Punjab News: ਮੰਤਰੀਆਂ ਦੇ ਨਾਲ-ਨਾਲ CM ਮਾਨ ਨੇ ਆਪਣੇ OSD ਦੀ ਵੀ ਕੀਤੀ ਛੁੱਟੀ, ਵਜ੍ਹਾ ਨਹੀਂ ਕੀਤੀ ਸਪੱਸ਼ਟ
ਓਂਕਾਰ ਸਿੰਘ ਮੂਲ ਰੂਪ ਤੋਂ ਸੰਗਰੂਰ ਦਾ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਉਹ ਸੀਐਮ ਭਗਵੰਤ ਮਾਨ ਸਿੰਘ ਦੇ ਖਾਸ ਮੰਨੇ ਜਾਂਦਾ ਹੈ। ਇਸ ਦੇ ਨਾਲ ਹੀ ਉਹ ਪਹਿਲਾਂ ਵੀ ਕਈ ਅਹੁਦਿਆਂ 'ਤੇ ਕੰਮ ਕਰ ਚੁੱਕਿਆ ਹੈ। ਹਾਲਾਂਕਿ ਇਸ ਮਾਮਲੇ 'ਚ ਅਜੇ ਤੱਕ ਕੋਈ ਕੁਝ ਨਹੀਂ ਕਹਿ ਰਿਹਾ ਹੈ।
Punjab News: ਪੰਜਾਬ ਮੰਤਰੀ ਮੰਡਲ 'ਚ ਫੇਰਬਦਲ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ (bhagwant Mann) ਨੇ ਆਪਣੇ ਓਐਸਡੀ ਓਂਕਾਰ ਸਿੰਘ ਨੂੰ ਵੀ ਹਟਾ ਦਿੱਤਾ ਹੈ। ਹਾਲਾਂਕਿ ਇਸ ਦੇ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ। ਇਹ ਇੱਕ ਬਹੁਤ ਮਹੱਤਵਪੂਰਨ ਅਹੁਦਾ ਮੰਨਿਆ ਜਾਂਦਾ ਹੈ, ਕਿਉਂਕਿ ਉਹ ਮੁੱਖ ਮੰਤਰੀ ਦਫ਼ਤਰ ਦਾ ਸਾਰਾ ਕੰਮ ਸੰਭਾਲਦਾ ਹੈ। ਉਹ ਮੁੱਖ ਮੁੱਦਿਆਂ 'ਤੇ ਮੁੱਖ ਮੰਤਰੀ ਨੂੰ ਸਲਾਹ ਵੀ ਦਿੰਦਾ ਹੈ। ਓਂਕਾਰ ਸਿੰਘ ਨੂੰ ਇਹ ਜ਼ਿੰਮੇਵਾਰੀ 31 ਅਗਸਤ 2022 ਨੂੰ ਸੌਂਪੀ ਗਈ ਸੀ।
ਓਂਕਾਰ ਸਿੰਘ ਮੂਲ ਰੂਪ ਤੋਂ ਸੰਗਰੂਰ ਦਾ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਉਹ ਸੀਐਮ ਭਗਵੰਤ ਮਾਨ ਸਿੰਘ ਦੇ ਖਾਸ ਮੰਨੇ ਜਾਂਦੇ ਹਨ। ਇਸ ਦੇ ਨਾਲ ਹੀ ਉਹ ਪਹਿਲਾਂ ਵੀ ਕਈ ਅਹੁਦਿਆਂ 'ਤੇ ਕੰਮ ਕਰ ਚੁੱਕੇ ਹਨ। ਹਾਲਾਂਕਿ ਇਸ ਮਾਮਲੇ 'ਚ ਅਜੇ ਤੱਕ ਕੋਈ ਕੁਝ ਨਹੀਂ ਕਹਿ ਰਿਹਾ ਹੈ।
ਇਸ ਤੋਂ ਪਹਿਲਾਂ 18 ਨਵੰਬਰ 2023 ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਪਬਲਿਕ ਰਿਲੇਸ਼ਨ ਨੇ ਵੀ ਅਸਤੀਫਾ ਦੇ ਦਿੱਤਾ ਸੀ। ਉਹ ਇਕ ਸਾਲ ਇਸ ਅਹੁਦੇ 'ਤੇ ਰਹੇ। ਉਨ੍ਹਾਂ ਅਸਤੀਫਾ ਦੇਣ ਦਾ ਕਾਰਨ ਸਿਹਤ ਕਾਰਨ ਦੱਸਿਆ। ਉਹ ਵੀ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਨੌਕਰੀ ਛੱਡ ਕੇ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।
ਜ਼ਿਕਰ ਕਰ ਦਈਏ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ ਮੰਡਲ ਵਿੱਚ ਅੱਜ ਫੇਰਬਦਲ ਹੋਣ ਜਾ ਰਿਹਾ ਹੈ। CM ਭਗਵੰਤ ਨੇ ਆਪਣੀ ਕੈਬਨਿਟ 'ਚੋਂ 4 ਮੰਤਰੀਆਂ ਨੂੰ ਬਰਖਾਸਤ ਕਰ ਦਿੱਤਾ ਹੈ। ਇਸ ਦੇ ਬਦਲੇ 5 ਵਿਧਾਇਕਾਂ ਨੂੰ ਨਵੇਂ ਮੰਤਰੀ ਬਣਾਇਆ ਜਾਵੇਗਾ। ਇਹ ਵਿਧਾਇਕ ਅੱਜ ਸ਼ਾਮ 5 ਵਜੇ ਮੰਤਰੀ ਵਜੋਂ ਸਹੁੰ ਚੁੱਕਣਗੇ ਹਾਲਾਂਕਿ ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਆਪਣੇ ਓਐਸਡੀ ਓਂਕਾਰ ਸਿੰਘ ਨੂੰ ਵੀ ਹਟਾ ਦਿੱਤਾ ਹੈ। ਇਸ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।