(Source: ECI/ABP News/ABP Majha)
ਸੀਐਮ ਭਗਵੰਤ ਮਾਨ ਅੱਜ ਫਿਰ ਨੌਜਵਾਨਾਂ ਨੂੰ ਦੇਣਗੇ ਨੌਕਰੀਆਂ ਦੇ ਗੱਫੇ
ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰ ਨੌਜਵਾਨਾਂ ਨੂੰ ਨੌਕਰੀਆਂ ਦੇ ਗੱਫੇ ਦੇਣਗੇ। ਮੁੱਖ ਮੰਤਰੀ ਭਗਵੰਤ ਮਾਨ ਲੋਕ ਨਿਰਮਾਣ ਵਿਭਾਗ ਤੇ ਤਕਨੀਕੀ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ 'ਤੇ ਭਰਤੀ ਕੀਤੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।
Punjab News: ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰ ਨੌਜਵਾਨਾਂ ਨੂੰ ਨੌਕਰੀਆਂ ਦੇ ਗੱਫੇ ਦੇਣਗੇ। ਮੁੱਖ ਮੰਤਰੀ ਭਗਵੰਤ ਮਾਨ ਲੋਕ ਨਿਰਮਾਣ ਵਿਭਾਗ ਤੇ ਤਕਨੀਕੀ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ 'ਤੇ ਭਰਤੀ ਕੀਤੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਭਗਵੰਤ ਮਾਨ ਸਰਕਾਰ ਦਾ ਦਾਅਵਾ ਹੈ ਕਿ ਹੁਣ ਤੱਕ 26 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮਾਮਲੇ 'ਚ ਲਗਾਤਾਰ ਅੱਗੇ ਵਧ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਹਰ ਵਾਰ ਦੀ ਤਰ੍ਹਾਂ ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦੇਣਗੇ।
ਦਰਅਸਲ, ਪੰਜਾਬ ਦੇ ਲੋਕ ਨਿਰਮਾਣ ਵਿਭਾਗ ਤੇ ਤਕਨੀਕੀ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ 'ਤੇ ਮੁਲਾਜ਼ਮਾਂ ਦੀ ਭਰਤੀ ਕੀਤੀ ਗਈ ਹੈ। ਇਨ੍ਹਾਂ ਵਿੱਚ ਐਸਡੀਓ, ਕਲਰਕ ਤੇ ਜੂਨੀਅਰ ਡਰਾਫਟਸਮੈਨ ਸ਼ਾਮਲ ਹਨ। ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਮਿਉਂਸਪਲ ਭਵਨ ਵਿਖੇ ਇਨ੍ਹਾਂ ਸਾਰੇ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦੇਣਗੇ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਸਰਕਾਰੀ ਵਿਭਾਗਾਂ ਦੇ ਕੰਮਕਾਜ ਵਿੱਚ ਤੇਜ਼ੀ ਲਿਆਉਣ ਤੇ ਪਾਰਦਰਸ਼ਤਾ ਲਿਆਉਣ ਦੇ ਮੰਤਵ ਨਾਲ ਮਾਨ ਸਰਕਾਰ ਨੇ ਹੁਣ ਤੱਕ 26 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ।
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਦੇ ਲੋਕ ਨਿਰਮਾਣ ਵਿਭਾਗ ‘ਚ ਗਰੁੱਪ ਸੀ ਤੇ ਡੀ ਦੀਆਂ 107 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ। ਅੱਜ ਮੁੱਖ ਮੰਤਰੀ ਭਗਵੰਤ ਮਾਨ ਚੁਣੇ ਗਏ ਉਮੀਦਵਾਰਾਂ ਨੂੰ ਮਿਊਂਸੀਪਲ ਭਵਨ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪਣਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ‘ਚ 98 ਕਲਰਕ (ਗਰੁੱਪ ਸੀ), 02 ਜੂਨੀਅਰ ਡਰਾਫਟਸਮੈਨ (ਗਰੁੱਪ ਸੀ, ਤਰਸ ਦੇ ਆਧਾਰ ‘ਤੇ) ਤੇ 07 (ਗਰੁੱਪ ਡੀ, ਤਰਸ ਦੇ ਆਧਾਰ ‘ਤੇ) ਆਦਿ ਕੁੱਲ 107 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਹੁਣ ਤੱਕ 22 ਗਰੁੱਪ (ਏ), 206 ਗਰੁੱਪ (ਬੀ), 138 ਗਰੁੱਪ (ਸੀ) ਅਤੇ 26 ਗਰੁੱਪ (ਡੀ) ਸਮੇਤ ਕੁੱਲ 392 ਉਮੀਦਵਾਰਾਂ ਨੂੰ ਲੋਕ ਨਿਰਮਾਣ ਵਿਭਾਗ ‘ਚ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ।
Education Loan Information:
Calculate Education Loan EMI