ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਮੰਤਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਨਵੇਂ ਮੰਤਰੀਆਂ ਨੂੰ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਵੀ ਕਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮੰਤਰੀ ਮੰਡਲ ਵਿਸਥਾਰ ਤੋਂ ਬਾਅਦ ਨਵੇਂ ਤੇ ਪੁਰਾਣੇ ਸਾਥੀਆਂ ਨੂੰ ਵਿਭਾਗਾਂ ਦੀ ਵੰਡ ਦੀ ਜਾਣਕਾਰੀ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ। ਮੈਨੂੰ ਪੂਰਨ ਆਸ ਹੈ ਕੀ ਇਹ ਟੀਮ ਪੂਰੀ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰੇਗੀ ਤੇ ਰੰਗਲਾ ਪੰਜਾਬ ਬਣਾਉਣ ‘ਚ ਅਹਿਮ ਭੂਮਿਕਾ ਨਿਭਾਏਗੀ…ਸਾਰਿਆਂ ਨੂੰ ਮੇਰੇ ਵੱਲੋਂ ਸ਼ੁਭਕਾਮਨਾਵਾਂ।









ਦੱਸ ਦਈਏ ਕਿ ਪੰਜਾਬ ਵਿੱਚ ਨਵੇਂ ਨਿਯੁਕਤ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਇਨ੍ਹਾਂ ਵਿੱਚ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਨੂੰ ਲੋਕ ਸੰਪਰਕ ਵਿਭਾਗ ਦਾ ਮੰਤਰੀ ਬਣਾਇਆ ਗਿਆ ਹੈ। ਅੰਮ੍ਰਿਤਸਰ ਤੋਂ ਡਾ: ਇੰਦਰਬੀਰ ਨਿੱਝਰ ਨੂੰ ਸਥਾਨਕ ਸਰਕਾਰਾਂ ਮੰਤਰੀ ਬਣਾਇਆ ਗਿਆ ਹੈ। ਚੇਤਨ ਸਿੰਘ ਜੌੜਾ ਮਾਜਰਾ ਪੰਜਾਬ ਦੇ ਸਿਹਤ ਵਿਭਾਗ ਨੂੰ ਸੰਭਾਲਣਗੇ। ਫੌਜਾ ਸਿੰਘ ਨੂੰ ਫੂਡ ਪ੍ਰੋਸੈਸਿੰਗ ਮੰਤਰਾਲਾ ਦਿੱਤਾ ਗਿਆ ਹੈ। ਅਨਮੋਲ ਗਗਨ ਮਾਨ ਸੈਰ-ਸਪਾਟਾ ਤੇ ਸੱਭਿਆਚਾਰ ਮੰਤਰਾਲਾ ਸੰਭਾਲਣਗੇ।


ਇਸ ਵਿੱਚ ਸਭ ਤੋਂ ਵੱਡੀ ਗੱਲ ਇਹ ਹੈ ਕਿ ਮੀਤ ਹੇਅਰ ਤੋਂ ਸਕੂਲੀ ਸਿੱਖਿਆ ਦਾ ਮਹਿਕਮਾ ਵਾਪਸ ਲੈ ਲਿਆ ਗਿਆ ਹੈ। ਇਹ ਵਿਭਾਗ ਹੁਣ ਜੇਲ੍ਹ ਤੇ ਮਾਈਨ ਮੰਤਰੀ ਹਰਜੋਤ ਬੈਂਸ ਨੂੰ ਸੌਂਪ ਦਿੱਤਾ ਗਿਆ ਹੈ। ਯਾਦ ਰਹੇ ਸਕੂਲੀ ਸਿੱਖਿਆ ਆਮ ਆਦਮੀ ਪਾਰਟੀ ਦਾ ਫੋਕਸ ਖੇਤਰ ਹੈ। ਇਸ ਲਈ ਹੀ ਸਕੂਲੀ ਸਿੱਖਿਆ ਮੰਤਰਾਲੇ ਹਰਜੋਤ ਬੈਂਸ ਨੂੰ ਸੌਂਪਿਆ ਗਿਆ ਹੈ।


ਕਾਬਿਲੇਗ਼ੌਰ ਹੈ ਕਿ ਨਵੇਂ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕੀਤੀ ਗਈ ਹੈ। ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੂੰ ਸ਼ਹਿਰੀ ਵਿਕਾਸ ਮੰਤਰਾਲਾ ਮਿਲਿਆ ਹੈ। ਚੇਤਨ ਸਿੰਘ ਜੌੜਾਮਾਜਰਾ ਨੂੰ ਸਿਹਤ ਵਿਭਾਗ ਦੇ ਨਾਲ-ਨਾਲ ਮੈਡੀਕਲ ਸਿੱਖਿਆ ਵਿਭਾਗ ਮਿਲਿਆ ਹੈ। ਇੰਦਰਬੀਰ ਨਿੱਜਰ ਨੂੰ ਸਥਾਨਕ ਸਰਕਾਰਾਂ ਵਿਭਾਗ, ਅਨਮੋਲ ਗਗਨ ਮਾਨ ਨੂੰ ਲੇਬਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮੰਤਰਾਲਾ ਅਤੇ ਫੌਜਾ ਸਿੰਘ ਸਰਾਰੀ ਨੂੰ ਫੂਡ ਪ੍ਰੋਸੈਸਿੰਗ ਅਤੇ ਬਾਗਵਾਨੀ ਵਿਭਾਗ ਮਿਲਿਆ ਹੈ।