ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ ਦੀ ਸਮਾਧ 'ਤੇ ਨਤਮਸਤਕ ਹੋਏ ਮੁੱਖ ਮੰਤਰੀ ਮਾਨ
ਅੱਜ ਪੂਰੇ ਦੇਸ਼ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਵੀ ਕਈ ਥਾਵਾਂ 'ਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਈ ਤਰ੍ਹਾਂ ਦੇ ਪ੍ਰੋਗਰਾਮ ਕੀਤੇ ਜਾ ਰਹੇ ਹਨ।
ਫਿਰੋਜ਼ਪੁਰ: ਅੱਜ ਪੂਰੇ ਦੇਸ਼ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਵੀ ਕਈ ਥਾਵਾਂ 'ਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਈ ਤਰ੍ਹਾਂ ਦੇ ਪ੍ਰੋਗਰਾਮ ਕੀਤੇ ਜਾ ਰਹੇ ਹਨ।ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸਮਾਧ 'ਤੇ ਨਤਮਸਤਕ ਹੋਣ ਪਹੁੰਚੇ।
ਅੱਜ ਹੁਸੈਨੀਵਾਲਾ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸਮਾਧ 'ਤੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।ਸੀਐਮ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਨਾਂ ’ਤੇ ਰੱਖਿਆ ਗਿਆ ਹੈ ਅਤੇ ਅੱਜ "ਮੈਂ ਖੱਟਕੜ ਕਲਾਂ ਮਗਰੋਂ ਹੁਸੈਨੀਵਾਲਾ ਆਇਆ ਹਾਂ।"
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਤੋਂ ਪਹਿਲਾਂ ਅੱਜ ਖਟਕੜ ਕਲਾਂ ਪਹੁੰਚ ਕੇ ਸ਼ਹੀਦ ਭਗਤ ਸਿੰਘ ਨੂੰ ਨਮਨ ਕੀਤਾ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸ਼ਹੀਦਾਂ ਦੇ ਸੁਫਨੇ ਪੂਰੇ ਨਹੀਂ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸੱਚੀਆਂ ਨੀਅਤਾਂ ਨੂੰ ਮੁਰਾਦਾਂ ਨੇ…ਸ਼ਹੀਦਾਂ ਦੀ ਧਰਤੀ ਤੋਂ ਸਹੁੰ ਚੁੱਕੀ ਸੀ…ਅੱਜ ਆਪਣੇ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਹੈ।
ਉਨ੍ਹਾਂ ਅੱਗ ਲਿਖਿਆ ਸ਼ਹੀਦ ਭਗਤ ਸਿੰਘ ‘ਤੇ ਖੋਜ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ‘ਚ ਸਰਕਾਰ ਤਰਫੋਂ ਇੱਕ Chair ਵੀ ਸਥਾਪਤ ਕਰਾਂਗੇ। ਪਿਛਲੇ 7 ਸਾਲਾਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਨੂੰ ਵੀ ਦੁਬਾਰਾ ਸ਼ੁਰੂ ਕੀਤਾ ਹੈ। 46 ਨੌਜਵਾਨਾਂ ਨੂੰ ਇਨਾਮੀ ਰਾਸ਼ੀ ਦੇਵਾਂਗੇ। ਪਹਿਲਾਂ ਵਾਲਿਆਂ ਦੀ ਨੀਅਤ ‘ਚ ਹੀ ਖੋਟ ਸੀ। ਅਸੀਂ ਹਰ ਕੰਮ ਸ਼ਹੀਦਾਂ ਤੋਂ ਸੇਧ ਲੈ ਕੇ ਕਰ ਰਹੇ ਹਾਂ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :