CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਨਾਂਦੇੜ, ਪਰਿਵਾਰ ਸਣੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਹੋਣਗੇ ਨਤਮਸਤਕ
Punjab News: ਅੱਜ ਸੀਐਮ ਭਗਵੰਤ ਮਾਨ ਮੰਗਲਵਾਰ ਨੂੰ ਨਾਂਦੇੜ ਜਾਣਗੇ। ਜਿੱਥੇ ਉਹ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣਗੇ। ਉਹ ਦੁਪਹਿਰ 2 ਵਜੇ ਉੱਥੇ ਪਹੁੰਚਣਗੇ।
Punjab News: ਅੱਜ ਸੀਐਮ ਭਗਵੰਤ ਮਾਨ ਮੰਗਲਵਾਰ ਨੂੰ ਨਾਂਦੇੜ ਜਾਣਗੇ। ਜਿੱਥੇ ਉਹ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣਗੇ। ਉਹ ਦੁਪਹਿਰ 2 ਵਜੇ ਉੱਥੇ ਪਹੁੰਚਣਗੇ। ਇਸ ਤੋਂ ਬਾਅਦ ਉਹ ਤਿੰਨ ਘੰਟੇ ਉੱਥੇ ਰੁਕਣਗੇ। ਜਦੋਂਕਿ ਉਹ ਸ਼ਾਮ ਪੰਜ ਵਜੇ ਮੁੰਬਈ ਲਈ ਰਵਾਨਾ ਹੋਣਗੇ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਹੈ। ਹਾਲਾਂਕਿ ਮੁੱਖ ਮੰਤਰੀ ਪਿਛਲੇ ਇੱਕ ਹਫ਼ਤੇ ਤੋਂ ਲਗਾਤਾਰ ਦੌਰੇ 'ਤੇ ਹਨ। ਇਸ ਤੋਂ ਪਹਿਲਾਂ ਉਹ ਹਰਿਆਣਾ ਚੋਣਾਂ ਸਬੰਧੀ ਚੋਣ ਮੀਟਿੰਗਾਂ ਕਰ ਰਹੇ ਸਨ, ਫਿਰ ਆਜ਼ਾਦੀ ਦਿਹਾੜੇ ਦਾ ਪ੍ਰੋਗਰਾਮ ਅਤੇ ਫਿਰ ਰੱਖੜ ਪੁੰਨਿਆ ਦੇ ਪ੍ਰੋਗਰਾਮ ਦਾ ਹਿੱਸਾ ਬਣੇ ਸਨ।
ਹਜੂਰ ਸਾਹਿਬ ਸਿੱਖਾਂ ਦਾ ਪੰਜਵਾਂ ਤਖ਼ਤ
ਦੱਸ ਦਈਏ ਕਿ ਹਜ਼ੂਰ ਸਾਹਿਬ ਨੂੰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਸਾਹਿਬ ਵੀ ਕਿਹਾ ਜਾਂਦਾ ਹੈ। ਇਹ ਸਿੱਖਾਂ ਦਾ ਪੰਜਵਾਂ ਤਖ਼ਤ ਹੈ। ਇਸ ਨੂੰ ਮਹਾਰਾਜਾ ਰਣਜੀਤ ਸਿੰਘ ਨੇ ਬਣਵਾਇਆ ਸੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਜੀਵਨ ਦੇ ਆਖਰੀ ਦਿਨ ਇਸ ਅਸਥਾਨ 'ਤੇ ਬਿਤਾਏ। 7 ਅਕਤੂਬਰ 1708 ਨੂੰ ਉਹ ਜੋਤੀ-ਜੋਤ ਸਮਾ ਗਏ।
ਕੁਝ ਸਮਾਂ ਪਹਿਲਾਂ ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨਾਲ ਸਬੰਧਤ ਐਕਟ ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਸੀ। ਪੰਜਾਬ ਤੋਂ ਲੈ ਕੇ ਪੂਰੀ ਦੁਨੀਆ ਵਿੱਚ ਰੋਸ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਮੂਹ ਸਿੱਖ ਜਥੇਬੰਦੀਆਂ ਨੇ ਇਸ ’ਤੇ ਇਤਰਾਜ਼ ਜਤਾਇਆ ਸੀ। ਇਸ ਗੱਲ ਨੂੰ ਸਿੱਖ ਧਾਰਮਿਕ ਅਸਥਾਨਾਂ ਵਿੱਚ ਸਿੱਧੀ ਦਖਲਅੰਦਾਜ਼ੀ ਕਰਾਰ ਦਿੱਤਾ ਗਿਆ। ਵਿਰੋਧ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ ਇਸ ਨੂੰ ਵਿਧਾਨ ਸਭਾ 'ਚ ਪੇਸ਼ ਕਰਨ ਦਾ ਫੈਸਲਾ ਟਾਲ ਦਿੱਤਾ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।