(Source: ECI/ABP News/ABP Majha)
Punjab News: ਸੀਐਮ ਭਗਵੰਤ ਮਾਨ ਵੱਲੋਂ ਨਿਵੇਸ਼ ਬਾਰੇ ਰਿਪੋਰਟ ਕਾਰਡ ਪੇਸ਼, ਹੁਣ ਤੱਕ 38,175 ਕਰੋੜ ਦਾ ਨਿਵੇਸ਼ ਹੋਇਆ, 2 ਲੱਖ 43 ਹਜ਼ਾਰ 248 ਲੋਕਾਂ ਨੂੰ ਮਿਲੇਗਾ ਰੁਜਗਾਰ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਹੋਏ ਨਿਵੇਸ਼ ਬਾਰੇ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਹੁਣ ਤੱਕ 38,175 ਕਰੋੜ ਦਾ ਨਿਵੇਸ਼...
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਹੋਏ ਨਿਵੇਸ਼ ਬਾਰੇ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਹੁਣ ਤੱਕ 38,175 ਕਰੋੜ ਦਾ ਨਿਵੇਸ਼ ਹੋ ਚੁੱਕਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ 2 ਲੱਖ 43 ਹਜ਼ਾਰ 248 ਲੋਕਾਂ ਨੂੰ ਰੁਜ਼ਗਾਰ ਮਿਲੇਗਾ।
ਸੀਐਮ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਵਿੱਚ ਰੱਖਣਾ ਹੈ। ਅਸੀਂ ਇਸ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਦੇਸ਼-ਵਿਦੇਸ਼ ਵਿੱਚ ਜਾ ਕੇ ਇਸ ਲਈ ਕੰਮ ਕੀਤਾ ਜਾ ਰਿਹਾ ਹੈ। ਪੰਜਾਬ ਦੇ ਵਪਾਰੀਆਂ ਨੂੰ ਮਿਲੇ ਹਾਂ।
ਉਨ੍ਹਾਂ ਰਿਪੋਰਟ ਕਾਰਡ ਪੇਸ਼ ਕਰਦਿਆਂ ਕਿਹਾ ਕਿ 11853 ਕਰੋੜ ਰੁਪਏ ਰੀਅਲ ਅਸਟੇਟ ਵਿੱਚ ਨਿਵੇਸ਼ ਹੋਇਆ ਹੈ। ਇਸੇ ਤਰ੍ਹਾਂ 3890 ਕਰੋੜ ਸਟੀਲ ਵਿੱਚ ਨਿਵੇਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਨਿਵੇਸ਼ ਮੁਹਾਲੀ ਵਿੱਚ ਕੀਤਾ ਗਿਆ ਹੈ। ਲੁਧਿਆਣਾ ਦੂਜੇ ਨੰਬਰ ’ਤੇ ਰਿਹਾ ਹੈ। ਤੀਜੇ ਨੰਬਰ 'ਤੇ ਫਤਿਹਗੜ੍ਹ ਸਾਹਿਬ ਤੇ ਅੰਮ੍ਰਿਤਸਰ ਚੌਥੇ ਨੰਬਰ 'ਤੇ ਹੈ। ਪਟਿਆਲਾ ਦਾ ਪੰਜਵਾਂ ਨੰਬਰ ਹੈ।
ਦੱਸ ਦੇਈਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਇਸ ਵਿਸ਼ਾਲ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਸੋਮਵਾਰ ਨੂੰ ਇੱਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੋਲਾ-ਮਹੱਲਾ ਪੰਜਾਬੀਆਂ ਅਤੇ ਖਾਸ ਤੌਰ 'ਤੇ ਸਿੱਖ ਭਾਈਚਾਰੇ ਦੇ ਜੁਝਾਰੂ ਜਜ਼ਬੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਹੋਣ ਵਾਲੇ ਸਮਾਗਮਾਂ ਵਿੱਚ ਵੱਖ-ਵੱਖ ਵਰਗਾਂ ਦੇ ਸ਼ਰਧਾਲੂ ਭਾਰੀ ਗਿਣਤੀ ਵਿੱਚ ਸ਼ਾਮਲ ਹੁੰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਪਵਿੱਤਰ ਧਰਤੀ 'ਤੇ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ।
ਇਹ ਵੀ ਪੜ੍ਹੋ: Viral Video: ਕਲਰ ਪੈਨਸਿਲ ਦੀ ਮਦਦ ਨਾਲ ਵਿਅਕਤੀ ਨੇ ਬਣਾਇਆ 200 ਰੁਪਏ ਦਾ ਨੋਟ, ਦਿਸਦਾ ਹੈ ਅਸਲੀ ਵਰਗਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Strange Tradition: ਲਾੜੀ ਨੂੰ ਮਾਰੇ ਜਾਂਦੇ ਹਨ ਸੜੇ ਹੋਏ ਆਂਡੇ, ਸੁੱਟਿਆ ਜਾਂਦਾ ਹੈ ਚਿੱਕੜ, ਜਾਣੋ ਦੁਨੀਆ ਦੀ ਅਜੀਬ ਪਰੰਪਰਾ ਬਾਰੇ...