ਪੜਚੋਲ ਕਰੋ

Punjab News : ਸੀਐਮ ਭਗਵੰਤ ਮਾਨ ਵੱਲੋਂ 30 ਜੂਨ ਤੱਕ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ ਅਤੇ ਜਲ ਸਰੋਤਾਂ ਦੀ ਸਫ਼ਾਈ ਕਰਨ ਦੇ ਹੁਕਮ

 Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਭਰ ਵਿੱਚ ਡਰੇਨਾਂ ਦੀ ਸਫ਼ਾਈ ਅਤੇ ਹੜ੍ਹ ਰੋਕੂ ਪ੍ਰਬੰਧ 30 ਜੂਨ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰ ਲੈਣ। ਸੂਬੇ ਵਿੱਚ ਚੱਲ ਰਹੇ ਹੜ੍ਹ ਰੋਕੂ ਕੰਮਾਂ ਦਾ ਜਾਇਜ਼ਾ ਲੈਣ

 Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਭਰ ਵਿੱਚ ਡਰੇਨਾਂ ਦੀ ਸਫ਼ਾਈ ਅਤੇ ਹੜ੍ਹ ਰੋਕੂ ਪ੍ਰਬੰਧ 30 ਜੂਨ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰ ਲੈਣ। ਸੂਬੇ ਵਿੱਚ ਚੱਲ ਰਹੇ ਹੜ੍ਹ ਰੋਕੂ ਕੰਮਾਂ ਦਾ ਜਾਇਜ਼ਾ ਲੈਣ ਲਈ ਸੂਬਾਈ ਹੜ੍ਹ ਕੰਟਰੋਲ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਡਰੇਨਾਂ ਦੀ ਕੁੱਲ ਲੰਬਾਈ 8136.76 ਕਿਲੋਮੀਟਰ ਅਤੇ ਧੁੱਸੀ ਬੰਨ੍ਹਾਂ ਦੀ ਲੰਬਾਈ 1365 ਕਿਲੋਮੀਟਰ ਹੈ। ਉਨ੍ਹਾਂ ਦੱਸਿਆ ਕਿ ਸਾਲ 2022 ਵਿੱਚ ਡਰੇਨਾਂ ਦੀ ਸਫ਼ਾਈ ਦੇ 232 ਕੰਮਾਂ 'ਤੇ 34.85 ਕਰੋੜ ਰੁਪਏ ਅਤੇ 100 ਹੜ੍ਹ ਰੋਕੂ ਕੰਮਾਂ 'ਤੇ 48.32 ਕਰੋੜ ਰੁਪਏ ਖਰਚ ਕੀਤੇ ਗਏ ਹਨ। ਭਗਵੰਤ ਮਾਨ ਨੇ ਦੱਸਿਆ ਕਿ ਇਸ ਸਾਲ ਹੜ੍ਹ ਰੋਕੂ ਕੰਮਾਂ 'ਤੇ ਹੁਣ ਤੱਕ 39.90 ਕਰੋੜ ਰੁਪਏ ਅਤੇ ਡਰੇਨਾਂ ਦੀ ਸਫਾਈ 'ਤੇ 39.43 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੰਮ ਚੱਲ ਰਿਹਾ ਹੈ ਅਤੇ ਪੁਲਾਂ ਦੇ ਹੇਠਾਂ ਜਲ ਸਰੋਤਾਂ ਦੀ ਸਫ਼ਾਈ ਅਤੇ ਜਲ ਸਰੋਤਾਂ ਵਿੱਚੋਂ ਗਾਰ ਕੱਢਣ ਦੇ ਨਾਲ-ਨਾਲ ਬਾਰਸ਼ਾਂ ਕਾਰਨ ਅਕਸਰ ਹੜ੍ਹਾਂ ਦੀ ਸੰਭਾਵਨਾ ਵਾਲੀਆਂ ਥਾਵਾਂ ਨੂੰ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਹੜ੍ਹ ਰੋਕੂ ਕੰਮਾਂ ਦੀ ਬਾਕਾਇਦਾ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਹੜ੍ਹਾਂ ਕਾਰਨ ਮਨੁੱਖੀ ਜਾਨਾਂ, ਪਸ਼ੂ ਧਨ, ਜਾਇਦਾਦ ਅਤੇ ਖੜ੍ਹੀਆਂ ਫਸਲਾਂ ਦੇ ਹੋਏ ਭਾਰੀ ਨੁਕਸਾਨ 'ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਪਿਛਲੇ ਸਮੇਂ ਦੌਰਾਨ ਆਏ ਹੜ੍ਹਾਂ ਦੀ ਸੰਭਾਵਨਾ ਨੂੰ ਖ਼ਤਮ ਕਰਨ ਲਈ ਹਰ ਸੰਭਵ ਕਦਮ ਚੁੱਕੇ ਜਾਣ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਲਈ ਚੈੱਕ ਡੈਮਾਂ ਦੀ ਉਸਾਰੀ, ਰੁੱਖ ਲਗਾਉਣ, ਖਾਸ ਕਰਕੇ ਬਾਂਸ ਅਤੇ ਹੋਰ ਬੂਟੇ ਲਗਾਉਣ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਚੈੱਕ ਡੈਮਾਂ ਦੀ ਉਸਾਰੀ ਲਈ 485 ਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ ਅਤੇ 151 ਅਜਿਹੇ ਚੈੱਕ ਡੈਮ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ। ਭਗਵੰਤ ਮਾਨ ਨੇ ਦੱਸਿਆ ਕਿ ਡੈਮਾਂ ਦੀ ਉਸਾਰੀ ਲਈ ਹੋਰ ਥਾਵਾਂ ਦੀ ਸ਼ਨਾਖਤ ਵੀ ਕੀਤੀ ਜਾ ਰਹੀ ਹੈ ਅਤੇ 66.73 ਕਿਲੋਮੀਟਰ ਥਾਂ ਉਤੇ ਬਾਂਸ ਦੇ ਬੂਟੇ ਵੀ ਲਾਏ ਜਾ ਚੁੱਕੇ ਹਨ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਦੱਖਣ-ਪੱਛਮੀ ਪੰਜਾਬ ਵਿੱਚ ਹੜ੍ਹਾਂ ਨੂੰ ਰੋਕਣ ਲਈ ਸੂਬਾ ਸਰਕਾਰ ਨੇ ਕੁਝ ਡਰੇਨਾਂ ਦੇ ਰਾਹ ਨੂੰ ਦਰੁਸਤ ਕਰਨ, ਨੀਵੇਂ ਇਲਾਕਿਆਂ ਨੂੰ ਨਹਿਰਾਂ ਨਾਲ ਜੋੜਨ ਲਈ ਪਾਈਪਾਂ ਵਿਛਾਉਣ ਅਤੇ ਪੁਲਾਂ ਨੂੰ ਦੁਬਾਰਾ ਬਣਾਉਣ ਵਰਗੇ ਕਈ ਉਪਰਾਲੇ ਕੀਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰੀ ਫੰਡਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾ ਕੇ ਕੰਮ ਨੂੰ ਉੱਚ ਗੁਣਵੱਤਾ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਟਾਪ ਹੈਡਲਾਈਨ

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
Embed widget