Punjab News: ਪੁਣਛ ਅੱਤਵਾਦੀ ਹਮਲੇ 'ਚ ਸ਼ਹੀਦ ਜਵਾਨਾਂ ਨੂੰ ਸੀਐਮ ਭਗਵੰਤ ਮਾਨ ਵੱਲੋਂ ਸ਼ਰਧਾਂਜਲੀ, ਬੋਲੇ, ਪਰਿਵਾਰਾਂ ਨੂੰ ਵਾਹਿਗੁਰੂ ਭਾਣਾ ਮੰਨਣ ਦਾ ਬਲ ਬਖ਼ਸ਼ੇ
ਜੰਮੂ-ਕਸ਼ਮੀਰ ਦੇ ਪੁਣਛ 'ਚ ਅੱਤਵਾਦੀ ਹਮਲੇ 'ਚ ਪੰਜਾਬ ਦੇ ਚਾਰ ਜਵਾਨ ਸ਼ਹੀਦ ਹੋ ਗਏ ਹਨ। ਸ਼ਹੀਦਾਂ ਦੇ ਪਰਿਵਾਰਾਂ ਵਿੱਚ ਸੋਗ ਦਾ ਮਾਹੌਲ ਹੈ। ਇਨ੍ਹਾਂ ਸ਼ਹੀਦ ਜਵਾਨਾਂ ਵਿੱਚ ਬਠਿੰਡਾ ਦੇ ਤਲਵੰਡੀ ਸਾਬੋ ਦਾ ਗੁਰਸੇਵਕ ਸਿੰਘ...
Punjab News: ਜੰਮੂ-ਕਸ਼ਮੀਰ ਦੇ ਪੁਣਛ 'ਚ ਅੱਤਵਾਦੀ ਹਮਲੇ 'ਚ ਪੰਜਾਬ ਦੇ ਚਾਰ ਜਵਾਨ ਸ਼ਹੀਦ ਹੋ ਗਏ ਹਨ। ਸ਼ਹੀਦਾਂ ਦੇ ਪਰਿਵਾਰਾਂ ਵਿੱਚ ਸੋਗ ਦਾ ਮਾਹੌਲ ਹੈ। ਇਨ੍ਹਾਂ ਸ਼ਹੀਦ ਜਵਾਨਾਂ ਵਿੱਚ ਬਠਿੰਡਾ ਦੇ ਤਲਵੰਡੀ ਸਾਬੋ ਦਾ ਗੁਰਸੇਵਕ ਸਿੰਘ, ਮੋਗਾ ਦੇ ਪਿੰਡ ਚੜਿੱਕ ਦਾ ਕੁਲਵੰਤ ਸਿੰਘ, ਲੁਧਿਆਣਾ ਜ਼ਿਲ੍ਹੇ ਦੇ ਦੋਰਾਹਾ ਦਾ ਮਨਦੀਪ ਸਿੰਘ ਤੇ ਬਟਾਲਾ ਦੇ ਪਿੰਡ ਤਲਵੰਡੀ ਭਰਥ ਦਾ ਜਵਾਨ ਹਰਕ੍ਰਿਸ਼ਨ ਸਿੰਘ ਸ਼ਾਮਲ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਹੈ।
ਸੀਐਮ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਰਾਸ਼ਟਰੀ ਰਾਈਫਲਜ਼ ਦੇ ਪੰਜ ਜਵਾਨ ਜਿੰਨਾ ਵਿੱਚੋਂ ਚਾਰ ਜਵਾਨ ਪੰਜਾਬ ਤੋਂ ਸਨ, ਇੱਕ ਅੱਤਵਾਦੀ ਹਮਲੇ ਚ ਸ਼ਹੀਦ…ਸਰਹੱਦਾਂ ਦੇ ਰਖਵਾਲੇ ਅਮਰ ਰਹੇ…ਪਰਿਵਾਰਾਂ ਨੂੰ ਵਾਹਿਗੁਰੂ ਭਾਣਾ ਮੰਨਣ ਦਾ ਬਲ ਬਖ਼ਸ਼ੇ …ਪ੍ਰਣਾਮ ਸ਼ਹੀਦਾਂ ਨੂੰ ..
ਰਾਸ਼ਟਰੀ ਰਾਈਫਲਜ ਦੇ ਪੰਜ ਜਵਾਨ ਜਿੰਨਾ ਵਿੱਚੋਂ ਚਾਰ ਜਵਾਨ ਪੰਜਾਬ ਤੋਂ ਸਨ ਇੱਕ ਅੱਤਵਾਦੀ ਹਮਲੇ ਚ ਸ਼ਹੀਦ…ਸਰਹੱਦਾਂ ਦੇ ਰਖਵਾਲੇ ਅਮਰ ਰਹੇ…ਪਰਿਵਾਰਾਂ ਨੂੰ ਵਾਹਿਗੁਰੂ ਭਾਣਾ ਮੰਨਣ ਦਾ ਬਲ ਬਖ਼ਸ਼ੇ …ਪੑਣਾਮ ਸ਼ਹੀਦਾਂ ਨੂੰ ..
— Bhagwant Mann (@BhagwantMann) April 21, 2023
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਹਿੰਦੁਸਤਾਨ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਹਮੇਸ਼ਾ ਮੋਹਰੀ ਰਹਿਣ ਵਾਲੇ ਪੰਜਾਬ ਦੇ ਸਿਪਾਹੀ ਇੱਕ ਵਾਰ ਫਿਰ ਫਰਜ਼ ਨਿਭਾਉਂਦੇ ਹੋਏ ਸ਼ਹੀਦ ਹੋ ਗਏ ਹਨ। ਕਾਇਰਾਨਾ ਅੱਤਵਾਦੀ ਹਮਲੇ ਤੇ ਪੰਜਾਬ ਦੇ 4 ਜਵਾਨਾਂ ਸਮੇਤ 5 ਫੌਜੀਆਂ ਦੀ ਹੱਤਿਆ ਦੀ ਸਖ਼ਤ ਨਿੰਦਾ। ਦੁਖੀ ਪਰਿਵਾਰਾਂ ਨਾਲ ਮੇਰੀ ਡੂੰਘੀ ਹਮਦਰਦੀ ਹੈ।
Soldiers from Punjab, who are always in the forefront in protecting unity & integrity of India, have again been martyred in the cause of duty.
— Sukhbir Singh Badal (@officeofssbadal) April 21, 2023
Strongly condemn cowardly terrorist attack & killing of 5 soldiers, including 4 from Pb. My deep condolences with the bereaved families. pic.twitter.com/XDaWdDI3fn