Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ
Punjab News : ਪੰਜਾਬ ਵਿੱਚ ਰੇਪ ਕੇਸ ਨਾਲ ਜੁੜੇ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਢੂ ਅਮਰਦੀਪ ਸਿੰਘ ਗਰੇਵਾਲ ਨੂੰ ਸਮਨ ਭੇਜ ਕੇ ਪੁੱਛਗਿੱਛ ਲ
Punjab News : ਪੰਜਾਬ ਵਿੱਚ ਰੇਪ ਕੇਸ ਨਾਲ ਜੁੜੇ ਕਥਿਤ 5 ਕਰੋੜ ਰੁਪਏ ਦੀ ਰਿਸ਼ਵਤ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਢੂ ਅਮਰਦੀਪ ਸਿੰਘ ਗਰੇਵਾਲ ਨੂੰ ਸਮਨ ਭੇਜ ਕੇ ਪੁੱਛਗਿੱਛ ਲਈ ਤਲਬ ਕੀਤਾ ਹੈ। ਅਮਰਦੀਪ ਗਰੇਵਾਲ, CM ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦੇ ਜੀਜਾ ਹਨ।
ਅਮਰਦੀਪ ਸਿੰਘ ਗਰੇਵਾਲ ਪੰਜਾਬੀ ਫਿਲਮ ਇੰਡਸਟਰੀ ਨਾਲ ਜੁੜੇ ਹੋਏ ਹਨ। ਉਹ ‘ਮੌਜਾਂ ਹੀ ਮੌਜਾਂ’ ਅਤੇ ‘ਸਨੋਮੈਨ’ ਸਮੇਤ ਕਈ ਪੰਜਾਬੀ ਫਿਲਮਾਂ ਨਾਲ ਜੁੜੇ ਰਹੇ ਹਨ। ਉਹ East Sunshine Production Private Limited ਨਾਲ ਵੀ ਜੁੜੇ ਹੋਏ ਦੱਸੇ ਜਾਂਦੇ ਹਨ।
ਕੀ ਹੈ ਮਾਮਲਾ?
ਗੁਰਵਿੰਦਰ ਸਿੰਘ ਉਰਫ਼ ਗੁਰੀ ਚਹਿਲ ਖ਼ਿਲਾਫ਼ ਇੱਕ ਮਹਿਲਾ ਦੀ ਸ਼ਿਕਾਇਤ 'ਤੇ ਰੇਪ, ਬਲੈਕਮੇਲ ਅਤੇ ਧਮਕਾਉਣ ਸਮੇਤ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਮੋਹਾਲੀ ਦੇ ਸੋਹਾਣਾ ਥਾਣੇ ਵਿੱਚ 1 ਮਈ ਨੂੰ FIR ਦਰਜ ਹੋਈ ਸੀ। 26 ਸਾਲਾ ਮਹਿਲਾ ਨੇ ਆਪਣੀ ਸ਼ਿਕਾਇਤ ਵਿੱਚ ਜ਼ਬਰਦਸਤੀ ਸਬੰਧ ਬਣਾਉਣ, ਬਲੈਕਮੇਲ ਕਰਨ ਅਤੇ ਧਮਕਾਉਣ ਦੇ ਆਰੋਪ ਲਗਾਏ ਸਨ। ਇਸੇ ਮਾਮਲੇ ਦੌਰਾਨ ਇਹ ਆਰੋਪ ਸਾਹਮਣੇ ਆਏ ਕਿ FIR ਰੱਦ ਕਰਵਾਉਣ ਅਤੇ ਕੇਸ ਨੂੰ ਦਬਾਉਣ ਲਈ ਕਥਿਤ ਤੌਰ 'ਤੇ 5 ਕਰੋੜ ਰੁਪਏ ਦੀ ਮੰਗ ਕੀਤੀ ਗਈ।
ਅਮਰਦੀਪ ਗਰੇਵਾਲ ਦਾ ਨਾਮ ਕਿਵੇਂ ਆਇਆ?
ਮਾਮਲੇ ਵਿੱਚ ਪੀੜਤਾ ਦੇ ਪਿਤਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਅਮਰਦੀਪ ਸਿੰਘ ਗਰੇਵਾਲ ਨੂੰ ਲੈ ਕੇ ਗੰਭੀਰ ਆਰੋਪ ਲਗਾਏ ਗਏ। ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਕਿ ਗਰੇਵਾਲ ਦੇ ਮੁੱਖ ਮੰਤਰੀ ਦੀ ਪਤਨੀ ਨਾਲ ਕਥਿਤ ਕਰੀਬੀ ਸਬੰਧ ਹਨ ਅਤੇ ਉਸ ਦੇ ਜ਼ਰੀਏ ਕੇਸ ਖ਼ਤਮ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।
ਦੂਜੇ ਪਾਸੇ ਗੁਰੀ ਚਹਿਲ ਦੇ ਦੋਸਤ ਸਿਮਰਨਜੀਤ ਸਿੰਘ ਹੁੰਦਲ ਵੱਲੋਂ ਹਾਈਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਵੀ ਗਰੇਵਾਲ ਨੂੰ ਲੈ ਕੇ ਆਰੋਪ ਲਗਾਏ ਗਏ। ਇਸ ਵਿੱਚ ਦਾਅਵਾ ਕੀਤਾ ਗਿਆ ਕਿ ਰੇਪ ਕੇਸ ਖ਼ਤਮ ਕਰਵਾਉਣ ਦੇ ਨਾਂ 'ਤੇ ਕਥਿਤ ਤੌਰ 'ਤੇ ਕਰੋੜਾਂ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ। ਹਾਲਾਂਕਿ, ਇਹ ਸਾਰੇ ਆਰੋਪ ਪਟੀਸ਼ਨਾਂ ਵਿੱਚ ਲਗਾਏ ਗਏ ਹਨ ਅਤੇ ਇਨ੍ਹਾਂ ਦੀ ਸੱਚਾਈ ਦਾ ਅੰਤਿਮ ਤੌਰ 'ਤੇ ਫੈਸਲਾ ਅਦਾਲਤ ਜਾਂ ਜਾਂਚ ਏਜੰਸੀ ਵੱਲੋਂ ਕੀਤਾ ਜਾਣਾ ਹੈ।
ਹਾਈਕੋਰਟ ਨੇ ਕੀ ਹੁਕਮ ਦਿੱਤਾ ਸੀ?
ਪੀੜਤਾ ਦੇ ਪਿਤਾ ਨੇ ਹਾਈਕੋਰਟ ਵਿੱਚ ਖਦਸ਼ਾ ਜ਼ਾਹਰ ਕੀਤਾ ਸੀ ਕਿ ਸਥਾਨਕ ਪੁਲਿਸ ਵੱਲੋਂ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਹੋ ਸਕੇਗੀ। ਪਟੀਸ਼ਨ ਵਿੱਚ ਇਹ ਵੀ ਆਰੋਪ ਲਗਾਇਆ ਗਿਆ ਕਿ FIR ਰੱਦ ਕਰਵਾਉਣ ਲਈ ਸਿਆਸੀ ਪ੍ਰਭਾਵ ਦੀ ਵਰਤੋਂ ਕੀਤੀ ਜਾ ਰਹੀ ਹੈ। 20 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜਾਂਚ ਸਥਾਨਕ ਪੁਲਿਸ ਤੋਂ ਹਟਾ ਕੇ ਸਪੈਸ਼ਲ DGP ਦੀ ਨਿਗਰਾਨੀ ਹੇਠ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੂੰ ਸੌਂਪਣ ਦੇ ਹੁਕਮ ਦਿੱਤੇ ਸਨ।
ਅਦਾਲਤ ਨੇ ਆਪਣੇ ਹੁਕਮ ਵਿੱਚ 5 ਕਰੋੜ ਰੁਪਏ ਦੀ ਕਥਿਤ ਮੰਗ ਅਤੇ ਮੁੱਖ ਮੰਤਰੀ ਦੀ ਪਤਨੀ ਨਾਲ ਕਥਿਤ ਸਬੰਧਾਂ ਵਾਲੇ ਦੋਸ਼ਾਂ ਦਾ ਜ਼ਿਕਰ ਕੀਤਾ ਸੀ। ਹਾਲਾਂਕਿ, ਕੋਰਟ ਨੇ ਸਪੱਸ਼ਟ ਕੀਤਾ ਸੀ ਕਿ ਉਸ ਪੜਾਅ 'ਤੇ ਉਹ ਇਨ੍ਹਾਂ ਦੋਸ਼ਾਂ ਦੀ ਸੱਚਾਈ ਤੈਅ ਨਹੀਂ ਕਰ ਰਹੀ।
ਗੁਰਪ੍ਰੀਤ ਕੌਰ ਨੇ ਕੀ ਕਿਹਾ?
ਡਾ. ਗੁਰਪ੍ਰੀਤ ਕੌਰ ਨੇ 5 ਕਰੋੜ ਰੁਪਏ ਦੀ ਮੰਗ ਨਾਲ ਜੁੜੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਮਾਨਹਾਨੀ ਵਾਲੇ ਦੱਸਿਆ ਹੈ। ਉਨ੍ਹਾਂ ਨੇ ਆਰੋਪ ਲਗਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਦਿੱਤੀ ਸੀ। ਉਨ੍ਹਾਂ ਵੱਲੋਂ ਰਿਟਾਇਰਡ ਜਸਟਿਸ ਰਣਜੀਤ ਸਿੰਘ ਨੂੰ ਵੀ ਕਾਨੂੰਨੀ ਨੋਟਿਸ ਭੇਜੇ ਜਾਣ ਦੀ ਗੱਲ ਸਾਹਮਣੇ ਆਈ ਸੀ।
NHRC ਨੇ ਵੀ ਲਿਆ ਸੀ ਨੋਟਿਸ
ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਪੰਜਾਬ ਦੇ ਮੁੱਖ ਸਕੱਤਰ ਅਤੇ DGP ਨੂੰ ਨੋਟਿਸ ਜਾਰੀ ਕੀਤਾ ਸੀ। ਕਮਿਸ਼ਨ ਨੇ ਮਾਮਲੇ ਦੀ ਜਾਂਚ ਕਰਕੇ ਦੋ ਹਫ਼ਤਿਆਂ ਦੇ ਅੰਦਰ Action Taken Report ਦੇਣ ਲਈ ਕਿਹਾ ਸੀ। NHRC ਨੇ ਮਾਮਲੇ ਦੀ ਜਾਣਕਾਰੀ ਕੇਂਦਰੀ ਗ੍ਰਹਿ ਮੰਤਰਾਲੇ ਦੀ ਸਬੰਧਤ ਇਕਾਈ ਨੂੰ ਵੀ ਭੇਜੀ ਸੀ। ਹੁਣ ED ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਤਲਬ ਕੀਤੇ ਜਾਣ ਨਾਲ ਇਹ ਮਾਮਲਾ ਮੁੜ ਚਰਚਾ ਵਿੱਚ ਆ ਗਿਆ ਹੈ।
ਟ੍ਰੈਂਡਿੰਗ ਟੌਪਿਕ





















