ਫਿਰੋਜ਼ਪੁਰ: ਅੱਜ ਪੂਰੇ ਦੇਸ਼ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 115ਵਾਂ  ਜਨਮ ਦਿਹਾੜਾ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਵੀ ਕਈ ਥਾਵਾਂ 'ਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਈ ਤਰ੍ਹਾਂ ਦੇ ਪ੍ਰੋਗਰਾਮ ਕੀਤੇ ਜਾ ਰਹੇ ਹਨ।ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸਮਾਧ 'ਤੇ ਨਤਮਸਤਕ ਹੋਣ ਪਹੁੰਚੇ।


ਅੱਜ ਹੁਸੈਨੀਵਾਲਾ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸਮਾਧ 'ਤੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।ਸੀਐਮ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਨਾਂ ’ਤੇ ਰੱਖਿਆ ਗਿਆ ਹੈ ਅਤੇ ਅੱਜ "ਮੈਂ ਖੱਟਕੜ ਕਲਾਂ ਮਗਰੋਂ ਹੁਸੈਨੀਵਾਲਾ ਆਇਆ ਹਾਂ।"


 



ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਤੋਂ ਪਹਿਲਾਂ ਅੱਜ ਖਟਕੜ ਕਲਾਂ ਪਹੁੰਚ ਕੇ ਸ਼ਹੀਦ ਭਗਤ ਸਿੰਘ ਨੂੰ ਨਮਨ ਕੀਤਾ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸ਼ਹੀਦਾਂ ਦੇ ਸੁਫਨੇ ਪੂਰੇ ਨਹੀਂ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸੱਚੀਆਂ ਨੀਅਤਾਂ ਨੂੰ ਮੁਰਾਦਾਂ ਨੇ…ਸ਼ਹੀਦਾਂ ਦੀ ਧਰਤੀ ਤੋਂ ਸਹੁੰ ਚੁੱਕੀ ਸੀ…ਅੱਜ ਆਪਣੇ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਹੈ।


ਉਨ੍ਹਾਂ ਅੱਗ ਲਿਖਿਆ ਸ਼ਹੀਦ ਭਗਤ ਸਿੰਘ ‘ਤੇ ਖੋਜ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ‘ਚ ਸਰਕਾਰ ਤਰਫੋਂ ਇੱਕ Chair ਵੀ ਸਥਾਪਤ ਕਰਾਂਗੇ। ਪਿਛਲੇ 7 ਸਾਲਾਂ ਤੋਂ ਬੰਦ ਪਏ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਨੂੰ ਵੀ ਦੁਬਾਰਾ ਸ਼ੁਰੂ ਕੀਤਾ ਹੈ। 46 ਨੌਜਵਾਨਾਂ ਨੂੰ ਇਨਾਮੀ ਰਾਸ਼ੀ ਦੇਵਾਂਗੇ। ਪਹਿਲਾਂ ਵਾਲਿਆਂ ਦੀ ਨੀਅਤ ‘ਚ ਹੀ ਖੋਟ ਸੀ। ਅਸੀਂ ਹਰ ਕੰਮ ਸ਼ਹੀਦਾਂ ਤੋਂ ਸੇਧ ਲੈ ਕੇ ਕਰ ਰਹੇ ਹਾਂ।


 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!