ਪੜਚੋਲ ਕਰੋ

Illegal mining: ਮਾਈਨਿੰਗ ਮਾਫੀਆ ਦੀ ਹੁਣ ਖ਼ੈਰ ਨਹੀਂ, ਸੀਐਮ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਆਹ ਹੁਕਮ

Illegal mining in Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਕਿਹਾ ਸਾਰੇ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣ ਕੇ ਉਹਨਾਂ ਦੇ ਜਿਲ੍ਹੇ ਵਿੱਚ ਗ਼ੈਰ ਕਾਨੂੰਨੀ ਮਾਈਨਿੰਗ ਨਹੀਂ ਹੋ ਰਹੀ। ਦੇਖਿਆ ਜਾਵੇ ਤਾਂ ਹੁਣ ਤੱਕ ਵਿਰੋਧੀ ਧਿਰਾਂ ਦੇ

Illegal mining in Punjab: ਪੰਜਾਬ ਵਿੱਚ ਗ਼ੈਰ ਕਾਨੂੰਨੀ ਮਾਈਨਿੰਗ ਦਾ ਮੁੱਦਾ ਹਾਈਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ, ਰੱਖਿਆ ਮੰਤਰਾਲੇ ਦੇ ਨਾਲ ਨਾਲ ਹੁਣ ਕੈਗ 'ਚ ਵੀ ਪਹੁੰਚ ਗਿਆ ਹੈ। ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਬੀਤੇ ਦਿਨੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਜਿਲ੍ਹਾ ਮੁੱਖੀਆਂ (DC) ਨਾਲ ਮੀਟਿੰਗ ਕੀਤੀ ਸੀ। ਜਿਸ ਵਿੱਚ ਭਗਵੰਤ ਮਾਨ  ਨੇ ਡਿਪਟੀ ਕਮਿਸ਼ਨਰਾਂ ਨੂੰ ਖੁੱਲ੍ਹੀ ਛੋਟ ਦੇ ਦਿੱਤੀ ਹੈ ਕਿ ਜਿਹੜਾਂ ਵੀ ਤੁਹਾਡੇ ਜਿਲ੍ਹੇ ਵਿੱਚ ਗ਼ੈਰ ਕਾਨੂੰਨੀ ਮਾਈਨਿੰਗ ਕਰਦਾ ਹੈ ਉਸ ਖਿਲਾਫ਼ ਕਾਰਵਾਈ ਨਾਲ ਦੀ ਨਾਲ ਕੀਤੀ ਜਾਵੇ। 


ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਕਿਹਾ ਸਾਰੇ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣ ਕੇ ਉਹਨਾਂ ਦੇ ਜਿਲ੍ਹੇ ਵਿੱਚ ਗ਼ੈਰ ਕਾਨੂੰਨੀ ਮਾਈਨਿੰਗ ਨਹੀਂ ਹੋ ਰਹੀ। ਦੇਖਿਆ ਜਾਵੇ ਤਾਂ ਹੁਣ ਤੱਕ ਵਿਰੋਧੀ ਧਿਰਾਂ ਦੇ ਲੀਡਰਾਂ ਨੇ ਹੁਸ਼ਿਆਰਪੁਰ ਅਤੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋ ਰਹੀਆਂ ਮਾਈਨਿੰਗਾਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ ਸੀ। ਸ੍ਰੀ ਆਨੰਦਪੁਰ ਸਾਹਿਬ 'ਚ ਤਾਂ ਮਾਈਨਿੰਗ ਮਾਫ਼ੀਆ ਨੇ ਈਡੀ ਵੱਲੋਂ ਅਟੈਚ ਕੀਤੀ ਜ਼ਮੀਨ 'ਤੇ ਵੀ ਗ਼ੈਰ ਕਾਨੂੰਨੀ ਮਾਈਨਿੰਗ ਕਰ ਦਿੱਤੀ ਸੀ। 


 ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਡੀਸੀ ਮੀਟਿੰਗ ਵਿੱਚ ਇਹ ਮਾਮਲਾ ਪ੍ਰਮੁੱਖਤਾ ਨਾਲ ਉਠਾਇਆ ਗਿਆ। ਇਸ ਦੌਰਾਨ ਉਨ੍ਹਾਂ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਤੋਂ ਇਸ ਮਾਮਲੇ ਸਬੰਧੀ ਰਿਪੋਰਟਾਂ ਲਈਆਂ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕੋਈ ਆਗੂ ਇਸ ਮੁੱਦੇ ’ਤੇ ਸਿਆਸੀ ਦਖ਼ਲਅੰਦਾਜ਼ੀ ਕਰਦਾ ਹੈ ਤਾਂ ਇਸ ਸਬੰਧੀ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇ। ਵਿਰੋਧੀ ਪਾਰਟੀਆਂ ਵੀ ਇਸ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਠਾ ਕੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਸ ਮਾਮਲੇ ਪ੍ਰਤੀ ਗੰਭੀਰਤਾ ਦਿਖਾਈ ਜਾਵੇ।


ਸੂਬੇ ਵਿੱਚ ਮਿਨਰਲ ਮਾਈਨਿੰਗ ਨੀਤੀ 2023 ਤਹਿਤ ਮਾਈਨਿੰਗ ਸਾਈਟਾਂ ਦੀ ਇਲੈਕਟ੍ਰਾਨਿਕ ਨਿਗਰਾਨੀ ਅਤੇ ਜੀਓ ਟੈਗਿੰਗ ਕੀਤੀ ਜਾਣੀ ਸੀ। ਪਰ ਇਹ ਪ੍ਰੋਜੈਕਟ ਸਿਰੇ ਨਹੀਂ ਚੜ੍ਹ ਸਕਿਆ। ਕੰਪਟਰੋਲਰ ਅਤੇ ਆਡੀਟਰ ਜਨਰਲ ਨੇ ਵੀ ਆਪਣੀ ਸਾਲਾਨਾ ਸਮੀਖਿਆ ਰਿਪੋਰਟ ਵਿੱਚ ਇਸ ਦਾ ਜ਼ਿਕਰ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਮਾਈਨਿੰਗ ਦੇ ਮਾਲੀਏ ਨੂੰ ਵਧਾਉਣ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰੇਤਾ-ਬੱਜਰੀ ਵਾਜਬ ਦਰਾਂ 'ਤੇ ਮੁਹੱਈਆ ਕਰਵਾਈ ਜਾਵੇ। ਖਣਨ ਤੋਂ ਸਰਕਾਰ ਦੀ ਆਮਦਨ ਹੁਣ ਤੱਕ 225.50 ਕਰੋੜ ਰੁਪਏ ਨੂੰ ਪਾਰ ਕਰ ਚੁੱਕੀ ਹੈ। ਜੋ ਇਸ ਵਿੱਤੀ ਸਾਲ ਤੱਕ 300 ਕਰੋੜ ਰੁਪਏ ਨੂੰ ਪਾਰ ਕਰ ਜਾਵੇਗਾ। ਪਿਛਲੇ ਸਾਲ ਆਮਦਨ 247 ਕਰੋੜ ਰੁਪਏ ਸੀ।

ਟਾਪ ਹੈਡਲਾਈਨ

ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦੇਹਾਂਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਬਾਈਕ ਸਵਾਰ ਦੋ ਭਰਾਵਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੱਡੇ ਦੀ ਮੌਤ, ਛੋਟਾ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਬਾਈਕ ਸਵਾਰ ਦੋ ਭਰਾਵਾਂ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੱਡੇ ਦੀ ਮੌਤ, ਛੋਟਾ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
Embed widget