Punjab Cabinet Reshuffle: ਮੁੱਖ ਮੰਤਰੀ ਭਗਵੰਤ ਮਾਨ ਬਾਦਲ ਪਰਿਵਾਰ ਨੂੰ ਟੱਕਰ ਦੇਣ ਲਈ ਨਵਾਂ ਦਾਅ ਖੇਡਣ ਜਾ ਰਹੇ ਹਨ। ਉਨ੍ਹਾਂ ਵੱਲੋਂ ਹਲਕਾ ਲੰਬੀ ਤੋਂ ਪੰਜ ਵਾਰ ਦੇ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਸਿੰਘ ਖੁੱਡੀਆਂ ਨੂੰ ਵਿਸ਼ੇਸ਼ ਤੌਰ ’ਤੇ ਕੈਬਨਿਟ ਵਿੱਚ ਸ਼ਾਮਲ ਕੀਤਾ ਗਿਆ ਹੈ।
ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਇਸ ਨਾਲ ਮਾਲਵਾ ਖ਼ਿੱਤੇ ’ਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਤੇ ਨਾਲ ਹੀ ਬਾਦਲ ਪਰਿਵਾਰ ਦੇ ਗੜ੍ਹ ਵਿੱਚ ਉਨ੍ਹਾਂ ਨੂੰ ਕਰੜੀ ਚੁਣੌਤੀ ਦਿੱਤੀ ਜਾਏਗੀ। ਸਿਆਸੀ ਮਾਹਿਰਾਂ ਦਾ ਵੀ ਮੰਨਣਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਦੇਹਾਂਤ ਮਗਰੋਂ ਬਾਦਲ ਪਰਿਵਾਰ ਨੂੰ ਇਸ ਖਿੱਤੇ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਪਵੇਗਾ ਕਿਉਂਕਿ ਬਹੁਤ ਸਾਰੇ ਲੋਕ ਭਾਵਨਾਤਮਿਕ ਤੌਰ 'ਤੇ ਪ੍ਰਕਾਸ਼ ਸਿੰਘ ਬਾਦਲ ਨਾਲ ਜੁੜੇ ਸੀ।
ਦੱਸ ਦਈਏ ਕਿ ‘ਆਪ’ ਸਰਕਾਰ ਵੱਲੋਂ ਅੱਜ ਪੰਜਾਬ ਕੈਬਨਿਟ ਵਿੱਚ ਚੌਥੀ ਵਾਰ ਫੇਰ ਬਦਲ ਕੀਤਾ ਜਾ ਰਿਹਾ ਹੈ। ਕੈਬਨਿਟ ਵਿੱਚ ਹਲਕਾ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਤੇ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਨਵੇਂ ਮੰਤਰੀ ਵਜੋਂ ਸ਼ਾਮਲ ਕੀਤਾ ਜਾ ਰਿਹਾ ਹੈ ਜਦੋਂਕਿ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਨਿੱਜੀ ਕਾਰਨਾਂ ਕਰਕੇ ਅਸਤੀਫਾ ਦੇ ਦਿੱਤਾ ਸੀ।
ਹਾਸਲ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਵਾਰ ਨੂੰ ਹੀ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਦੇ ਨਾਮ ਉਪਰ ਮੋਹਰ ਲਾ ਦਿੱਤੀ ਹੈ। ਪੰਜਾਬ ਸਰਕਾਰ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੋਂ ਸਹੁੰ ਚੁੱਕ ਸਮਾਗਮ ਲਈ ਅੱਜ 11 ਵਜੇ ਦਾ ਸਮਾਂ ਮੰਗਿਆ ਹੈ। ‘ਆਪ’ ਸਰਕਾਰ ਨੇ ਅੱਜ ਹੀ ਸ਼ਾਮ ਨੂੰ ਸਾਰੇ ਪਾਰਟੀ ਵਿਧਾਇਕਾਂ ਤੇ ਵਜ਼ੀਰਾਂ ਲਈ ਰਾਤਰੀ ਭੋਜ ਰੱਖਿਆ ਹੋਇਆ ਹੈ ਜਿਸ ਵਿੱਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਪੁੱਜ ਰਹੇ ਹਨ।
Read More:- Punjab News: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਚਨਚੇਤ ਮੁਹਾਲੀ ਦੇ ਸਰਕਾਰੀ ਸਕੂਲ ਦਾ ਕੀਤਾ ਦੌਰਾ...ਕੁਤਾਹੀ ਵਰਤਣ ਵਾਲੇ ਮੁਲਾਜ਼ਮਾਂ ਖਿਲਾਫ਼ ਲਏ ਸਖਤ ਐਕਸ਼ਨ
Read More:- Punjab: ਪੰਜਾਬ 'ਚ ਕੈਬਨਿਟ ਦੇ ਵਿਸਥਾਰ ਤੋਂ ਪਹਿਲਾਂ ਇੰਦਰਵੀਰ ਨਿੱਝਰ ਨੇ ਦਿੱਤਾ ਅਸਤੀਫਾ, ਇਹ ਦੋਵੇਂ ਆਗੂ ਬਣਨਗੇ ਮੰਤਰੀ
Read More:- "ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ 'ਚ BSC ਦਾ ਕੋਰਸ ਮੁੜ ਹੋਵੇਗਾ ਸ਼ੁਰੂ, ਇਸੇ ਸੈਸ਼ਨ ਤੋਂ ਹੋਣਗੇ ਦਾਖ਼ਲੇ"