ਪੜਚੋਲ ਕਰੋ
ਸੀਐਮ ਭਗਵੰਤ ਮਾਨ ਦਾ ਸੱਦਾ, 'ਗੁਰੂ ਸਾਹਿਬਾਨ ਨੇ ਵਿਰਾਸਤ 'ਚ ਖੇਡਾਂ, ਘੋੜ ਸਵਾਰੀ, ਤੀਰ-ਅੰਦਾਜ਼ੀ ਦਿੱਤੀ, ਖੇਡਾਂ ਸਾਨੂੰ ਵਿਰਾਸਤ 'ਚ ਮਿਲੀਆਂ, ਆਓ ਰਲ਼-ਮਿਲ ਮੁੜ ਤੋਂ ਰੰਗਲਾ ਪੰਜਾਬ ਬਣਾਈਏ'
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਦਿਆਂ ਕਿਹਾ ਹੈ ਕਿ ਸਾਡੇ ਗੁਰੂ ਸਾਹਿਬਾਨ ਨੇ ਸਾਨੂੰ ਵਿਰਾਸਤ ‘ਚ ਖੇਡਾਂ, ਘੋੜ ਸਵਾਰੀ, ਤੀਰ-ਅੰਦਾਜ਼ੀ ਦਿੱਤੀ। ਖੇਡਾਂ ਸਾਨੂੰ ਵਿਰਾਸਤ ‘ਚ ਮਿਲੀਆਂ ਹਨ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਦਿਆਂ ਕਿਹਾ ਹੈ ਕਿ ਸਾਡੇ ਗੁਰੂ ਸਾਹਿਬਾਨ ਨੇ ਸਾਨੂੰ ਵਿਰਾਸਤ ‘ਚ ਖੇਡਾਂ, ਘੋੜ ਸਵਾਰੀ, ਤੀਰ-ਅੰਦਾਜ਼ੀ ਦਿੱਤੀ। ਖੇਡਾਂ ਸਾਨੂੰ ਵਿਰਾਸਤ ‘ਚ ਮਿਲੀਆਂ ਹਨ। ਇਸ ਲਈ ਆਓ ਰਲ਼-ਮਿਲ ਮੁੜ ਤੋਂ ਰੰਗਲਾ ਪੰਜਾਬ ਬਣਾਈਏ।
ਖੇਡਾਂ 2 ਮਹੀਨਿਆਂ ਤੱਕ ਚੱਲਣਗੀਆਂ, ਪੰਜਾਬ ਦੇ ਖਿਡਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ‘ਚ ਖੇਡਣ ਦਾ ਮੌਕਾ ਮਿਲੇਗਾ, ਅਸਲੀ ਪੰਜਾਬ ਵੇਖਣ ਦਾ ਮੌਕਾ ਮਿਲੇਗਾ
— AAP Punjab (@AAPPunjab) August 29, 2022
—CM @BhagwantMann pic.twitter.com/Uu1sUgKIoZ
ਦੱਸ ਦਈਏ ਕਿ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਖੇਡਾਂ ਦਾ ਝੰਡਾ ਲਹਿਰਾਉਣ ਤੋਂ ਬਾਅਦ ਵੱਖ-ਵੱਖ ਜ਼ਿਲ੍ਹਿਆਂ ਤੋਂ ਹਿੱਸਾ ਲੈਣ ਵਾਲੀਆਂ ਖਿਡਾਰੀਆਂ ਦੀਆਂ ਟੁਕੜੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ। ਲਗਪਗ ਦੋ ਮਹੀਨੇ ਚੱਲਣ ਵਾਲੇ ਇਸ ਖੇਡ ਕੁੰਭ ਵਿੱਚ ਵੱਖ-ਵੱਖ ਉਮਰ ਵਰਗਾਂ ਦੇ 4 ਲੱਖ ਤੋਂ ਵੱਧ ਖਿਡਾਰੀ ਬਲਾਕ ਤੋਂ ਲੈ ਕੇ ਸੂਬਾ ਪੱਧਰ ਤੱਕ 28 ਖੇਡਾਂ ਵਿੱਚ ਹਿੱਸਾ ਲੈਣਗੇ। ਖੇਡਾਂ ਦੇ ਸੂਬਾ ਪੱਧਰੀ ਜੇਤੂਆਂ ਨੂੰ 6 ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਇਹ ਖੇਡਾਂ ਹਰ ਸਾਲ ਕਰਵਾਈਆਂ ਜਾਣਗੀਆਂ ਤੇ ਉਨ੍ਹਾਂ ਦੀ ਸਰਕਾਰ ਜਲਦੀ ਹੀ ਨਵੀਂ ਖੇਡ ਨੀਤੀ ਲੈ ਕੇ ਆ ਰਹੀ ਹੈ। ਖਿਡਾਰੀਆਂ ਨੂੰ ਅਭਿਆਸ ਵਾਸਤੇ ਕੌਮਾਂਤਰੀ ਪੱਧਰ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦਾ ਵਾਅਦਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਮੋਹਰੀ ਰਿਹਾ ਹੈ ਤੇ ਭਵਿੱਖ ਵਿੱਚ ਵੀ ਰਹੇਗਾ।
ਜਲੰਧਰ ਦੀ ਖੇਡ ਸਨਅਤ ਵੱਲੋਂ ਤਿਆਰ ਸਾਮਾਨ ਦੀ ਪ੍ਰਸ਼ੰਸਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਥੇ ਬਣੇ ਫੁਟਬਾਲਾਂ ਨਾਲ ਵਿਸ਼ਵ ਕੱਪ ਖੇਡਿਆ ਜਾਂਦਾ ਹੈ ਤੇ ਇੱਥੋਂ ਦੇ ਬਣੇ ਬੱਲੇ ਚੌਕੇ-ਛੱਕੇ ਲਗਾਉਂਦੇ ਹਨ। ਰਗਬੀ ਇੱਥੋਂ ਬਣ ਕੇ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਖੇਡਾਂ ਦੀ ਰਾਜਧਾਨੀ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਲਈ ਵਿਸ਼ੇਸ਼ ਬਜਟ ਦਾ ਪ੍ਰਬੰਧ ਕਰੇਗੀ।
ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੂੰ ਦੇਖ ਕੇ ਦੂਜੇ ਸੂਬਿਆਂ ਦੀਆਂ ਸਰਕਾਰਾਂ ਵੀ ਸੋਚਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਾਸ਼ਟਰਮੰਡਲ ਖੇਡਾਂ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਆਪਣੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਭਾਰਤੀ ਦਲ ਵਿੱਚ ਵੱਧ ਤੋਂ ਵੱਧ ਪੰਜਾਬੀ ਖਿਡਾਰੀਆਂ ਨੂੰ ਸ਼ਾਮਲ ਕਰਨ ਲਈ ਪ੍ਰਭਾਵਸ਼ਾਲੀ ਮੁਹਿੰਮ ਚਲਾਉਣ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਭਾਰਤ ਲਈ ਓਲੰਪਿਕ ਤਗ਼ਮਾ ਜਿੱਤਣ ਦੇ ਯੋਗ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਜਲੰਧਰ
ਪਟਿਆਲਾ
ਕ੍ਰਿਕਟ
ਕ੍ਰਿਕਟ
Advertisement