Punjab News: ਪੰਜਾਬ ਸਰਕਾਰ ਨੇ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਸੰਭਾਵਿਤ ਕਮੀ ਨਾਲ ਨਜਿੱਠਣ ਲਈ ਮੰਗਲਵਾਰ ਤੋਂ ਆਪਣੇ ਦਫਤਰਾਂ ਦਾ ਸਮਾਂ ਬਦਲ ਦਿੱਤਾ ਹੈ। ਮੰਗਲਵਾਰ ਤੋਂ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਖੁੱਲ੍ਹ ਗਏ।
ਸੀਐਮ ਭਗਵੰਤ ਮਾਨ ਆਪਣੇ ਦਫ਼ਤਰ ਪਹੁੰਚ ਗਏ ਹਨ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਇੱਕ ਨਵੀਂ ਪਹਿਲ ਕੀਤੀ ਗਈ ਹੈ। ਇਸ ਨਾਲ ਬਹੁਤ ਫਾਇਦਾ ਹੋਵੇਗਾ ਅਤੇ ਮੈਂ ਇਸ ਪਹਿਲਕਦਮੀ ਵਿੱਚ ਪੰਜਾਬ ਦੇ ਲੋਕਾਂ ਨਾਲ ਹੱਥ ਮਿਲਾਉਣ ਦੀ ਉਮੀਦ ਕਰਦਾ ਹਾਂ।
ਕੈਬਨਿਟ ਮੰਤਰੀ ਅਮਨ ਅਰੋੜਾ ਵੀ ਸਮੇਂ ਸਿਰ ਦਫ਼ਤਰ ਪਹੁੰਚ ਗਏ।
ਇਸ ਦੇ ਨਾਲ ਹੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਨਿਰਧਾਰਿਤ ਸਮੇਂ ਉੱਤੇ ਆਪਣੇ ਦਫ਼ਤਰ ਪਹੁੰਚ ਗਏ।
ਇਸ ਤੋਂ ਇਲਾਵਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਟਵੀਟ ਕਰ ਕੇ ਕਿਹਾ, ਸਾਡੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਅੱਜ ਤੋਂ ਸਰਕਾਰੀ ਦਫਤਰ ਖੁੱਲ੍ਹਣ ਦੇ ਸਮੇਂ ਵਿੱਚ ਕੀਤੀ ਤਬਦੀਲੀ ਤਹਿਤ ਮੇਰੇ ਵਿਭਾਗਾਂ ਦੇ ਕਰਮਚਾਰੀ ਸਵੇਰੇ 7.30 ਵਜੇ ਹਾਜ਼ਰ ਹੋਏ। ਸੂਬੇ ਦੀ ਬਿਹਤਰੀ ਅਤੇ ਵਧੇਰੇ ਕਾਰਜਕੁਸ਼ਲਤਾ ਲਈ ਲਈ ਗਏ ਇਸ ਫ਼ੈਸਲੇ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ।
ਇਸ ਦੇ ਨਾਲ ਹੀ ਦਫ਼ਤਰਾਂ ਦਾ ਸਵੇਰ ਦਾ ਸਮਾਂ ਹੋਣ ਕਾਰਨ ਸਵੇਰੇ ਸੱਤ ਵਜੇ ਹੀ ਸੜਕਾਂ ’ਤੇ ਜਾਮ ਦੇਖਣ ਨੂੰ ਮਿਲਿਆ