Punjab News: ਜੰਮੂ-ਕਸ਼ਮੀਰ ਦੇ ਪੁਣਛ 'ਚ ਅੱਤਵਾਦੀ ਹਮਲੇ 'ਚ ਪੰਜਾਬ ਦੇ ਚਾਰ ਜਵਾਨ ਸ਼ਹੀਦ ਹੋ ਗਏ ਹਨ। ਸ਼ਹੀਦਾਂ ਦੇ ਪਰਿਵਾਰਾਂ ਵਿੱਚ ਸੋਗ ਦਾ ਮਾਹੌਲ ਹੈ। ਇਨ੍ਹਾਂ ਸ਼ਹੀਦ ਜਵਾਨਾਂ ਵਿੱਚ ਬਠਿੰਡਾ ਦੇ ਤਲਵੰਡੀ ਸਾਬੋ ਦਾ ਗੁਰਸੇਵਕ ਸਿੰਘ, ਮੋਗਾ ਦੇ ਪਿੰਡ ਚੜਿੱਕ ਦਾ ਕੁਲਵੰਤ ਸਿੰਘ, ਲੁਧਿਆਣਾ ਜ਼ਿਲ੍ਹੇ ਦੇ ਦੋਰਾਹਾ ਦਾ ਮਨਦੀਪ ਸਿੰਘ ਤੇ ਬਟਾਲਾ ਦੇ ਪਿੰਡ ਤਲਵੰਡੀ ਭਰਥ ਦਾ ਜਵਾਨ ਹਰਕ੍ਰਿਸ਼ਨ ਸਿੰਘ ਸ਼ਾਮਲ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਹੈ। 


ਸੀਐਮ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਰਾਸ਼ਟਰੀ ਰਾਈਫਲਜ਼ ਦੇ ਪੰਜ ਜਵਾਨ ਜਿੰਨਾ ਵਿੱਚੋਂ ਚਾਰ ਜਵਾਨ ਪੰਜਾਬ ਤੋਂ ਸਨ, ਇੱਕ ਅੱਤਵਾਦੀ ਹਮਲੇ ਚ ਸ਼ਹੀਦ…ਸਰਹੱਦਾਂ ਦੇ ਰਖਵਾਲੇ ਅਮਰ ਰਹੇ…ਪਰਿਵਾਰਾਂ ਨੂੰ ਵਾਹਿਗੁਰੂ ਭਾਣਾ ਮੰਨਣ ਦਾ ਬਲ ਬਖ਼ਸ਼ੇ …ਪ੍ਰਣਾਮ ਸ਼ਹੀਦਾਂ ਨੂੰ ..









ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਹਿੰਦੁਸਤਾਨ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਹਮੇਸ਼ਾ ਮੋਹਰੀ ਰਹਿਣ ਵਾਲੇ ਪੰਜਾਬ ਦੇ ਸਿਪਾਹੀ ਇੱਕ ਵਾਰ ਫਿਰ ਫਰਜ਼ ਨਿਭਾਉਂਦੇ ਹੋਏ ਸ਼ਹੀਦ ਹੋ ਗਏ ਹਨ। ਕਾਇਰਾਨਾ ਅੱਤਵਾਦੀ ਹਮਲੇ ਤੇ ਪੰਜਾਬ ਦੇ 4 ਜਵਾਨਾਂ ਸਮੇਤ 5 ਫੌਜੀਆਂ ਦੀ ਹੱਤਿਆ ਦੀ ਸਖ਼ਤ ਨਿੰਦਾ। ਦੁਖੀ ਪਰਿਵਾਰਾਂ ਨਾਲ ਮੇਰੀ ਡੂੰਘੀ ਹਮਦਰਦੀ ਹੈ।