Tourism Summit: ਸੀਐਮ ਭਗਵੰਤ ਮਾਨ ਵੱਲੋਂ ਪੰਜਾਬ ਲਈ ਨਵੀਆਂ ਸੈਰ ਸਪਾਟਾ ਨੀਤੀਆਂ ਜਾਰੀ
ਟੀਵੀ ਕਲਾਕਾਰ ਕਪਿਲ ਸ਼ਰਮਾ ਨੇ ਵੀ ਸ਼ਮੂਲੀਅਤ ਕੀਤੀ। ਮੁੱਖ ਮੰਤਰੀ ਤੇ ਸੈਰ ਸਪਾਟਾ ਮੰਤਰੀ ਨੇ ਪੰਜਾਬ ਲਈ ਕਈ ਨਵੀਆਂ ਸੈਰ ਸਪਾਟਾ ਨੀਤੀਆਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਜੀ-20 ਸਿਖ਼ਰ ਸੰਮੇਲਨ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਦੇ ਸੱਦੇ ’ਤੇ ਸੈਰ ਸਪਾਟਾ ਸੰਮੇਲਨ...
Tourism Summit: ਮੁਹਾਲੀ ਦੀ ਐਮਿਟੀ ਯੂਨੀਵਰਸਿਟੀ ਵਿੱਚ ਪੰਜਾਬ ਸਰਕਾਰ ਦਾ ਪਲੇਠਾ ਤਿੰਨ ਰੋਜ਼ਾ ਸੈਰ ਸਪਾਟਾ ਸੰਮੇਲਨ ਤੇ ਟਰੈਵਲ ਮਾਰਟ ਅੱਜ ਸ਼ੁਰੂ ਹੋ ਗਿਆ। ਇਸ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਇਸ ਮੌਕੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਸਮੇਤ ਪੰਜਾਬ ਕੈਬਨਿਟ ਦੇ ਕਈ ਮੰਤਰੀ, ਵਿਧਾਇਕ ਕੁਲਵੰਤ ਸਿੰਘ, ਮੁੱਖ ਸਕੱਤਰ ਤੇ ਹੋਰ ਉੱਚ ਅਧਿਕਾਰੀ ਮੌਜੂਦ ਸਨ।
ਇਸ ਦੌਰਾਨ ਸਤਿੰਦਰ ਸੱਤੀ ਨੇ ਮੰਚ ਸੰਚਾਲਨ ਕੀਤਾ, ਜਦੋਂਕਿ ਟੀਵੀ ਕਲਾਕਾਰ ਕਪਿਲ ਸ਼ਰਮਾ ਨੇ ਵੀ ਸ਼ਮੂਲੀਅਤ ਕੀਤੀ। ਮੁੱਖ ਮੰਤਰੀ ਤੇ ਸੈਰ ਸਪਾਟਾ ਮੰਤਰੀ ਨੇ ਪੰਜਾਬ ਲਈ ਕਈ ਨਵੀਆਂ ਸੈਰ ਸਪਾਟਾ ਨੀਤੀਆਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਜੀ-20 ਸਿਖ਼ਰ ਸੰਮੇਲਨ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਦੇ ਸੱਦੇ ’ਤੇ ਸੈਰ ਸਪਾਟਾ ਸੰਮੇਲਨ ਵਿੱਚ ਪਹੁੰਚੇ ਨਿਵੇਸ਼ਕਾਂ ਨੇ ਆਪ ਸਰਕਾਰ ਦੀਆਂ ਨੀਤੀਆਂ ’ਤੇ ਮੋਹਰ ਲਗਾਈ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿੱਚ ਪੂੰਜੀ ਨਿਵੇਸ਼ ਲਈ ਇਹ ਢੁਕਵਾਂ ਸਮਾਂ ਹੈ ਅਤੇ ਨਿਵੇਸ਼ਕਾਂ ਨੂੰ ਸਿੰਗਲ ਵਿੰਡੋ ’ਤੇ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸੈਰ ਸਪਾਟਾ ਸੰਮੇਲਨ ਲਈ ਦੇਸ਼ ਦੀ ਸੈਰ ਸਪਾਟਾ ਸਨਅਤ ਵਿਚ ਭਾਰੀ ਉਤਸ਼ਾਹ ਹੈ, ਜਿਸ ਨਾਲ ਸੂਬੇ ਨੂੰ ਭਵਿੱਖ ਵਿਚ ਵੱਡੇ ਪੱਧਰ ਤੇ ਆਰਥਿਕ ਲਾਭ ਹੋਵੇਗਾ। ਅਨਮੋਲ ਗਗਨ ਮਾਨ ਨੇ ਦੱਸਿਆ ਕਿ ਇਸ ਸੰਮੇਲਨ ਵਿੱਚ ਸੈਰ ਸਪਾਟਾ ਉਦਯੋਗ ਨਾਲ ਜੁੜੀਆਂ 600 ਦੇ ਕਰੀਬ ਦੇਸ਼ ਦੀਆਂ ਨਾਮੀ ਹਸਤੀਆਂ ਹਿੱਸਾ ਲੈ ਰਹੀਆਂ ਹਨ।
ਇਸ ਤੋਂ ਇਲਾਵਾ ਫ਼ਿਲਮ ਤੇ ਸੰਗੀਤ ਜਗਤ ਨਾਲ ਜੁੜੀਆਂ ਹਸਤੀਆਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਸਮਾਗਮ ਦੀ ਸ਼ੋਭਾ ਵਧਾਈ। ਇਸ ਤੋਂ ਇਲਾਵਾ ਉਦਘਾਟਨੀ ਸਮਾਰੋਹ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੰਮੀ, ਲੁੱਡੀ, ਝੂਮਰ, ਭੰਗੜੇ ਪਾਏ ਡਾਕਟਰ ਨਿਵੇਦਿਤਾ ਤੇ ਭਾਈ ਅਵਤਾਰ ਸਿੰਘ ਬੋਦਲ ਨੇ ਸੰਗੀਤਕ ਪੇਸ਼ਕਾਰੀ ਕੀਤੀ। ਅਨਮੋਲ ਗਗਨ ਮਾਨ ਨੇ ਪੰਜਾਬ ਵਾਸੀਆਂ ਨੂੰ ਸੰਮੇਲਨ ਦੇ ਦੂਜੇ ਦਿਨ 12 ਸਤੰਬਰ ਨੂੰ ਟਰੈਵਲ ਮਾਰਟ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ