(Source: ECI/ABP News/ABP Majha)
CM Bhagwant Mann: ਪਿਛਲੇ ਡੇਢ ਸਾਲ 'ਚ ਅਸੀਂ ਸਭ ਕੁੱਝ ਬਦਲ ਦਿੱਤਾ...ਸੀਐਮ ਭਗਵੰਤ ਮਾਨ ਦਾ ਵੱਡਾ ਦਾਅਵਾ
Punjab News: ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਫ਼ਨੇ ਸਾਕਾਰ ਕਰਨ ਲਈ ਯਤਨਸ਼ੀਲ ਹੈ।
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਮਗਰੋਂ ਪਿਛਲੇ ਡੇਢ ਸਾਲ ਵਿੱਚ ਸਭ ਕੁਝ ਬਦਲ ਦਿੱਤਾ ਹੈ। ਅਸੀਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਜ਼ੀਰੋ ਬਿਜਲੀ ਬਿੱਲ, ਆਧੁਨਿਕ ਸਹੂਲਤਾਂ ਨਾਲ ਲੈਸ ਬਿਹਤਰੀਨ ਸਕੂਲ ਤੇ ਹਸਪਤਾਲ ਬਣਾ ਰਹੇ ਹਾਂ। ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਉੱਪਰ ਹਮਲਾ ਬੋਲਦਿਆਂ ਕਿਹਾ ਕਿ ਤੁਹਾਨੂੰ ਸਭ ਪਤਾ ਹੈ ਕਿ ਪਹਿਲਾਂ ਵਾਲਿਆਂ ਨੇ ਕੀ ਕੀਤਾ ਹੈ।
ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ....ਤੁਹਾਨੂੰ ਸਭ ਪਤਾ ਹੈ ਕਿ ਪਹਿਲਾਂ ਵਾਲਿਆਂ ਨੇ ਕੀ ਕੀਤਾ ਹੈ…ਸਾਰਾ ਸਿਸਟਮ ਤੇ ਅਫ਼ਸਰ ਉਹੀ ਨੇ ਪਰ ਪਿਛਲੇ ਡੇਢ ਸਾਲ ‘ਚ ਅਸੀਂ ਸਭ ਕੁੱਝ ਬਦਲ ਦਿੱਤਾ ਹੈ ,ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਜ਼ੀਰੋ ਬਿਜਲੀ ਬਿਲ, ਆਧੁਨਿਕ ਸਹੂਲਤਾਂ ਨਾਲ ਲੈਸ ਬਿਹਤਰੀਨ ਸਕੂਲ ਤੇ ਹਸਪਤਾਲ ਬਣਾ ਰਹੇ ਹਾਂ..
ਤੁਹਾਨੂੰ ਸਭ ਪਤਾ ਹੈ ਕਿ ਪਹਿਲਾਂ ਵਾਲਿਆਂ ਨੇ ਕੀ ਕੀਤਾ ਹੈ…ਸਾਰਾ ਸਿਸਟਮ ਤੇ ਅਫ਼ਸਰ ਉਹੀ ਨੇ ਪਰ ਪਿਛਲੇ ਡੇਢ ਸਾਲ ‘ਚ ਅਸੀਂ ਸਭ ਕੁੱਝ ਬਦਲ ਦਿੱਤਾ ਹੈ ,ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਜ਼ੀਰੋ ਬਿਜਲੀ ਬਿਲ, ਆਧੁਨਿਕ ਸਹੂਲਤਾਂ ਨਾਲ ਲੈਸ ਬਿਹਤਰੀਨ ਸਕੂਲ ਤੇ ਹਸਪਤਾਲ ਬਣਾ ਰਹੇ ਹਾਂ.. pic.twitter.com/j99nuHwcz4
— Bhagwant Mann (@BhagwantMann) September 28, 2023
ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਦਾ ਸੰਕਲਪ
ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦਾ ਸੰਕਲਪ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਫ਼ਨੇ ਸਾਕਾਰ ਕਰਨ ਦਾ ਤਹੱਈਆ ਕੀਤਾ। ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਫ਼ਨੇ ਸਾਕਾਰ ਕਰਨ ਲਈ ਯਤਨਸ਼ੀਲ ਹੈ।
ਉਨ੍ਹਾਂ ਸਕੂਲ ਸਿਲੇਬਸ ਵਿੱਚ ਲੋੜੀਂਦਾ ਬਦਲਾਅ ਕਰਨ ਦਾ ਵੀ ਐਲਾਨ ਕੀਤਾ ਤਾਂ ਕਿ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਸਾਹਿਬਾਨ, ਸੰਤ-ਮਹਾਤਮਾ, ਪੀਰ-ਪੈਗੰਬਰਾਂ ਅਤੇ ਸ਼ਹੀਦਾਂ ਦੇ ਜੀਵਨ, ਵਿਚਾਰਧਾਰਾ ਤੇ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਜਾ ਸਕੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਆਗੂਆਂ ਨੇ ਸੂਬੇ ਦੇ ਹਿੱਤਾਂ ਨਾਲੋਂ ਆਪਣੇ ਹਿੱਤਾਂ ਨੂੰ ਵੱਧ ਤਰਜੀਹ ਦੇ ਕੇ ਕਈ ਮੁੱਦਿਆਂ ਉਤੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਦੀ ਯੋਜਨਾ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਗੁੜਗਾਓਂ ਵਿੱਚ ਪਲਾਟ ਮਿਲਿਆ, ਜਿੱਥੇ ਅੱਜ ਉਨ੍ਹਾਂ ਦਾ ਹੋਟਲ ਹੈ।
ਸੀਐਮ ਮਾਨ ਨੇ ਕਿਹਾ ਕਿ ਖ਼ੁਦ ਨੂੰ ਪੰਜਾਬ ਦੇ ਪਾਣੀਆਂ ਦਾ ਰਾਖਾ ਦੱਸਣ ਵਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਪੂਰੀ ਵਿੱਚ ਐਸਵਾਈਐਲ ਨਹਿਰ ਲਈ ਟੱਕ ਲਾਉਣ ਵਾਸਤੇ ਤਤਕਾਲੀ ਪ੍ਰਧਾਨ ਮੰਤਰੀ ਨੂੰ ਚਾਂਦੀ ਦੀ ਕਹੀ ਭੇਟ ਕੀਤੀ ਸੀ।