Punjab news: CM ਭਗਵੰਤ ਮਾਨ ਨੇ ਲਾਈਵ ਹੋ ਕੇ ਸ਼ੁਭਕਰਨ ਨੂੰ ਦਿੱਤੀ ਸ਼ਰਧਾਂਜਲੀ, ਕਿਸਾਨ ਅੰਦੋਲਨ ਬਾਰੇ ਵੀ ਆਖੀ ਇਹ ਗੱਲ
Punjab news: ਅੱਜ ਕਿਸਾਨ ਅੰਦੋਲਨ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਾਈਵ ਆ ਕੇ ਗੱਲਬਾਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ੁਭਕਰਨ ਨੂੰ ਸ਼ਰਧਾਂਜਲੀ ਦਿੱਤੀ।
Punjab news: ਅੱਜ ਕਿਸਾਨ ਅੰਦੋਲਨ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਾਈਵ ਆ ਕੇ ਗੱਲਬਾਤ ਕੀਤੀ। ਇਸ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਕਿਸਾਨਾਂ ਵਿਚਾਲੇ ਹੁਣ ਤੱਕ 4 ਮੀਟਿੰਗਾਂ ਹੋ ਚੁੱਕੀਆਂ ਹਨ, ਜਿਨ੍ਹਾਂ 'ਚੋਂ 3 ਵਾਰ ਉਹ ਖ਼ੁਦ ਮੀਟਿੰਗਾਂ 'ਚ ਸ਼ਾਮਲ ਹੋਏ ਸਨ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਤੋਂ ਮੰਗਾਂ ਮਨਵਾਉਣ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਲਈ ਦਿੱਲੀ ਵੱਲ ਜਾ ਰਹੇ ਹਨ, ਜਿਨ੍ਹਾਂ ਨੂੰ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਬਾਰਡਰ 'ਤੇ ਹੀ ਰੋਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਿਰਫ਼ ਦਿੱਲੀ ਜਾਣ ਲਈ ਹਰਿਆਣਾ ਵਿਚੋਂ ਗੁਜ਼ਰ ਰਹੇ ਹਨ, ਪਰ ਪਤਾ ਨਹੀਂ ਉਹ ਕਿਉਂ ਹਰਿਆਣਾ ਸਰਕਾਰ ਕਿਸਾਨਾਂ ਨੂੰ ਰੋਕ ਰਹੀ ਹੈ।
ਉਨ੍ਹਾਂ ਅੱਜ ਖਨੌਰੀ ਬਾਰਡਰ 'ਤੇ ਹੋਈ ਮੰਦਭਾਗੀ ਘਟਨਾ ਬਾਰੇ ਬੋਲਦਿਆਂ ਉਨ੍ਹਾਂ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਬਾਰੇ ਬੋਲਦਿਆਂ ਉਨ੍ਹਾਂ ਉਸ ਦੇ ਪਰਿਵਾਰ ਨਾਲ ਹਮਦਰਦੀ ਜਤਾਉਂਦਿਆਂ ਕਿਹਾ ਕਿ ਉਹ ਉਸ ਨੂੰ ਵਾਪਸ ਤਾਂ ਨਹੀਂ ਲਿਆ ਸਕਦੇ, ਪਰ ਉਹ ਉਸ ਦੇ ਪਰਿਵਾਰ ਦੇ ਨਾਲ ਖੜ੍ਹੇ ਹਨ। ਉਹ ਉਸ ਦੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਆਰਥਿਕ ਤੇ ਹੋਰ ਤਰ੍ਹਾਂ ਦੀ ਮਦਦ ਕਰਨ ਲਈ ਉਨ੍ਹਾਂ ਦੇ ਨਾਲ ਖੜ੍ਹੇ ਹਨ।
ਇਹ ਵੀ ਪੜ੍ਹੋ: Farmers Protest: ਦਾਤਾ ਸਿੰਘ ਸਰਹੱਦ 'ਤੇ ਪੁਲਿਸ ਤੇ ਕਿਸਾਨ ਆਹਮੋ-ਸਾਹਮਣੇ, ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ
ਉਨ੍ਹਾਂ ਸ਼ੁਭਕਰਨ ਦੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਇਸ ਘਟਨਾ ਦੇ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣਗੇ। ਉਨ੍ਹਾਂ ਦੱਸਿਆ ਕਿ ਸ਼ੁਭਕਰਨ 2 ਕਿੱਲੇ ਜ਼ਮੀਨ ਦਾ ਮਾਲਕ ਸੀ, ਜੋ ਕਿ ਆਪਣੀ ਜ਼ਮੀਨ ਨੂੰ ਬਚਾਉਣ ਲਈ ਧਰਨੇ 'ਚ ਸ਼ਾਮਲ ਹੋਣ ਆਇਆ ਸੀ, ਨਾ ਕਿ ਸਿਰਫ਼ ਫੋਟੋਆਂ ਖਿਚਵਾਉਣ।
ਇਸ ਦੌਰਾਨ ਉਨ੍ਹਾਂ ਦੱਸਿਆ ਕਿ ਕੇਂਦਰ ਵੱਲੋਂ ਧਮਕੀਆਂ ਆ ਰਹੀਆਂ ਹਨ ਕਿ ਪੰਜਾਬ 'ਚ ਰਾਸ਼ਟਰਪਤੀ ਰਾਜ ਲਗਾ ਦਿੱਤਾ ਜਾਵੇਗਾ। ਇਸ ਬਾਰੇ ਬੋਲਦਿਆਂ ਮਾਨ ਨੇ ਕਿਹਾ ਕਿ ਉਹ ਅਜਿਹੇ ਰਾਜ ਤੋਂ 100 ਕੁਰਸੀਆਂ ਕੁਰਬਾਨ ਕਰਦੇ ਹਨ, ਪਰ ਉਹ ਪੰਜਾਬ ਦੇ ਕਿਸੇ ਵੀ ਨੌਜਵਾਨ ਨੂੰ ਨਹੀਂ ਮਰਨ ਦੇਣਗੇ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਕੇਂਦਰ ਸਰਕਾਰ ਦੇ ਦਿਲ 'ਤ ਥੋੜ੍ਹਾ ਰਹਿਮ ਜਾਗੇਗਾ ਕਿ ਦੇਸ਼ ਦਾ ਕਿਸਾਨ ਇਸ ਸਮੇਂ ਕਿਸ ਤਰ੍ਹਾਂ ਦੀ ਸਥਿਤੀ 'ਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਆਪਣੇ ਮਾਹਿਰ ਬੁਲਾ ਕੇ ਕਿਸਾਨਾਂ ਦੀਆਂ ਮੰਗਾਂ ਮੰਗਾਂ ਜਾਇਜ਼ ਹਨ ਤੇ ਇਨ੍ਹਾਂ 'ਤੇ ਗੌਰ ਕਰ ਕੇ ਮੰਨ ਲਵੇ।