Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮੁੱਦੇ 'ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖਾ ਹਮਲਾ ਕੀਤਾ ਹੈ। ਕੈਪਟਨ ਨੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਕੀਤੀ ਗਈ ਕਾਰਵਾਈ ਨੂੰ ਗਲਤ ਦੱਸਿਆ ਸੀ। ਇਸ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤੰਜ ਕੱਸਦਿਆਂ ਹੋਇਆਂ ਕਿਹਾ ਕਿ ਅੱਜ ਤੁਹਾਨੂੰ ਕੈਪਟਨ ਸਾਹਬ ਨਸ਼ਾ ਤਸਕਰਾਂ ਦੇ ਮਾਨਵ ਅਧਿਕਾਰਾਂ ਦੀ ਚਿੰਤਾ ਹੋ ਰਹੀ ਹੈ, ਜਦੋਂ ਤੁਹਾਨੂੰ ਅਤੇ ਤੁਹਾਡੇ ਭਤੀਜੇ ਦੇ ਸ਼ਾਸਨ ਵਿੱਚ ਲੋਕ ਤੜਪ-ਤੜਪ ਕੇ ਮਰ ਰਹੇ ਸਨ, ਉਸ ਵੇਲੇ ਤੁਸੀਂ ਮਹਿਫਿਲ ਜਮਾ ਰਹੇ ਸਨ।

 ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, "ਕੈਪਟਨ ਸਾਹਬ ਅੱਜ ਤੁਹਾਨੂੰ ਡਰੱਗ ਤਸਕਰਾਂ ਦੇ ਮਾਨਵ ਅਧਿਕਾਰਾਂ ਦੀ ਚਿੰਤਾ ਹੋ ਗਈ..ਜਦੋਂ ਲੋਕਾਂ ਦੇ ਪੁੱਤ ਥੋਡੇ ਅਤੇ ਤੁਹਾਡੇ ਭਤੀਜੇ ਦੇ ਰਾਜ ਵਿੱਚ ਤੜਫ ਤੜਫ ਮਰ ਰਹੇ ਸੀ ਓਸ ਵੇਲੇ ਤੁਸੀਂ ਮਹਿਫ਼ਲਾਂ ਚ ਬੈਠੇ ਸੀ..ਹੁਣ ਪੰਜਾਬ ਨੂੰ ਤੁਹਾਡੇ ਸਾਰਿਆਂ ਦੇ ਦੋਗਲੇ ਚਿਹਰਿਆਂ ਦਾ ਪਤਾ ਲੱਗ ਗਿਆ ਪਰ ਅਫ਼ਸੋਸ ਬਹੁਤ ਕੁੱਝ ਗਵਾ ਕੇ…ਭਾਜਪਾ ਹੁਣ ਤੁਹਾਡੇ ਬਿਆਨ ਨੂੰ ਨਿੱਜੀ ਕਹਿ ਕੇ ਖਹਿੜਾ ਛੁਡਾਏਗੀ..ਗੁਟਕਾ ਸਾਹਿਬ ਜੀ ਦੀ ਸਹੁੰ ਕਿੱਥੇ ਗਈ?"

 

ਜ਼ਿਕਰ ਕਰ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਦਿਆਂ ਹੋਇਆਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਕੀਤੀ ਗਈ ਕਾਰਵਾਈ ਨੂੰ ਰਾਜਨੀਤਿਕ ਬਦਲਾ ਦੱਸਿਆ ਸੀ ਅਤੇ ਇਸ ਦੀ ਨਿੰਦਾ ਕੀਤੀ ਸੀ। ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਡਰੱਗ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਕੀਤੀ ਗਈ ਕਾਰਵਾਈ ਦੀ ਨਿੰਦਾ ਕੀਤੀ ਸੀ।

ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਪੰਜਾਬ ਵਿਜੀਲੈਂਸ ਟੀਮ ਨੇ ਇਹ ਕਾਰਵਾਈ 'ਨਸ਼ਿਆਂ ਵਿਰੁੱਧ ਜੰਗ' ਤਹਿਤ ਕੀਤੀ ਸੀ।

ਪੰਜਾਬ ਦੇ ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਵਿਜੀਲੈਂਸ ਟੀਮ ਨੇ ਪੰਜਾਬ ਦੇ 25 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਨ੍ਹਾਂ ਵਿੱਚ ਅੰਮ੍ਰਿਤਸਰ ਵਿੱਚ ਬਿਕਰਮ ਸਿੰਘ ਮਜੀਠੀਆ ਨਾਲ ਸਬੰਧਤ 9 ਥਾਵਾਂ ਸ਼ਾਮਲ ਹਨ। ਇਹ ਕਾਰਵਾਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੰਜਾਬ ਪੁਲਿਸ ਅਤੇ ਵਿਜੀਲੈਂਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਕੀਤੀ ਗਈ।