Khedan Watan Punjab Diyan: ਸੀਐਮ ਭਗਵੰਤ ਮਾਨ ਅੱਜ ਬਠਿੰਡਾ 'ਚ ਲਾਉਣਗੇ ਵਾਲੀਬਾਲ ਮੈਚ
Khedan Watan Punjab Diyan 2023: ਬਠਿੰਡਾ ਵਿੱਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦਾ ਉਦਘਾਟਨ ਕੀਤਾ ਜਾਵੇਗਾ। ਇਸ ਸਮਾਗਮ ਮੌਕੇ ਸੱਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਵਾਲੀਬਾਲ, ਰਗਬੀ ਤੇ ਰੱਸਾਕਸ਼ੀ ਦੇ ਪ੍ਰਦਰਸ਼ਨੀ ਮੈਚ ਖਿੱਚ ਦਾ ਕੇਂਦਰ ਰਹਿਣਗੇ।
Khedan Watan Punjab Diyan 2023: ਬਠਿੰਡਾ ਵਿੱਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦਾ ਉਦਘਾਟਨ ਕੀਤਾ ਜਾਵੇਗਾ। ਇਸ ਸਮਾਗਮ ਮੌਕੇ ਸੱਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਵਾਲੀਬਾਲ, ਰਗਬੀ ਤੇ ਰੱਸਾਕਸ਼ੀ ਦੇ ਪ੍ਰਦਰਸ਼ਨੀ ਮੈਚ ਖਿੱਚ ਦਾ ਕੇਂਦਰ ਰਹਿਣਗੇ। ਖੇਡਾਂ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਤੇ ਵਾਲੀਬਾਲ ਮੈਚ ਵੀ ਖੇਡਣਗੇ। ਇਸੇ ਤਰ੍ਹਾਂ ਅਦਾਕਾਰ ਤੇ ਸਾਬਕਾ ਰਗਬੀ ਖਿਡਾਰੀ ਰਾਹੁਲ ਬੋਸ ਰਗਬੀ ਮੈਚ ਵਿੱਚ ਜੌਹਰ ਦਿਖਾਉਣਗੇ।
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਫਾਈਨਲ ਰਿਹਰਸਲ ਮਗਰੋਂ ਦੱਸਿਆ ਕਿ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਉਦਘਾਟਨੀ ਸਮਾਗਮ ਤੋਂ ਪਹਿਲਾਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਗੇੜਾ ਲਗਾਉਣ ਤੋਂ ਬਾਅਦ ਮਸ਼ਾਲ ਬਠਿੰਡਾ ਵਿੱਚ ਪੁੱਜੇਗੀ। ਮਾਰਚ ਪਾਸਟ ਵਿੱਚ ਸਾਰੇ ਜ਼ਿਲ੍ਹਿਆਂ ਦੇ ਖਿਡਾਰੀ ਹਿੱਸਾ ਲੈਣਗੇ ਤੇ ਖਿਡਾਰੀਆਂ ਵੱਲੋਂ ਉੱਚੀ-ਸੁੱਚੀ ਖੇਡ ਭਾਵਨਾ ਨਾਲ ਖੇਡਣ ਦੀ ਸਹੁੰ ਚੁੱਕੀ ਜਾਵੇਗੀ।
ਇਹ ਵੀ ਪੜ੍ਹੋ: Iran Bus Accident: ਈਰਾਨ 'ਚ ਸ਼ਰਧਾਲੂਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ, 9 ਦੀ ਮੌਤ, 31 ਜ਼ਖ਼ਮੀ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕੇ ਮੁੱਖ ਮੰਤਰੀ ਉਦਘਾਟਨੀ ਸਮਾਗਮ ਮੌਕੇ 1807 ਖਿਡਾਰੀਆਂ ਨੂੰ ਕੁੱਲ 5.94 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰਨਗੇ। ਇਹ ਖਿਡਾਰੀ ਸੂਬਾ, ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਤਮਗ਼ੇ ਜਿੱਤ ਕੇ ਸੂਬੇ ਦਾ ਨਾਮ ਰੌਸ਼ਨ ਕਰ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੇਡਾਂ ਦਾ ਰਸਮੀ ਐਲਾਨ ਕਰਨਗੇ।
ਇਨ੍ਹਾਂ ਖੇਡਾਂ ਸਬੰਧੀ 22 ਅਗਸਤ ਨੂੰ ਲੁਧਿਆਣਾ ਤੋਂ ਸ਼ੁਰੂ ਹੋਇਆ ਮਸ਼ਾਲ ਮਾਰਚ ਵੱਖ-ਵੱਖ ਜ਼ਿਲ੍ਹਿਆਂ ਤੋਂ ਹੁੰਦਾ ਹੋਇਆ ਅੱਜ 29 ਅਗਸਤ ਨੂੰ ਬਠਿੰਡਾ ਵਿੱਚ ਪੁੱਜੇਗਾ। ਇਸ ਮਾਰਚ ਦਾ ਭਾਈ ਘਨ੍ਹੱਈਆ ਜੀ ਚੌਕ ਵਿੱਚ ਪਹੁੰਚਣ ’ਤੇ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਦੁਆਬੇ ਦੇ ਲੋਕਾਂ ਲਈ ਖੁਸ਼ਖਬਰੀ! ਹੁਣ ਆਦਮਪੁਰ ਤੋਂ ਭਰ ਸਕਣਗੇ ਹਵਾਈ ਉਡਾਣ, ਪਰਵਾਸੀ ਭਾਰਤੀਆਂ ਨੂੰ ਮਿਲੇਗੀ ਵੱਡੀ ਰਾਹਤ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।