'ਸਰਹੱਦੀ ਇਲਾਕੇ 'ਚ ਲਗਾਤਾਰ ਹੋ ਰਹੇ ਨੇ ਗ੍ਰੈਨੇਡ ਹਮਲੇ, ਪੰਜਾਬ 'ਚ ਡਰ ਦਾ ਮਾਹੌਲ, ਗੂੜੀ ਨੀਂਦ ਸੁੱਤੀ ਸਰਕਾਰ', CM ਮਾਨ ਨੇ ਦੱਸਿਆ ਪਾਕਿਸਤਾਨ ਦੀ ਸਾਜ਼ਿਸ਼
ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸੂਬਾ ਅਸ਼ਾਂਤ ਦਿਖਾਈ ਦੇਵੇ। ਕੁਝ ਸਮਾਜ ਵਿਰੋਧੀ ਅਨਸਰ ਅਜਿਹੀਆਂ ਹਰਕਤਾਂ ਕਰ ਰਹੇ ਹਨ, ਇਸ ਲਈ ਪੁਲਿਸ ਉਨ੍ਹਾਂ ਵਿਰੁੱਧ ਵੀ ਕਾਰਵਾਈ ਕਰ ਰਹੀ ਹੈ।
Punjab Police: ਅੰਮ੍ਰਿਤਸਰ ਦੇ ਖੰਡ ਵਾਲਾ ਇਲਾਕੇ ਵਿੱਚ ਬੀਤੀ ਰਾਤ ਇੱਕ ਮੰਦਰ ਦੇ ਕੋਲ ਹੋਏ ਧਮਾਕੇ ਦੇ ਕਾਰਨ ਇਲਾਕੇ ਵਿੱਚ ਡਰ ਅਤੇ ਤਣਾਅ ਵਾਲਾ ਮਾਹੌਲ ਹੈ। ਇਹ ਵਿਸਫੋਟਕ ਸਮੱਗਰੀ ਕਥਿਤ ਤੌਰ ’ਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਮੰਦਰ ’ਤੇ ਸੁੱਟੀ ਗਈ। ਇਸ ਸਬੰਧੀ ਗਤੀਵਿਧੀ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋਈ ਹੈ। ਇਸ ਤੋਂ ਬਾਅਦ ਵਿਰੋਧੀ ਧਿਰਾਂ ਲਗਾਤਾਰ ਪੰਜਾਬ ਸਰਕਾਰ ਨੰ ਘੇਰ ਰਹੀਆਂ ਹਨ ਤੇ ਹੁਣ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦਾ ਵੀ ਬਿਆਨ ਸਾਹਮਣੇ ਆਇਆ ਹੈ।
ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ਉੱਤੇ ਇਸ ਹਮਲੇ ਤੋਂ ਬਾਅਦ ਵੱਡੇ ਸਵਾਲ ਖੜ੍ਹੇ ਕੀਤੇ ਹਨ। ਬਿੱਟੂ ਨੇ ਕਿਹਾ-ਮੈਂ ਅੰਮ੍ਰਿਤਸਰ ਦੇ ਖੰਡਵਾਲਾ ਸਥਿਤ ਠਾਕੁਰ ਦੁਆਰੇ ਮੰਦਿਰ 'ਤੇ ਹੋਏ ਬੰਬ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। 'ਆਪ' ਸਰਕਾਰ ਸਰਹੱਦੀ ਸ਼ਹਿਰ ਵਿੱਚ ਵਾਰ-ਵਾਰ ਹੋਣ ਵਾਲੀਆਂ ਧਮਾਕਿਆਂ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਅਸਫਲ ਰਹੀ ਹੈ। ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਗੰਭੀਰ ਚਿੰਤਾ ਦਾ ਵਿਸ਼ਾ ਹੈ।
I strongly condemn bomb attack on Thakur Dwara temple, Khandwala in Amritsar. AAP government fails to check repeated incidents of blasts in border city. Deteriorating law and order in Punjab is matter of serious concern.@ANI @PTI_News @CNNnews18 pic.twitter.com/caQtjnMCrn
— Ravneet Singh Bittu (@RavneetBittu) March 15, 2025
ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸੋਸ਼ਲ ਮੀਡੀਆ ਉੱਤੇ ਇਸ ਮੁੱਦੇ ਨੂੰ ਚੁੱਕਿਆ ਹੈ। ਵੜਿੰਗ ਨੇ ਕਿਹਾ-ਅੰਮ੍ਰਿਤਸਰ ਵਿੱਚ ਇੱਕ ਹੋਰ ਗ੍ਰਨੇਡ ਹਮਲਾ, ਇਸ ਵਾਰ ਖੰਡਵਾਲਾ ਇਲਾਕੇ ਵਿੱਚ ਇੱਕ ਮੰਦਰ ਨੂੰ ਨਿਸ਼ਾਨਾ ਬਣਾਇਆ ਗਿਆ। ਪੰਜਾਬ ਵਿੱਚ ਡਰ ਦਾ ਮਾਹੌਲ ਹੈ ਤੇ ਲੋਕ ਸੱਚਮੁੱਚ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਇਹ ਸਹੀ ਸਮਾਂ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਆਪਣੀ ਡੂੰਘੀ ਨੀਂਦ ਤੋਂ ਜਾਗੇ ਅਤੇ ਕਾਰਵਾਈ ਕਰੇ।
Yet another grenade attack in Amritsar, this time targeting a temple in the Khandwala area. There is an atmosphere of fear prevailing in Punjab, and people are genuinely feeling insecure. It’s high time the @AAPPunjab government wakes up from its deep slumber and takes action.…
— Amarinder Singh Raja Warring (@RajaBrar_INC) March 15, 2025
ਇਸ ਮੁੱਦੇ ਨੂੰ ਲੈ ਕੇ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸੂਬਾ ਅਸ਼ਾਂਤ ਦਿਖਾਈ ਦੇਵੇ। ਕੁਝ ਸਮਾਜ ਵਿਰੋਧੀ ਅਨਸਰ ਅਜਿਹੀਆਂ ਹਰਕਤਾਂ ਕਰ ਰਹੇ ਹਨ, ਇਸ ਲਈ ਪੁਲਿਸ ਉਨ੍ਹਾਂ ਵਿਰੁੱਧ ਵੀ ਕਾਰਵਾਈ ਕਰ ਰਹੀ ਹੈ। ਪੰਜਾਬ ਕਾਨੂੰਨ ਵਿਵਸਥਾ ਦੇ ਮਾਮਲੇ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹੈ। ਡਰੋਨ ਪਾਕਿਸਤਾਨ ਤੋਂ ਆ ਰਹੇ ਹਨ। ਇਹ ਪਾਕਿਸਤਾਨ ਦੀ ਇੱਕ ਕੋਸ਼ਿਸ਼ ਹੈ ਤੇ ਅਜਿਹੀਆਂ ਕੋਸ਼ਿਸ਼ਾਂ ਪਹਿਲਾਂ ਵੀ ਕੀਤੀਆਂ ਜਾ ਚੁੱਕੀਆਂ ਹਨ।
ਲਗਾਤਾਰ ਸਿੱਖਿਆ ਕ੍ਰਾਂਤੀ ਵੱਲ ਵਧਦਾ ਪੰਜਾਬ! ਫਿਨਲੈਂਡ ਟ੍ਰੇਨਿੰਗ ਲਈ ਅਧਿਆਪਕਾਂ ਦੇ ਦੂਜੇ ਬੈਚ ਨੂੰ ਰਵਾਨਾ ਕਰ ਰਹੇ ਹਾਂ, ਚੰਡੀਗੜ੍ਹ ਤੋਂ Live ....... लगातार शिक्षा क्रांति की ओर बढ़ता पंजाब! फिनलैंड ट्रेनिंग के लिए शिक्षकों के दूसरे बैच को भेज रहे हैं, चंडीगढ़ से Live https://t.co/YoRn2UrXut
— Bhagwant Mann (@BhagwantMann) March 15, 2025
ਜ਼ਿਕਰ ਕਰ ਦਈਏ ਕਿ ਇਹ ਘਟਨਾ 14 ਅਤੇ 15 ਮਾਰਚ ਦੀ ਦਰਮਿਆਨੀ ਰਾਤ ਦੀ ਹੈ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵਿੱਚ ਦਿਖਾਈ ਦਿੱਤਾ ਹੈ ਕਿ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਮੰਦਰ ਦੀ ਇਮਾਰਤ ਤੇ ਕੋਈ ਚੀਜ਼ ਸੁੱਟੀ ਗਈ, ਜਿਸ ਤੋਂ ਬਾਅਦ ਵਿਸਫੋਟ ਹੁੰਦਾ ਹੈ। ਧਮਾਕੇ ਵੇਲੇ ਮੰਦਰ ਦਾ ਪੁਜਾਰੀ ਅਤੇ ਉਸ ਦਾ ਪਰਿਵਾਰ ਉਪਰਲੀ ਮੰਜ਼ਿਲ ’ਤੇ ਸਨ। ਇਸ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਧਮਾਕੇ ਕਾਰਨ ਮੰਦਰ ਦੀ ਇੱਕ ਕੰਧ ਨੂੰ ਨੁਕਸਾਨ ਪੁੱਜਾ ਹੈ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲੀਸ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਪੁੱਜੇ ਸਨ ਅਤੇ ਜਾਂਚ ਸ਼ੁਰੂ ਕੀਤੀ ਗਈ ਹੈ। ਪਿਛਲੇ ਕੁਝ ਸਮੇਂ ਤੋਂ ਪੁਲੀਸ ਇਮਾਰਤਾਂ ਦੇ ਬਾਹਰ ਅਤੇ ਅੰਦਰ ਧਮਾਕੇ ਹੋਏ ਸਨ ਪਰ ਕਿਸੇ ਧਰਮ ਸਥਾਨ ਦੀ ਇਮਾਰਤ ਵਿੱਚ ਅਜਿਹਾ ਧਮਾਕਾ ਪਹਿਲੀ ਵਾਰ ਹੋਇਆ ਹੈ। ਸਥਾਨਕ ਲੋਕਾਂ ਨੇ ਆਖਿਆ ਕਿ ਇਹ ਕਾਰਵਾਈ ਆਪਸੀ ਭਾਈਚਾਰਕ ਸਾਂਝ ਵਿੱਚ ਤਰੇੜਾਂ ਪਾਉਣ ਵਾਲੀ ਹੈ। ਧਮਾਕੇ ਕਾਰਨ ਤੇਜ਼ ਆਵਾਜ਼ ਆਈ ਸੀ






















