ਪੜਚੋਲ ਕਰੋ
Advertisement
ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਅਕਾਲੀ ਦਲ ਦੇ ਹੱਕ 'ਚ ਵੋਟਾਂ ਦਾ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼ ? ਸੀਐਮ ਮਾਨ ਨੇ ਚੁੱਕੇ ਸਵਾਲ
Punjab News : ਜਲੰਧਰ ਜਿਮਨੀ ਚੋਣ ਲਈ ਸਿਆਸੀ ਮੈਦਾਨ ਪੂਰਾ ਭਖਿਆ ਹੋਇਆ ਹੈ। ਸਾਰੀਆਂ ਸਿਆਸੀ ਧਿਰਾਂ ਇਕ ਦੂਜੇ ਤੋਂ ਵਧ ਚੜ੍ਹ ਕੇ ਪ੍ਰਚਾਰ ਕਰ ਰਹੀਆਂ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ
Punjab News : ਜਲੰਧਰ ਜਿਮਨੀ ਚੋਣ ਲਈ ਸਿਆਸੀ ਮੈਦਾਨ ਪੂਰਾ ਭਖਿਆ ਹੋਇਆ ਹੈ। ਸਾਰੀਆਂ ਸਿਆਸੀ ਧਿਰਾਂ ਇਕ ਦੂਜੇ ਤੋਂ ਵਧ ਚੜ੍ਹ ਕੇ ਪ੍ਰਚਾਰ ਕਰ ਰਹੀਆਂ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅਕਾਲੀ ਦਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਨੂੰ ਲੈ ਕੇ ਸਵਾਲ ਚੁੱਕੇ ਹਨ।
ਇੱਕ ਅਜਿਹੀ ਰਾਜਨੀਤਕ ਪਾਰਟੀ ਜਿਸ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਲਜ਼ਾਮ ਲੱਗਦੇ ਨੇ… ਉਸ ਪਾਰਟੀ ਦੇ ਹੱਕ ‘ਚ SGPC ਦੇ ਪ੍ਰਧਾਨ ਦੁਆਰਾ ਵੋਟਾਂ ਦਾ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼ ਹੈ ??? ਕੀ ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਹੀਂ ??
— Bhagwant Mann (@BhagwantMann) April 30, 2023
ਸੀਐਮ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਇੱਕ ਅਜਿਹੀ ਰਾਜਨੀਤਕ ਪਾਰਟੀ, ਜਿਸ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਲਜ਼ਾਮ ਲੱਗਦੇ ਨੇ, ਉਸ ਪਾਰਟੀ ਦੇ ਹੱਕ ‘ਚ SGPC ਦੇ ਪ੍ਰਧਾਨ ਦੁਆਰਾ ਵੋਟਾਂ ਦਾ ਪ੍ਰਚਾਰ ਕਰਨਾ ਕਿੰਨਾ ਕੁ ਜਾਇਜ਼ ਹੈ? ਕੀ ਇਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਨਹੀਂ?
ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਅਕਾਲੀ ਦਲ ਦੇ ਹੱਕ ਵਿੱਚ ਪ੍ਰਚਾਰ ਕਰਨ ਨੂੰ ਲੈ ਕੇ ਸੀਐੱਮ ਮਾਨ ਨੇ ਜਿਹੜੇ ਸਵਾਲ ਖੜ੍ਹੇ ਕੀਤੇ ਹਨ ,ਉਸਦਾ ਬੀਜੇਪੀ ਨੇ ਵੀ ਸਮਰਥਨ ਕੀਤਾ ਹੈ। ਇਸ ਸਬੰਧ ਵਿੱਚ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਜਿਮਨੀ ਚੋਣ ਵਿੱਚ ਕਿਸੇ ਵੀ ਧਾਰਮਿਕ ਆਗੂ ਵੱਲੋਂ ਪ੍ਰਚਾਰ ਕਰਨ ਬਹੁਤ ਗਲਤ ਹੈ। ਗਰੇਵਾਲ ਨੇ ਕਿਹਾ ਕਿ ਅਜਿਹਾ ਕਰਨਾ ਲੋਕਤੰਤਰ ਦੇ ਪੂਰੀ ਤਰ੍ਹਾਂ ਖਿਲਾਫ ਹੈ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਜਗਤ ਵਿੱਚ ਮੀਰੀ ਪੀਰੀ ਦਾ ਸਿਧਾਂਤ ਬਹੁਤ ਅਹਿਮ ਹੈ ,ਜਿਸਨੂੰ ਅਕਾਲੀ ਦਲ ਮੰਨਦਾ ਹੈ। ਜਿਸ ਕਾਰਨ ਉਸ ਸਿਧਾਂਤ ਦੇ ਤਹਿਤ ਹਰਜਿੰਦਰ ਸਿੰਘ ਧਾਮੀ ਦਾ ਚੋਣ ਪ੍ਰਚਾਰ ਕਰਨਾ ਜਾਇਜ਼ ਹੈ। ਅਕਾਲੀ ਆਗੂ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਪਾਰਟੀ ਨੇ ਧਾਮੀ ਨੂੰ ਚੋਣ ਲੜਨ ਲਈ ਕਈ ਵਾਰੀ ਟਿਕਟ ਦਿੱਤੀ ਹੈ। ਅਕਾਲੀ ਆਗੂ ਨੇ ਮਾਨ ਜਿਹੜੀ ਟਿੱਪਣੀ ਕਰ ਰਹੇ ਹਨ ,ਪੂਰੀ ਤਰ੍ਹਾਂ ਬੇਬੁਨਿਆਦ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਤਕਨਾਲੌਜੀ
ਪੰਜਾਬ
ਪੰਜਾਬ
Advertisement