ਵਿਧਾਨ ਸਭਾ ਤੇ ਹਾਈਕੋਰਟ ਲਈ ਜ਼ਮੀਨ ਮੰਗ ਘਿਰੇ ਸੀਐਮ ਮਾਨ, ਵਿਰੋਧੀਆਂ ਨੇ ਬੋਲਿਆ ਹਮਲਾ
ਹਰਿਆਣਾ ਦੀ ਤਰਜ਼ 'ਤੇ ਪੰਜਾਬ ਲਈ ਵੱਖਰੀ ਵਿਧਾਨ ਸਭਾ ਅਤੇ ਹਾਈਕੋਰਟ ਲਈ ਜ਼ਮੀਨ ਦੀ ਮੰਗ ਨੂੰ ਲੈ ਕੇ ਸੀਐਮ ਭਗਵੰਤ ਮਾਨ ਘਿਰ ਗਏ ਹਨ।ਸੀਐਮ ਦੇ ਬਿਆਨ ਤੋਂ ਕਾਂਗਰਸੀ ਗੁੱਸੇ 'ਚ ਹਨ।
ਰੌਬਟ ਦੀ ਰਿਪੋਰਟ
ਚੰਡੀਗੜ੍ਹ: ਹਰਿਆਣਾ ਦੀ ਤਰਜ਼ 'ਤੇ ਪੰਜਾਬ ਲਈ ਵੱਖਰੀ ਵਿਧਾਨ ਸਭਾ ਅਤੇ ਹਾਈਕੋਰਟ ਲਈ ਜ਼ਮੀਨ ਦੀ ਮੰਗ ਨੂੰ ਲੈ ਕੇ ਸੀਐਮ ਭਗਵੰਤ ਮਾਨ ਘਿਰ ਗਏ ਹਨ।ਸੀਐਮ ਦੇ ਬਿਆਨ ਤੋਂ ਕਾਂਗਰਸੀ ਗੁੱਸੇ 'ਚ ਹਨ।ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮਾਨ ਪੰਜਾਬ ਦਾ ਪੱਕਾ ਨੁਕਸਾਨ ਕਰ ਰਹੇ ਹਨ। ਉਨ੍ਹਾਂ ਨੂੰ ਜ਼ਮੀਨ ਮੰਗਣ ਦੀ ਕੀ ਲੋੜ ਹੈ?
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਟਵੀਟ ਕੀਤਾ ਸੀ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਇਮਾਰਤ ਲਈ ਜ਼ਮੀਨ ਮਨਜ਼ੂਰ ਕਰ ਦਿੱਤੀ ਹੈ।
हरियाणा विधानसभा के लिए अलग भवन की हमारी मांग को पूरा करते हुए आज केंद्रीय गृह मंत्री श्री @AmitShah जी ने चंडीगढ़ में विधानसभा के लिए अतिरिक्त जमीन देने की घोषणा की है।
— Manohar Lal (@mlkhattar) July 9, 2022
मैं समस्त हरियाणा वासियों की ओर से गृह मंत्री जी का हृदय से धन्यवाद करता हूं।
ਭਗਵੰਤ ਮਾਨ ਦਾ ਟਵੀਟ, ਜਿਸ 'ਤੇ ਸ਼ੁਰੂ ਹੋਇਆ ਹੰਗਾਮਾ
ਇਸ ਤੋਂ ਥੋੜ੍ਹੀ ਦੇਰ ਬਾਅਦ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਟਵੀਟ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਤਰਜ਼ ’ਤੇ ਪੰਜਾਬ ਨੂੰ ਵੀ ਵਿਧਾਨ ਸਭਾ ਅਤੇ ਹਾਈ ਕੋਰਟ ਬਣਾਉਣ ਲਈ ਚੰਡੀਗੜ੍ਹ ਵਿੱਚ ਜ਼ਮੀਨ ਦਿੱਤੀ ਜਾਵੇ।
ਮੇਰੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਹਰਿਆਣਾ ਦੀ ਤਰਜ਼ ਤੇ ਸਾਡੇ ਪੰਜਾਬ ਲਈ ਵੀ ਆਪਣੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕੀਤੀ ਜਾਵੇ..ਲੰਮੇ ਸਮੇਂ ਤੋਂ ਮੰਗ ਹੈ ਕਿ ਪੰਜਾਬ -ਹਰਿਆਣਾ ਹਾਈਕੋਰਟ ਨੂੰ ਵੱਖ-ਵੱਖ ਕੀਤਾ ਜਾਵੇ ..ਇਸਦੇ ਲਈ ਵੀ ਕਿਰਪਾ ਕਰਕੇ ਕੇਂਦਰ ਸਰਕਾਰ ਚੰਡੀਗੜ੍ਹ ਵਿੱਚ ਜ਼ਮੀਨ ਮੁਹੱਈਆ ਕਰਵਾਏ ..
— Bhagwant Mann (@BhagwantMann) July 9, 2022
ਚੰਡੀਗੜ੍ਹ 'ਤੇ ਪੰਜਾਬ ਦੇ ਹੱਕ ਨੂੰ ਕਮਜ਼ੋਰ ਕਰ ਰਿਹਾ ਹੈ ਮਾਨ: ਬਾਜਵਾ
ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਧਾਨ ਸਭਾ ਅਤੇ ਹਾਈ ਕੋਰਟ ਦੀ ਇਮਾਰਤ ਲਈ ਵੱਖਰੀ ਜ਼ਮੀਨ ਦੀ ਮੰਗ ਕਰਕੇ ਚੰਡੀਗੜ੍ਹ 'ਤੇ ਪੰਜਾਬ ਦੇ ਹੱਕ ਨੂੰ ਕਮਜ਼ੋਰ ਨਾ ਕਰਨ ਦਾ ਇਲਜ਼ਾਮ ਲਾਇਆ ਹੈ। ਇਨ੍ਹਾਂ ਦੀਆਂ ਮੌਜੂਦਾ ਇਮਾਰਤਾਂ ਪੰਜਾਬ ਦੀਆਂ ਹੀ ਹਨ। ਇਨ੍ਹਾਂ ਵਿਰਾਸਤੀ ਇਮਾਰਤਾਂ 'ਤੇ ਆਪਣਾ ਹੱਕ ਛੱਡ ਕੇ ਮੁੱਖ ਮੰਤਰੀ ਚੰਡੀਗੜ੍ਹ ਨੂੰ ਯਕੀਨੀ ਤੌਰ 'ਤੇ ਗੁਆਉਣ ਦਾ ਕੰਮ ਕਰ ਰਹੇ ਹਨ। ਜੇਕਰ ਮੁੱਖ ਮੰਤਰੀ ਸਾਵਧਾਨ ਨਾ ਹੋਏ ਤਾਂ ਅਜਿਹੇ ਬਿਆਨ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣਗੇ।
The Congress vehemently rejects the Government of India's statement on giving land to Haryana to build a new Vidhan Sabha in Chandigarh. Chandigarh is an inalienable part of Punjab. Haryana is most welcome to build a new Vidhan Sabha outside of UT limits. 1/4
— Partap Singh Bajwa (@Partap_Sbajwa) July 9, 2022
ਚੰਡੀਗੜ੍ਹ ਦੀ ਜ਼ਮੀਨ ਤੇ ਸਰਕਾਰੀ ਇਮਾਰਤਾਂ 'ਤੇ ਪੰਜਾਬ ਦਾ ਹੱਕ: ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ, ''ਮੁੱਖ ਮੰਤਰੀ ਜੀ, ਚੰਡੀਗੜ੍ਹ ਦੀਆਂ ਜ਼ਮੀਨਾਂ ਅਤੇ ਸਰਕਾਰੀ ਇਮਾਰਤਾਂ 'ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ। ਮਿਸਾਲ ਵਜੋਂ ਪੰਜਾਬ ਪੁਨਰਗਠਨ ਐਕਟ 1966 ਤਹਿਤ ਇਹ ਫੈਸਲਾ ਕੀਤਾ ਗਿਆ ਹੈ ਕਿ ਹਰਿਆਣਾ ਨੂੰ ਵੱਖਰੀ ਰਾਜਧਾਨੀ ਬਣਾਉਣ ਦੀ ਲੋੜ ਹੈ। ਕਿਰਪਾ ਕਰਕੇ ਅਜਿਹੇ ਬਿਆਨਾਂ ਨਾਲ ਚੰਡੀਗੜ੍ਹ 'ਤੇ ਪੰਜਾਬ ਦੇ ਹੱਕ ਨੂੰ ਕਮਜ਼ੋਰ ਨਾ ਕਰੋ।
ਮੁੱਖ ਮੰਤਰੀ ਸਾਹਿਬ, ਚੰਡੀਗੜ੍ਹ ਦੀਆਂ ਜ਼ਮੀਨਾਂ ਅਤੇ ਸਰਕਾਰੀ ਇਮਾਰਤਾਂ ’ਤੇ ਸਿਰਫ਼ ਪੰਜਾਬ ਦਾ ਹੱਕ ਹੈ। ਜਿਵੇਂ ਕਿ ਪੰਜਾਬ ਰੀ-ਆਰਗੇਨਾਈਜੇਸ਼ਨ 1966 ਐਕਟ ਤਹਿਤ ਤੈਅ ਕੀਤਾ ਗਿਆ ਸੀ ਕਿ ਹਰਿਆਣਾ ਨੂੰ ਅਲੱਗ ਰਾਜਧਾਨੀ ਬਣਾਉਣ ਦੀ ਲੋੜ ਹੈ। ਕਿਰਪਾ ਕਰਕੇ ਅਜਿਹੇ ਬਿਆਨਾਂ ਨਾਲ ਚੰਡੀਗੜ੍ਹ ’ਤੇ ਸਾਡਾ ਹੱਕ ਕਮਜ਼ੋਰ ਨਾ ਕਰੋ। https://t.co/hyMohT7kQw
— Amarinder Singh Raja Warring (@RajaBrar_INC) July 9, 2022
Bhagwant Mann sahib the attempt to give away chandigarh land to Haryana to establish vidhan sabha, must have caught you unaware as usual. Pl engage with union government to halt this process of giving land to haryana without due deliberations.
— Amarinder Singh Raja Warring (@RajaBrar_INC) July 9, 2022
Welcome separate Vidhan Sabha building for Haryana. It must be built outside Chandigarh, which belongs exclusively to Punjab and has to eventually be handed over to Punjab.
— Amarinder Singh Raja Warring (@RajaBrar_INC) July 9, 2022
ਇਸਦੇ ਨਾਲ ਹੀ ਐਪੀ ਜਸਬੀਰ ਸਿੰਘ ਗਿੱਲ ਨੇ ਕਿਹਾ
ਮਾਨ ਸਾਹਿਬ ਚੰਡੀਗੜ੍ਹ ਸਾਡਾ, ਵਿਧਾਨ ਸਭਾ ਵੀ ਸਾਡੀ। ਅਸੀਂ ਕਿਉ ਨਵੀਂ ਬਣਾਈਏ। ਇੰਨਾ ਬਣਾਉਣੀ ਹੈ ਤੇ ਇਹ ਪੰਚਕੂਲਾ ਜਾ ਹਰਿਆਣੇ ਵਿੱਚ ਕਿਤੇ ਬਣਾ ਲੈਣ।
— Jasbir Singh Gill MP official account (@JasbirGillKSMP) July 10, 2022
ਪੰਜਾਬ ਦੀ ਲੜਾਈ ਵਿੱਚ ਅਸੀਂ ਤੁਹਾਡੇ ਨਾਲ ਹਾਂ ਪਰ ਤੁਹਾਡੀ ਇਹ ਮੰਗ ਹੀ ਗਲਤ ਹੈ।ਆਪਣਾ ਇਹ ਬਿਆਨ ਵਾਪਸ ਲੳ। ਇਹ ਕਮਜ਼ੋਰੀ ਤੇ ਲਾਚਾਰੀ ਭਰਿਆ ਹੈ#Punjabi #Punjab #Sikhs https://t.co/vdgHuhzPfc
ਅਕਾਲੀ ਦਲ ਨੇ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਦੇਣ ਦਾ ਕੀਤਾ ਵਿਰੋਧ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਨੂੰ ਮਿਲਣਾ ਲਿਖਤੀ ਵਚਨਬੱਧਤਾ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਤਤਕਾਲੀ ਮੁਖੀ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਕੇਂਦਰ ਸਰਕਾਰ ਨੂੰ ਚੰਡੀਗੜ੍ਹ ਦੀ ਇਕ ਇੰਚ ਜ਼ਮੀਨ ਵੀ ਹਰਿਆਣਾ ਨੂੰ ਦੇਣ ਦਾ ਕੋਈ ਅਧਿਕਾਰ ਨਹੀਂ ਹੈ। ਚੰਡੀਗੜ੍ਹ ਸ਼ਹਿਰ ਪੰਜਾਬ ਦਾ ਹੀ ਹੈ। ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਦੀ ਇਮਾਰਤ ਲਈ ਜ਼ਮੀਨ ਦੇਣ ਦੀ ਬਜਾਏ ਕੇਂਦਰ ਚੰਡੀਗੜ੍ਹ ਪੰਜਾਬ ਨੂੰ ਸੌਂਪ ਦੇਵੇ।