BJP ਪੰਜਾਬ ਦੇ ਪਾਣੀਆਂ ਨੂੰ ਲੈਕੇ ਚੱਲ ਰਹੀ ਇੱਕ ਹੋਰ ਕੋਝੀ ਚਾਲ, ਕਿਸੇ ਕੀਮਤ 'ਤੇ ਕਾਮਯਾਬ ਨਹੀਂ ਹੋਣ ਦੇਵਾਂਗੇ, ਹਰਿਆਣਾ ਨੂੰ ਪਾਣੀ ਦੇਣ ਨੂੰ ਲੈਕੇ ਬੋਲੇ CM ਮਾਨ
Punjab News: ਆਮ ਆਦਮੀ ਪਾਰਟੀ (AAP) ਸਰਕਾਰ ਨੇ ਹਰਿਆਣਾ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਭਾਖੜਾ ਨਹਿਰ ਤੋਂ ਹਰਿਆਣਾ ਨੂੰ ਮਿਲਣ ਵਾਲਾ 9,500 ਕਿਊਸਿਕ ਪਾਣੀ ਘਟਾ ਕੇ 4,000 ਕਿਊਸਿਕ ਕਰ ਦਿੱਤਾ ਗਿਆ ਹੈ।

Punjab News: ਆਮ ਆਦਮੀ ਪਾਰਟੀ (AAP) ਸਰਕਾਰ ਨੇ ਹਰਿਆਣਾ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਭਾਖੜਾ ਨਹਿਰ ਤੋਂ ਹਰਿਆਣਾ ਨੂੰ ਮਿਲਣ ਵਾਲਾ 9,500 ਕਿਊਸਿਕ ਪਾਣੀ ਘਟਾ ਕੇ 4,000 ਕਿਊਸਿਕ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਕਾਰਨ ਹਰਿਆਣਾ ਦੇ ਲੋਕਾਂ ਨੂੰ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਲਗਭਗ 15 ਦਿਨ ਪਹਿਲਾਂ ਦੀ ਭਗਵੰਤ ਮਾਨ ਸਰਕਾਰ ਨੇ ਭਾਖੜਾ ਨਹਿਰ ਤੋਂ ਹਰਿਆਣਾ ਨੂੰ ਸਪਲਾਈ ਕੀਤੇ ਜਾਣ ਵਾਲੇ ਪਾਣੀ ਵਿੱਚ ਇਹ ਕਟੌਤੀ ਕੀਤੀ ਹੈ। ਹੁਣ ਹਰਿਆਣਾ ਵਿੱਚ ਸਿੰਚਾਈ ਅਤੇ ਪੀਣ ਵਾਲੇ ਪਾਣੀ ਦੀਆਂ ਸਮੱਸਿਆਵਾਂ ਵੱਧ ਸਕਦੀਆਂ ਹਨ। 20 ਮਈ ਤੱਕ ਸੂਬੇ ਵਿੱਚ ਪਾਣੀ ਦੀ ਕਮੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਮੁੱਖ ਮੰਤਰੀ ਨੇ ਪਾਣੀ ਦੇਣ ਨੂੰ ਲੈਕੇ ਆਖੀ ਆਹ ਗੱਲ
ਭਾਖੜਾ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਦਾ ਕਹਿਣਾ ਹੈ ਕਿ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਇੱਕ ਹੋਰ ਕੋਝੀ ਚਾਲ ਖੇਡੀ ਜਾ ਰਹੀ ਹੈ, ਅਸੀਂ ਇਸਨੂੰ ਕਿਸੇ ਵੀ ਕੀਮਤ 'ਤੇ ਸਫਲ ਨਹੀਂ ਹੋਣ ਦੇਵਾਂਗੇ। ਭਾਜਪਾ ਹਰਿਆਣਾ ਨੂੰ ਹੋਰ ਪਾਣੀ ਦੇਣ ਲਈ ਦਬਾਅ ਪਾ ਰਹੀ ਹੈ, ਜਦੋਂ ਕਿ ਹਰਿਆਣਾ ਸਰਕਾਰ ਪਹਿਲਾਂ ਹੀ ਸਮਝੌਤੇ ਅਨੁਸਾਰ ਆਪਣੇ ਪੂਰੇ ਹਿੱਸੇ ਦੇ ਪਾਣੀ ਦੀ ਵਰਤੋਂ ਕਰ ਚੁੱਕੀ ਹੈ। ਜੇਕਰ ਭਾਜਪਾ ਹਰਿਆਣਾ ਨੂੰ ਪਾਣੀ ਦੇਣਾ ਚਾਹੁੰਦੀ ਹੈ, ਤਾਂ ਉਨ੍ਹਾਂ ਨੂੰ ਉਹ ਪਾਣੀ ਸਾਡੇ ਡੈਮ ਵਿੱਚ ਭਰ ਦੇਣਾ ਚਾਹੀਦਾ ਹੈ ਜਿਹੜਾ ਉਨ੍ਹਾਂ ਨੇ ਪਾਕਿਸਤਾਨ ਤੋਂ ਰੋਕਣ ਦੀ ਗੱਲ ਕੀਤੀ ਹੈ, ਅਸੀਂ ਉਹ ਪਾਣੀ ਅੱਗੇ ਦੇ ਦੇਵਾਂਗੇ, ਪਰ ਇਸ ਵੇਲੇ ਸਾਡੇ ਕੋਲ ਹਰਿਆਣਾ ਨੂੰ ਦੇਣ ਲਈ ਇੱਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ।
ਬੀਜੇਪੀ ਦੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਇੱਕ ਹੋਰ ਕੋਝੀ ਚਾਲ ਚੱਲੀ ਜਾ ਰਹੀ ਹੈ, ਅਸੀਂ ਕਿਸੇ ਕੀਮਤ 'ਤੇ ਇਸਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ।
— Bhagwant Mann (@BhagwantMann) April 29, 2025
.....
भाजपा की केंद्र सरकार की तरफ से पंजाब के पानी को लेकर एक और गंदी चाल चली जा रही है, हम इसे किसी भी कीमत पर सफल नहीं होने देंगे। pic.twitter.com/Kffw8ZQEoK
ਹਿਸਾਰ ਸਣੇ ਪੰਜ ਜ਼ਿਲ੍ਹੇ ਹੋਣਗੇ ਜ਼ਿਆਦਾ ਪ੍ਰਭਾਵਿਤ
ਪੰਜਾਬ ਸਰਕਾਰ ਦੇ ਇਸ ਫੈਸਲੇ ਕਾਰਨ ਸੂਬੇ ਦੇ ਪੰਜ ਜ਼ਿਲ੍ਹਿਆਂ ਵਿੱਚ ਪਾਣੀ ਦੀ ਕਿੱਲਤ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਹਿਸਾਰ, ਫਤਿਹਾਬਾਦ, ਸਿਰਸਾ, ਰੋਹਤਕ, ਮਹਿੰਦਰਗੜ੍ਹ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਤੋਂ ਇਲਾਵਾ, ਕਈ ਹੋਰ ਜ਼ਿਲ੍ਹਿਆਂ ਵਿੱਚ ਵੀ ਪਾਣੀ ਦੀ ਕਮੀ ਹੋ ਸਕਦੀ ਹੈ। ਲੋਕਾਂ ਲਈ ਪੀਣ ਵਾਲੇ ਪਾਣੀ ਅਤੇ ਕਿਸਾਨਾਂ ਦੀਆਂ ਫਸਲਾਂ ਲਈ ਪਾਣੀ ਦੀ ਘਾਟ ਹੋ ਸਕਦੀ ਹੈ।
ਹਰਿਆਣਾ ਦੇ ਮੁੱਖ ਮੰਤਰੀ ਨੇ ਪੰਜਾਬ ਦੇ CM ਨਾਲ ਕੀਤੀ ਮੁਲਾਕਾਤ
ਹਰਿਆਣਾ ਸਰਕਾਰ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਇਸ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕੀਤੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਨੇ ਮਾਨ ਨੂੰ ਦੱਸਿਆ ਹੈ ਕਿ ਉਨ੍ਹਾਂ ਦਾ ਫੈਸਲਾ ਸਹੀ ਨਹੀਂ ਹੈ। ਜਲਦੀ ਹੀ ਉਨ੍ਹਾਂ ਨੂੰ ਹਾਲਾਤਾਂ ਅਨੁਸਾਰ ਹਰਿਆਣਾ ਨੂੰ ਪੂਰਾ ਨੌਂ ਹਜ਼ਾਰ ਕਿਊਸਿਕ ਪਾਣੀ ਦੇਣਾ ਪਵੇਗਾ।





















