Punjab News : "ਮੇਰੇ ਉੱਤੇ ਝੂਠੇ ਆਰੋਪ ਲੱਗੇ , ਵਿਰੋਧੀਆਂ ਨੇ ਸਾਜ਼ਿਸ਼ ਰਚੀ' ,ਵਾਇਰਲ ਵੀਡੀਓ ਮਾਮਲੇ 'ਤੇ ਬੋਲੇ CM ਭਗਵੰਤ ਮਾਨ
Punjab News : ਬੇਅਦਬੀ ਵਿਵਾਦ ਅਤੇ ਕਥਿਤ ਫਰਜ਼ੀ ਵੀਡੀਓ ਮਾਮਲੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ (24 ਜੂਨ) ਨੂੰ ਕਿਹਾ ਕਿ ਉਨ੍ਹਾਂ ਨੂੰ ਬਦਨਾਮ ਕਰਨ ਲਈ ਸਾਜ਼ਿਸ਼ ਰਚੀ ਗਈ ਹੈ। CM ਮਾਨ ਨੇ ਕਿਹਾ ਕਿ ਉਹ ਇਸ ਮਾਮਲੇ 'ਤੇ
Punjab News : ਬੇਅਦਬੀ ਵਿਵਾਦ ਅਤੇ ਕਥਿਤ ਫਰਜ਼ੀ ਵੀਡੀਓ ਮਾਮਲੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ (24 ਜੂਨ) ਨੂੰ ਕਿਹਾ ਕਿ ਉਨ੍ਹਾਂ ਨੂੰ ਬਦਨਾਮ ਕਰਨ ਲਈ ਸਾਜ਼ਿਸ਼ ਰਚੀ ਗਈ ਹੈ। CM ਮਾਨ ਨੇ ਕਿਹਾ ਕਿ ਉਹ ਇਸ ਮਾਮਲੇ 'ਤੇ ਆਪਣੇ ਪਹਿਲਾਂ ਦਿੱਤੇ ਬਿਆਨ 'ਤੇ ਕਾਇਮ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਭਾਜਪਾ ਵੱਲੋਂ ਫੋਰੈਂਸਿਕ ਮਾਹਿਰਾਂ 'ਤੇ ਦਬਾਅ ਬਣਾਇਆ ਗਿਆ ਅਤੇ ਫਰਜ਼ੀ ਰਿਪੋਰਟ ਤਿਆਰ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ।
ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਭਗਵੰਤ ਮਾਨ ਨੇ ਕਿਹਾ, "ਮੇਰੀ ਉਹ ਵੀਡੀਓ ਨਕਲੀ ਹੈ। ਇਹ ਮੇਰੇ ਸਿਆਸੀ ਵਿਰੋਧੀਆਂ ਦੀ ਸਾਜ਼ਿਸ਼ ਹੈ। ਮੇਰੀਆਂ ਫਰਜ਼ੀ ਵੀਡੀਓਜ਼ ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਹਨ। ਨਾ ਤਾਂ ਉਸ ਵਿਅਕਤੀ ਦਾ ਕੱਦ ਮੇਰੇ ਨਾਲ ਮਿਲਦਾ ਹੈ ਅਤੇ ਨਾ ਹੀ ਉਸ ਦਾ ਚੱਲਣ ਦਾ ਢੰਗ। ਹਰ ਰੋਜ਼ ਨਵੀਆਂ ਫਰਜ਼ੀ ਵੀਡੀਓਜ਼ ਬਣਾਕੇ ਸੋਸ਼ਲ ਮੀਡੀਆ 'ਤੇ ਪਾਈਆਂ ਜਾ ਰਹੀਆਂ ਹਨ। ਮੈਨੂੰ ਇਸ ਨਾਲ ਕੋਈ ਫਰਕ ਨਹੀਂ ਪੈਂਦਾ। ਅਜਿਹੇ ਹਥਕੰਡੇ ਨਾ ਅਪਣਾਏ ਜਾਣ। ਸੰਗਤ ਵੱਡੀ ਹੈ, ਲੋਕ ਵੱਡੇ ਹਨ। ਇਹ AI ਨਾਲ ਬਣਾਈ ਗਈ ਵੀਡੀਓ ਹੈ। ਇਹ ਅਕਾਲੀ ਦਲ ਅਤੇ ਭਾਜਪਾ ਦਾ ਸਾਂਝਾ ਮੋਰਚਾ ਹੈ। ਹੁਣ ਪੰਜਾਬ ਦੇ ਲੋਕ ਜਵਾਬ ਦੇਣਗੇ। ਸਕੂਲ ਬਣ ਰਹੇ ਹਨ, ਹਸਪਤਾਲ ਬਣ ਰਹੇ ਹਨ। ਮੈਂ ਲੋਕਾਂ ਦਾ ਬੰਦਾ ਹਾਂ ਅਤੇ ਲੋਕਾਂ ਦੇ ਵਿਚ ਰਹਾਂਗਾ।"
ਦੱਸਣਯੋਗ ਹੈ ਕਿ ਗੁਰੂਗ੍ਰਾਮ ਪੁਲਿਸ ਨੇ CM ਭਗਵੰਤ ਮਾਨ ਦੇ ਕਥਿਤ ਵੀਡੀਓ ਮਾਮਲੇ ਵਿੱਚ ਫਰਜ਼ੀ ਰਿਪੋਰਟ ਤਿਆਰ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਆਰੋਪ ਲੱਗੇ ਹਨ ਕਿ ਲੁਧਿਆਣਾ ਪੁਲਿਸ ਵੱਲੋਂ ਇਹ ਫਰਜ਼ੀ ਰਿਪੋਰਟ ਤਿਆਰ ਕਰਵਾਈ ਗਈ। ਇਸ ਮਾਮਲੇ ਵਿੱਚ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਅਤੇ ਇੱਕ ਐਸਪੀ ਉੱਤੇ ਵੀ ਗੰਭੀਰ ਦੋਸ਼ ਲਗਾਏ ਗਏ ਹਨ।
ਦਰਅਸਲ, ਦਸੰਬਰ ਮਹੀਨੇ ਦੌਰਾਨ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਈ ਸੀ। ਇਸ ਵੀਡੀਓ ਦੀ ਜਾਂਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਰਵਾਈ ਗਈ ਸੀ। 15 ਜੂਨ ਨੂੰ ਦਾਅਵਾ ਕੀਤਾ ਗਿਆ ਕਿ ਵੀਡੀਓ ਅਸਲੀ ਹੈ। ਇਸ ਤੋਂ ਬਾਅਦ ਲੁਧਿਆਣਾ ਪੁਲਿਸ ਨੇ ਇੱਕ ਫੋਰੈਂਸਿਕ ਰਿਪੋਰਟ ਪੇਸ਼ ਕੀਤੀ, ਜਿਸ ਵਿੱਚ ਕਿਹਾ ਗਿਆ ਕਿ ਇਹ ਵੀਡੀਓ ਫਰਜ਼ੀ ਹੈ।
ਆਰੋਪ ਹਨ ਕਿ ਇਹ ਰਿਪੋਰਟ 16-17 ਜੂਨ ਨੂੰ ਤਿਆਰ ਕਰਵਾਈ ਗਈ ਅਤੇ ਬਾਅਦ ਵਿੱਚ ਜਨਤਕ ਵੀ ਕੀਤੀ ਗਈ। ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਭਗਵੰਤ ਮਾਨ ਨਹੀਂ ਹੈ।
Before You Go
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
ਟ੍ਰੈਂਡਿੰਗ ਟੌਪਿਕ






















