Drone smuggling in Border : ਸਰਹੱਦ ਪਾਰੋਂ ਡਰੋਨ ਰਾਹੀਂ ਹਥਿਆਰ, ਨਸ਼ੇ ਤੇ ਹੋਰਾਂ ਸਮਾਨ ਦੀ ਤਸਕਰੀ ਨੇ ਦੇਸ਼ ਦੀ ਚਿੰਤਾ ਵਧਾ ਦਿੱਤਾ ਹੈ। ਡਰੋਨ ਰਾਹੀਂ ਸਭ ਤੋਂ ਵੱਧ ਤਸਕਰੀ ਦੀਆਂ ਖ਼ਬਰਾਂ ਪੰਜਾਬ ਤੋਂ ਆਉਂਦੀਆਂ ਹਨ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥ ਨਵਾਂ ਖੁਲਾਸਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਰਫ ਪਾਕਿਸਤਾਨ ਤੋਂ ਹੀ ਡੋਰਨ ਸਾਡੇ ਦੇਸ਼ ਨਹੀਂ ਆਉਂਦੇ ਸਗੋਂ ਭਾਰਤ ਤੋਂ ਵੀ ਡਰੋਨ ਪਾਕਿਸਤਾਨ ਜਾਂਦੇ ਹਨ। ਮਾਨ ਨੇ ਕਿਹਾ ਕਿ ਇਹ ਡਰੋਨ ਨਸ਼ੇ ਲੈਣ ਲਈ ਪਾਕਿਸਤਾਨ ਜਾਂਦੇ ਹਨ  ਅਤੇ ਉਥੋਂ ਉਹ ਨਸ਼ਾ ਨਾਲ ਲੱਦ ਕੇ ਭਾਰਤ ਪਰਤਦੇ ਹਨ।



ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਜਿਹੇ 2-3 ਮਾਮਲੇ ਪੁਲਿਸ ਦੇ ਧਿਆਨ ਵਿੱਚ ਆ ਚੁੱਕੇ ਹਨ। ਜਦੋਂ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਡਰੋਨ ਨੂੰ ਰੋਕਿਆ ਤਾਂ ਪਤਾ ਲੱਗਾ ਕਿ ਉਹ ਭਾਰਤੀ ਮੂਲ ਦੇ ਸਨ। ਇਹਨਾਂ ਡੋਰਾਨਾਂ ਨੂੰ ਪੰਜਾਬ ਤੋਂ ਹੀ ਸਰਹੱਦ ਪਾਰ ਪਾਕਿਸਤਾਨ ਭੇਜਿਆ ਗਿਆ ਸੀ। ਸੀਐਮ ਨੇ ਕਿਹਾ ਕਿ ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਡਰੋਨ ਕਿਸ ਦਾ


ਸੀਐਮ ਭਗਵੰਤ ਮਾਨ ਨੇ ਕਿਹਾ ਕਿ ਵਾਹਨਾਂ ਵਾਂਗ ਡਰੋਨ ਵੀ ਰਜਿਸਟਰਡ ਹੋਣੇ ਚਾਹੀਦੇ ਹਨ ਤਾਂ ਜੋ ਰਜਿਸਟ੍ਰੇਸ਼ਨ ਵੇਰਵਿਆਂ ਤੋਂ ਇਨ੍ਹਾਂ ਦੇ ਮਾਲਕਾਂ ਦਾ ਪਤਾ ਲਗਾਇਆ ਜਾ ਸਕੇ।  ਗ੍ਰਹਿ ਮੰਤਰਾਲੇ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਸਾਰੇ ਡਰੋਨ ਰਜਿਸਟ੍ਰੇਸ਼ਨ ਤੋਂ ਬਾਅਦ ਹੀ ਉੱਡ ਸਕਦੇ ਹਨ।



ਮੁੱਖ ਮੰਤਰੀ ਨੇ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਕਿ ਡਰੋਨਾਂ ਦੀ ਵਰਤੋਂ ਹੁਣ ਸਰਹੱਦ ਪਾਰੋਂ ਹਥਿਆਰਾਂ/ਹੈਰੋਇਨ/ਵਿਸਫੋਟਕਾਂ ਦੀ ਤਸਕਰੀ ਲਈ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਡਰੋਨਾਂ ਦੀ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਬਣਾਉਣ ਦੀ ਅਪੀਲ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਰਜਿਸਟ੍ਰੇਸ਼ਨ ਵਾਂਗ ਇਸ ਨੂੰ ਵੀ ਲਾਜ਼ਮੀ ਬਣਾਇਆ ਜਾਵੇ ਤਾਂ ਜੋ ਇਨ੍ਹਾਂ ਰਾਹੀਂ ਹੋ ਰਹੀ ਨਸ਼ਾ ਤਸਕਰੀ ਨੂੰ ਠੱਲ੍ਹ ਪਾਈ ਜਾ ਸਕੇ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial