CM Bhagwant Mann: ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਝਟਕਾ ਲੱਗਾ ਹੈ। ਜਲੰਧਰ ਤੋਂ 'ਆਪ' ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਰਿੰਕੂ ਪੰਜਾਬ 'ਚ 'ਆਪ' ਦੇ ਇਕਲੌਤੇ ਸੰਸਦ ਮੈਂਬਰ ਸਨ। ਇਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਇਰਾਨਾ ਅੰਦਾਜ ਵਿੱਚ ਪ੍ਰਤੀਕਰਮ ਦਿੱਤਾ ਹੈ।
ਇਹ ਵੀ ਪੜ੍ਹੋ: Wheat: ਪੰਜਾਬ 'ਚ ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਸ਼ੁਰੂ, ਸੁਚਾਰੂ ਪ੍ਰਬੰਧ ਤੇ ਤੁਰੰਤ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼
ਸੀਐਮ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉਪਰ ਸ਼ਾਇਰਾਨਾ ਅੰਦਾਜ਼ ਵਿੱਚ ਲਿਖਿਆ....
ਆਪਣੇ ਵੱਲੋਂ ਤਾਂ ਦਰਿਆ ਵੱਡੇ ਘਰ ਜਾਂਦਾ ਹੈ
ਪਰ ਵਿੱਚ ਸਮੁੰਦਰ ਜਾਕੇ ਓਹ ਮਰ ਜਾਂਦਾ ਹੈ
ਗਰਦਨ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ
ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ..
ਪੰਜਾਬ ਦੀ ਗਰਦਨ ਮਾਣ ਨਾਲ ਹਮੇਸ਼ਾ ਉੱਚੀ ਰੱਖਾਂਗੇ..
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਇਹ ਗੱਲ ਸਾਹਮਣੇ ਆਈ ਸੀ ਕਿ ਰਿੰਕੂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋਣਗੇ ਪਰ ਰਿੰਕੂ ਨੇ ਉਦੋਂ ਨਾਂਹ ਕਰ ਦਿੱਤੀ ਸੀ। ਸੁਸ਼ੀਲ ਕੁਮਾਰ ਰਿੰਕੂ ਪਿਛਲੇ ਸਾਲ ਜਲੰਧਰ 'ਚ ਹੋਈਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ 'ਆਪ' 'ਚ ਸ਼ਾਮਲ ਹੋਏ ਸਨ। 'ਆਪ' ਨੇ ਜਲੰਧਰ ਸੀਟ ਤੋਂ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ ਜਿਸ ਵਿੱਚ ਰਿੰਕੂ ਜੇਤੂ ਰਿਹਾ ਸੀ। ਇਸ ਵਾਰ ਵੀ ‘ਆਪ’ ਨੇ ਜਲੰਧਰ ਸੀਟ ਤੋਂ ਰਿੰਕੂ ਨੂੰ ਉਮੀਦਵਾਰ ਐਲਾਨਿਆ ਸੀ।
ਇਹ ਵੀ ਪੜ੍ਹੋ: Jalandhar news: 'BJP 'ਚ ਸ਼ਾਮਲ ਹੋਣ ਲਈ 20-25 ਕਰੋੜ ਰੁਪਏ ਕੀਤੇ ਗਏ ਆਫ਼ਰ', BJP 'ਚ ਸ਼ਾਮਲ ਹੋਏ MP ਅਤੇ MLA ਬਾਰੇ AAP ਦਾ ਦਾਅਵਾ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।