Lok sabha election 2024: ਮੁੱਖ ਮੰਤਰੀ ਭਗਵੰਤ ਮਾਨ ਜੋ ਕਿ ਕੁੱਝ ਸਮੇਂ ਪਹਿਲਾਂ ਹੀ ਗੁਜਰਾਤ ਪਹੁੰਚ ਚੁੱਕੇ ਹਨ। ਜਿੱਥੇ ਆਪ ਸਮਰਥਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਦੱਸ ਦਈਏ ਉਹ ਲੋਕ ਸਭਾ ਚੋਣਾਂ 2024 ਦੇ ਲਈ ਗੁਜਰਾਤ ਦੌਰੇ ਉੱਤੇ ਆਏ ਹਨ। ਉਹ ਭਲਕੇ ਭਰੂਚ ਹਲਕੇ 'ਚ ਪ੍ਰਚਾਰ ਸ਼ੁਰੂ ਕਰਨਗੇ ਅਤੇ ਚੈਤਰ ਵਸਾਵਾ ਲਈ ਜਨਸਭਾਵਾਂ ਕਰਨਗੇ ।





ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਸੀਐਮ ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ ਹਨ। ਜਦੋਂ ਆਮ ਆਦਮੀ ਪਾਰਟੀ ਦਾ ਇਤਿਹਾਸ ਲਿਖਿਆ ਜਾਵੇਗਾ ਤਾਂ ਗੁਜਰਾਤ ਦੇ ਲੋਕਾਂ ਦੇ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਗੁਜਰਾਤ ਦੇ ਲੋਕਾਂ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ 14% ਵੋਟਾਂ ਆਪ ਪਾਰਟੀ ਨੂੰ ਦੇ ਕਿ ਅਹਿਮ ਯੋਗਦਾਨ ਪਾਇਆ, ਜਿਸ ਕਰਕੇ ECI ਦੁਆਰਾ AAP ਨੂੰ ਅਧਿਕਾਰਤ ਤੌਰ 'ਤੇ ਰਾਸ਼ਟਰੀ ਪਾਰਟੀ ਦਾ ਦਰਜਾ ਦਿੱਤਾ ਗਿਆ। ਉਮੀਦ ਹੈ ਲੋਕ ਸਭਾ ਚੋਣਾਂ ਦੇ ਵਿੱਚ ਵੀ ਗੁਜਰਾਤ ਤੋਂ ਚੰਗੇ ਨਤੀਜੇ ਮਿਲਣਗੇ। ਅਰਵਿੰਦ ਕੇਜਰੀਵਾਲ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਸਿਰਫ਼ ਇੱਕ ਵਿਅਕਤੀ ਹੀ ਨਹੀਂ ਸਗੋਂ ਇੱਕ ਸੋਚ ਹੈ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।