰਡਾਂ ਦੇ ਮੁੱਦੇ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿਹਾਤੀ ਵਿਕਾਸ ਫ਼ੰਡਾਂ ਦੇ ਮੁੱਦੇ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਪੇਂਡੂ ਵਿਕਾਸ ਫ਼ੰਡਾਂ ਦੇ ਕਰੀਬ 2880 ਕਰੋੜ ਦੇ ਬਕਾਏ ਕੇਂਦਰ ਸਰਕਾਰ ਵੱਲ ਖੜ੍ਹੇ ਹਨ।
19 ਮਈ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਸੀ ਮੀਟਿੰਗ
ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਪਹਿਲਾਂ 19 ਮਈ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕੀਤੀ ਸੀ ਜਿਸ ਵਿਚ ਕੌਮੀ ਸੁਰੱਖਿਆ ਦੇ ਮਾਮਲੇ ’ਤੇ ਚਰਚਾ ਹੋਈ ਸੀ। ਮੁੱਖ ਮੰਤਰੀ ਅਮਿਤ ਸ਼ਾਹ ਨੂੰ ਪੇਂਡੂ ਵਿਕਾਸ ਫ਼ੰਡਾਂ ਨੂੰ ਫ਼ੌਰੀ ਰਿਲੀਜ਼ ਕਰਨ ਬਾਰੇ ਦਬਾਅ ਪਾਉਣਗੇ। ਕੇਂਦਰ ਸਰਕਾਰ ਨੇ ਪੇਂਡੂ ਵਿਕਾਸ ਫ਼ੰਡਾਂ ਦਾ ਮਾਮਲਾ ਕਰੀਬ ਦੋ ਵਰ੍ਹਿਆਂ ਤੋਂ ਲਟਕਿਆ ਹੋਇਆ ਹੈ।
ਪੰਜਾਬ ਸਰਕਾਰ ਨੇ ਪੁਰਾਣੇ ਫ਼ੰਡਾਂ ਦਾ ਦਿੱਤਾ ਸੀ ਸਾਰਾ ਲੇਖਾ-ਜੋਖਾ
ਪਹਿਲਾਂ ਕੇਂਦਰੀ ਖ਼ੁਰਾਕ ਮੰਤਰਾਲੇ ਨੇ ਮੰਗ ਕੀਤੀ ਸੀ ਕਿ ਪੰਜਾਬ ਸਰਕਾਰ ਪੁਰਾਣੇ ਪੇਂਡੂ ਵਿਕਾਸ ਕੰਮਾਂ ਦਾ ਹਿਸਾਬ-ਕਿਤਾਬ ਦੇਵੇ। ਜਦੋਂ ਚੰਨੀ ਸਰਕਾਰ ਸਮੇਂ ਦੋ ਦਫ਼ਾ ਪੰਜਾਬ ਸਰਕਾਰ ਨੇ ਪੁਰਾਣੇ ਫ਼ੰਡਾਂ ਦਾ ਸਾਰਾ ਲੇਖਾ-ਜੋਖਾ ਦੇ ਦਿੱਤਾ ਸੀ ਤਾਂ ਉਸੇ ਦੌਰਾਨ ਕੇਂਦਰ ਨੇ ਸ਼ਰਤ ਲਗਾ ਦਿੱਤੀ ਸੀ ਕਿ ਪਹਿਲਾਂ ਪੇਂਡੂ ਵਿਕਾਸ ਐਕਟ 1987 ਵਿਚ ਸੋਧ ਕੀਤੀ ਜਾਵੇ।
‘ਆਪ’ ਸਰਕਾਰ ਨੇ ਪੇਂਡੂ ਵਿਕਾਸ ਐਕਟ ਵਿਚ ਵੀ ਸੋਧ ਕਰ ਦਿੱਤੀ ਹੈ ਤੇ ਇਸ ਦੀ ਸੂਚਨਾ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਸੀ। ਉਸ ਮਗਰੋਂ ਵੀ ਪੇਂਡੂ ਵਿਕਾਸ ਫ਼ੰਡ ਜਾਰੀ ਨਹੀਂ ਕੀਤੇ ਹਨ। ਸੂਤਰਾਂ ਮੁਤਾਬਕ ਕੇਂਦਰ ਸਰਕਾਰ ਦਬਾਅ ਬਣਾ ਰਹੀ ਹੈ ਕਿ ਪੰਜਾਬ ਸਰਕਾਰ ਪੇਂਡੂ ਵਿਕਾਸ ਫ਼ੰਡ 3 ਫ਼ੀਸਦੀ ਤੋਂ ਘਟਾ ਕੇ 2 ਫ਼ੀਸਦੀ ਕਰੇ। ਮੁੱਖ ਮੰਤਰੀ ਦੀਆਂ ਮੀਟਿੰਗਾਂ ਵਿਚ ਕੇਂਦਰੀ ਮੰਤਰੀ ਇਨ੍ਹਾਂ ਫ਼ੰਡਾਂ ਵਿੱਚ ਇੱਕ ਫ਼ੀਸਦੀ ਦੀ ਕਟੌਤੀ ਸ਼ਰਤ ਵੀ ਰੱਖ ਸਕਦੇ ਹਨ।