CM ਆਤਿਸ਼ੀ 'ਤੇ ਹੋਇਆ ਮਾਮਲਾ ਦਰਜ, ਤਾਂ ਮੁੱਖ ਮੰਤਰੀ ਮਾਨ ਨੇ ਚੁੱਕੇ ਤਿੱਖੇ ਸਵਾਲ
Punjab News: CM ਆਤਿਸ਼ੀ 'ਤੇ FIR ਦਰਜ ਕਰਨ ’ਤੇ CM ਭਗਵੰਤ ਮਾਨ ਨੇ ਨਰਾਜ਼ਗੀ ਪ੍ਰਗਟਾਈ ਹੈ। ਉਨ੍ਹਾਂ ਨੇ ਟਵੀਟ ਕਰਕੇ ਇਸ ਮਾਮਲੇ ਵਿੱਚ ਦਿੱਲੀ ਪੁਲਿਸ ਅਤੇ ਚੋਣ ਕਮਿਸ਼ਨ ਅੱਗੇ ਵੱਡੇ ਸਵਾਲ ਚੁੱਕੇ ਹਨ।

Punjab News: CM ਆਤਿਸ਼ੀ 'ਤੇ FIR ਦਰਜ ਕਰਨ ’ਤੇ CM ਭਗਵੰਤ ਮਾਨ ਨੇ ਨਰਾਜ਼ਗੀ ਪ੍ਰਗਟਾਈ ਹੈ। ਉਨ੍ਹਾਂ ਨੇ ਟਵੀਟ ਕਰਕੇ ਇਸ ਮਾਮਲੇ ਵਿੱਚ ਦਿੱਲੀ ਪੁਲਿਸ ਅਤੇ ਚੋਣ ਕਮਿਸ਼ਨ ਅੱਗੇ ਵੱਡੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਆਪਣੇ ਟਵੀਟ ’ਚ ਲਿਖਿਆ ਹੈ ਕਿ ‘‘ਦਿੱਲੀ ਵਿਖੇ ਬੀਜੇਪੀ ਵੱਲੋਂ ਸ਼ਰੇਆਮ ਕੀਤੀ ਜਾ ਰਹੀ ਗੁੰਡਾਗਰਦੀ ਦੇ ਖਿਲਾਫ਼ ਸ਼ਿਕਾਇਤ ਦਰਜ਼ ਕਰਨ ਦੀ ਬਜਾਏ ਉਲਟਾ ਦਿੱਲੀ ਦੀ ਮੁੱਖ ਮੰਤਰੀ ਖ਼ਿਲਾਫ਼ ਚੋਣ ਕਮਿਸ਼ਨ ਨੇ ਸ਼ਿਕਾਇਤ ਕਰਨ ’ਤੇ ਪੁਲਿਸ ਕੇਸ ਦਾਇਰ ਕੀਤਾ ਹੈ, ਜੋ ਕਿ ਬੇਹੱਦ ਨਿੰਦਣਯੋਗ ਹੈ। ਕੀ ਦਿੱਲੀ ਪੁਲਿਸ ਅਤੇ ਚੋਣ ਕਮਿਸ਼ਨ ਦਾ ਕੰਮ ਸਿਰਫ਼ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਉਣਾ ਹੈ? ਬੀਜੇਪੀ ਨਾਲ ਸੰਬੰਧਿਤ ਲੋਕਾਂ ਵੱਲੋਂ ਖੁੱਲ੍ਹੇਆਮ ਸ਼ਰਾਬ, ਪੈਸਾ ਅਤੇ ਸਮਾਨ ਵੰਡ ਕੇ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਨੇ, ਕੀ ਇਹ ਇਨ੍ਹਾਂ ਨੂੰ ਦਿਖਾਈ ਨਹੀਂ ਦੇ ਰਿਹਾ?’’
ਦਿੱਲੀ ਵਿਖੇ ਬੀਜੇਪੀ ਵੱਲੋਂ ਸ਼ਰੇਆਮ ਕੀਤੀ ਜਾ ਰਹੀ ਗੁੰਡਾਗਰਦੀ ਦੇ ਖਿਲਾਫ਼ ਸ਼ਿਕਾਇਤ ਦਰਜ਼ ਕਰਨ ਦੀ ਬਜਾਏ ਉਲਟਾ ਦਿੱਲੀ ਦੀ ਮੁੱਖ ਮੰਤਰੀ ਖ਼ਿਲਾਫ਼ ਚੋਣ ਕਮਿਸ਼ਨ ਨੇ ਸ਼ਿਕਾਇਤ ਕਰਨ 'ਤੇ ਪੁਲਿਸ ਕੇਸ ਦਾਇਰ ਕੀਤਾ ਹੈ, ਜੋ ਕਿ ਬੇਹੱਦ ਨਿੰਦਣਯੋਗ ਹੈ।
— Bhagwant Mann (@BhagwantMann) February 4, 2025
ਕੀ ਦਿੱਲੀ ਪੁਲਿਸ ਅਤੇ ਚੋਣ ਕਮਿਸ਼ਨ ਦਾ ਕੰਮ ਸਿਰਫ਼ ਆਮ ਆਦਮੀ ਪਾਰਟੀ ਨੂੰ ਨਿਸ਼ਾਨਾ ਬਣਾਉਣਾ… https://t.co/EOVrR7fEnu
ਕੀ ਹੈ ਪੂਰਾ ਮਾਮਲਾ?
ਦਿੱਲੀ ਵਿਚ ਭਲਕੇ ਵਿਧਾਨ ਸਭਾ ਦੇ ਲਈ ਵੋਟਿੰਗ ਹੋਣ ਜਾ ਰਹੀ ਹੈ। ਇਸ ਲਈ ਚੋਣ ਪ੍ਰਚਾਰ ਬੀਤੇ ਕੱਲ੍ਹ 5 ਵਜੇ ਖ਼ਤਮ ਹੋ ਗਿਆ ਸੀ। ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਕਾਲਕਾ ਜੀ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਹੈ। ਦੋਸ਼ ਲਗਾਇਆ ਗਿਆ ਹੈ ਕਿ ਚੋਣ ਪ੍ਰਚਾਰ ਦਾ ਸਮਾਂ ਖ਼ਤਮ ਹੋਣ ਤੋਂ ਬਾਅਦ ਵੀ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਇੱਥੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ, ਜਿਸ ਮਗਰੋਂ ਇੱਥੇ ਹੰਗਾਮਾ ਵੀ ਹੋਇਆ ਸੀ। ਉੱਥੇ ਹੀ ਮੁੱਖ ਮੰਤਰੀ ਆਤਿਸ਼ੀ ਨੇ ਭਾਜਪਾ ਉਮੀਦਵਾਰ 'ਤੇ ਚੋਣ ਜ਼ਾਬਤੇ ਦੀ ਉਲੰਘਣਾਂ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਕੀਤੀ ਸੀ, ਪਰ ਉਲਟਾ ਉਨ੍ਹਾਂ 'ਤੇ ਹੀ ਪਰਚਾ ਦਰਜ ਕਰ ਲਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















