Fazilka News : ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਪਤਰੇਵਾਲਾ ਵਿੱਚ ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਹਨ ,ਜਿਨ੍ਹਾਂ ਵੱਲੋਂ ਇਲਾਕੇ ਦੇ ਵਿੱਚ ਸ਼ੁਰੂ ਕੀਤੇ ਜਾ ਰਹੇ ਵਾਟਰ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਸਥਾਨਕ ਪੱਤਰੇ ਵਾਲਾ ਪਿੰਡ ਵਿੱਚ ਕੀਤਾ ਗਿਆ ,ਜਿੱਥੇ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ : RBI ਦੀ ਵੱਡੀ ਕਾਰਵਾਈ, ਹੁਣ ਇਨ੍ਹਾਂ 5 ਸਹਿਕਾਰੀ ਬੈਂਕਾਂ 'ਤੇ ਲਗਾਈਆਂ ਵੱਡੀਆਂ ਪਾਬੰਦੀਆਂ, ਜਾਣੋ ਕੀ ਹੈ ਕਾਰਨ
ਇਸ ਮੌਕੇ ਮੌਜੂਦ ਇਲਾਕੇ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਰੀਬ 578 ਕਰੋੜ 28 ਲੱਖ ਰੁਪਏ ਦੀ ਲਾਗਤ ਦੇ ਨਾਲ ਲਾਰਜ ਸਰਵਿਸ ਵਾਟਰ ਪ੍ਰੋਜੈਕਟ ,ਜਿਸ ਵਿਚ ਕਰੀਬ 440 ਕਿਲੋਮੀਟਰ ਪਾਈਪ ਲਾਈਨ ਪਾਈ ਜਾਵੇਗੀ ਤੇ 122 ਪਿੰਡਾਂ ਤੇ 15 ਢਾਣੀਆਂ ਤੱਕ ਪਾਣੀ ਪੁੱਜਦਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਤੇ ਵੱਡਾ ਐਕਸ਼ਨ, ਸੋਸ਼ਲ ਮੀਡੀਆ ਖਾਤੇ ਕੀਤੇ ਬੈਨ
ਮੁੱਖ ਮੰਤਰੀ ਨੇ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਇਹ ਵੀ ਦਾਅਵਾ ਕੀਤਾ ਹੈ ਕੀ ਕਿਸਾਨਾਂ ਨੂੰ ਫਸਲਾਂ ਦੇ ਲਈ 1 ਅਪ੍ਰੈਲ ਤੱਕ ਨਹਿਰਾਂ ਵਿਚ ਪਾਣੀ ਪੁੱਜਦਾ ਕੀਤਾ ਜਾਵੇਗਾ ਤੇ ਮੌਘਿਆਂ 'ਤੇ ਪੁਲਿਸ ਲਗਾਈ ਜਾਵੇਗੀ ਤਾਂ ਕਿ ਪਾਣੀ ਦੀ ਚੋਰੀ ਨਾ ਕੀਤੀ ਜਾ ਸਕੇ।