ਪੜਚੋਲ ਕਰੋ

CM ਮਾਨ ਨੇ ਮੋਦੀ ਸਰਕਾਰ ਨੂੰ NHAI ਦੇ ਪ੍ਰੋਜੈਕਟਾਂ 'ਤੇ ਭੇਜਿਆ ਠੋਕਵਾਂ ਜਵਾਬ, ਕਿਹਾ ਕਿਸਾਨ ਨਹੀਂ ਤੁਹਾਡੇ ਠੇਕੇਦਾਰ ਅਸਲ ਜ਼ਿੰਮੇਵਾਰ

NHAI Project in Punjab: ਰਾਜ ਸਰਕਾਰ ਜ਼ਮੀਨ ਪ੍ਰਾਪਤੀ ਅਤੇ ਹੋਰ ਸਬੰਧਤ ਮਾਮਲਿਆਂ ਵਿੱਚ ਐਨ.ਐਚ.ਏ.ਆਈ. ਦੀ ਸਰਗਰਮੀ ਨਾਲ ਸਹਾਇਤਾ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਕੁਝ ਕੁ ਨੂੰ ਛੱਡ ਕੇ ਰਾਜ ਵਿੱਚ NHAI

NHAI Project in Punjab: NHAI ਦੇ ਪ੍ਰੋਜੈਕਟਾਂ ਨੂੰ ਲੈ ਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਜੋ ਸੀਐਮ ਭਗਵੰਤ ਮਾਨ ਨੂੰ ਪੱਤਰ ਲਿਖਿਆ ਸੀ ਅਤੇ ਚਿਤਾਵਨੀ ਦਿੱਤੀ ਸੀ ਕਿ ਪੰਜਾਬ ਵਿੱਚ ਸੜਕੀ ਪ੍ਰੋਜੈਕਟ ਬੰਦ ਕਰ ਦਿੱਤੀ ਜਾਣਗੇ ਤਾਂ ਇਸ ਸਬੰਧੀ ਸੀਐਮ ਭਗਵੰਤ ਮਾਨ ਨੇ ਇਸ ਪੱਤਰ ਦਾ ਜਵਾਬ ਵੀ ਦੇ ਦਿੱਤਾ ਹੈ।  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇਸ਼ ਅਤੇ ਸੂਬੇ ਦੀ ਤਰੱਕੀ ਲਈ ਐਚ.ਐਚ.ਏ.ਆਈ. ਨੂੰ ਸਹਿਯੋਗ ਦੇਣ ਅਤੇ ਆਪਸੀ ਤਾਲਮੇਲ ਰਾਹੀਂ ਕੰਮ ਕਰਨ ਲਈ ਵਚਨਬੱਧ ਹੈ।

ਕੇਂਦਰੀ ਸੜਕ ਆਵਾਜਾਈ ਅਤੇ ਕੌਮੀ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇਸ਼ ਅਤੇ ਰਾਜ ਦੋਵਾਂ ਲਈ ਐਨ.ਐਚ.ਏ.ਆਈ ਪ੍ਰੋਜੈਕਟਾਂ ਦੀ ਮਹੱਤਤਾ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਪੰਜਾਬ ਸਰਕਾਰ ਇਨ੍ਹਾਂ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਵਚਨਬੱਧ ਹੈ।

 ਉਨ੍ਹਾਂ ਕਿਹਾ ਕਿ ਰਾਜ ਸਰਕਾਰ ਜ਼ਮੀਨ ਪ੍ਰਾਪਤੀ ਅਤੇ ਹੋਰ ਸਬੰਧਤ ਮਾਮਲਿਆਂ ਵਿੱਚ ਐਨ.ਐਚ.ਏ.ਆਈ. ਦੀ ਸਰਗਰਮੀ ਨਾਲ ਸਹਾਇਤਾ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਕੁਝ ਕੁ ਨੂੰ ਛੱਡ ਕੇ ਰਾਜ ਵਿੱਚ ਐਨ.ਐਚ.ਏ.ਆਈ ਦੇ ਜ਼ਿਆਦਾਤਰ ਪ੍ਰੋਜੈਕਟ ਲੀਹ 'ਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਗਡਕਰੀ ਵੱਲੋਂ ਜ਼ਿਕਰ ਕੀਤੇ ਦੋਵਾਂ ਮਾਮਲਿਆਂ ਵਿੱਚ ਸਥਾਨਕ ਪੁਲਿਸ ਨੇ ਤੁਰੰਤ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ ਅਤੇ ਜਾਂਚ ਦੌਰਾਨ ਇਹ ਪਾਇਆ ਗਿਆ ਹੈ ਕਿ ਇੱਕ ਘਟਨਾ ਐਨ.ਐਚ.ਏ.ਆਈ. ਦੇ ਠੇਕੇਦਾਰ ਵੱਲੋਂ ਜ਼ਮੀਨ ਦੀ ਵੱਧ ਖੁਦਾਈ ਦਾ ਨਤੀਜਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੂਸਰੀ ਘਟਨਾ ਠੇਕੇਦਾਰ ਵੱਲੋਂ ਆਪਣੇ ਉਪ-ਠੇਕੇਦਾਰ ਨੂੰ ਵਿੱਤੀ ਬਕਾਇਆ ਨਾ ਦੇਣ ਦਾ ਨਤੀਜਾ ਹੈ ਅਤੇ ਕਿਹਾ ਕਿ ਦੋਵੇਂ ਮਾਮਲੇ ਠੇਕੇਦਾਰ ਕਰਕੇ ਪੈਦਾ ਹੋਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਭ ਦੇ ਬਾਵਜੂਦ ਪੰਜਾਬ ਪੁਲਿਸ ਇੱਕ ਬਿਹਤਰੀਨ ਫੋਰਸ ਹੋਣ ਦੇ ਨਾਤੇ, ਐਨ.ਐਚ.ਏ.ਆਈ. ਦੀਆਂ ਸੁਰੱਖਿਆ ਸਬੰਧੀ ਚਿੰਤਾਵਾਂ ਦਾ ਖਿਆਲ ਰੱਖਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੇ ਪਹਿਲਾਂ ਹੀ ਸਥਾਨਕ ਪੁਲਿਸ ਨੂੰ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਇਲਾਕੇ ਵਿੱਚ ਗਸ਼ਤ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। 

ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਜ਼ਮੀਨ ਗ੍ਰਹਿਣ ਨਾਲ ਸਬੰਧਤ ਮੁੱਦਿਆਂ ਦਾ ਸਬੰਧ ਹੈ, ਕੇਂਦਰੀ ਮੰਤਰੀ ਨੂੰ ਇਸ ਗੱਲ ਦੀ ਕਦਰ ਕਰਨੀ ਚਾਹੀਦੀ ਹੈ ਕਿ ਸੂਬੇ ਦੇ ਕਿਸਾਨ ਆਪਣੀ ਜ਼ਮੀਨ ਨਾਲ ਭਾਵਨਾਤਮਕ ਤੌਰ ਉੱਤੇ ਜੁੜੇ ਹੋਏ ਹਨ, ਕਿਉਂਕਿ ਇਹ ਉਨ੍ਹਾਂ ਦੀ ਬੇਸ਼ਕੀਮਤੀ ਜਾਇਦਾਦ ਹੈ ਅਤੇ ਇਹ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਮੁੱਖ ਵਸੀਲਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਵਿੱਚ ਜ਼ਮੀਨਾਂ ਦੇ ਭਾਅ ਜ਼ਿਆਦਾ ਹਨ, ਇਸ ਲਈ ਜੇਕਰ ਕਿਸਾਨਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਜ਼ਮੀਨਾਂ ਦੇ ਬਣਦੇ ਭਾਅ ਨਹੀਂ ਮਿਲ ਰਹੇ ਤਾਂ ਉਹ ਆਪਣੀਆਂ ਜ਼ਮੀਨਾਂ ਦੇਣ ਲਈ ਰਾਜ਼ੀ ਨਹੀਂ ਹੁੰਦੇ।

 ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਬਹੁਤ ਸਾਰੇ ਮਾਮਲੇ ਹਨ ਜਿਨ੍ਹਾਂ ਵਿੱਚ ਕਿਸਾਨ ਆਰਬਿਟਰੇਟਰਾਂ (ਵਿਚੋਲਿਆਂ) ਵੱਲੋਂ ਦਿੱਤੇ ਭਾਅ ਤੋਂ ਸੰਤੁਸ਼ਟ ਸਨ ਅਤੇ ਆਪਣੀਆਂ ਜ਼ਮੀਨਾਂ ਦਾ ਕਬਜ਼ਾ ਨਿਰਧਾਰਤ ਦਰਾਂ 'ਤੇ ਐਨ.ਐਚ.ਏ.ਆਈ. ਨੂੰ ਸੌਂਪਣ ਲਈ ਤਿਆਰ ਸਨ। ਉਨ੍ਹਾਂ ਅਫ਼ਸੋਸ ਜਤਾਇਆ ਕਿ ਅਜਿਹੇ ਮਾਮਲਿਆਂ ਵਿੱਚ ਐਨ.ਐਚ.ਏ.ਆਈ. ਨੇ ਵਿਚੋਲਿਆਂ ਵੱਲੋਂ ਦੱਸੇ ਭਾਅ ‘ਤੇ ਕਿੰਤੂ-ਪ੍ਰੰਤੂ ਕੀਤਾ ਜਾਂ ਨਿਰਧਾਰਤ ਭਾਅ ਨੂੰ ਸਵੀਕਾਰ ਕਰਨ ਵਿੱਚ ਬਹੁਤ ਲੰਮਾ ਸਮਾਂ ਲਗਾਇਆ ਜਿਸ ਕਾਰਨ ਜ਼ਮੀਨ ਪ੍ਰਾਪਤੀ ਦੀ  ਪ੍ਰਕਿਰਿਆ ਵਿੱਚ ਦੇਰੀ ਹੋਈ। 

ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਅਜਿਹੇ ਕਈ ਮਾਮਲੇ ਹਨ, ਜਿਨ੍ਹਾਂ ਵਿਚ ਜ਼ਮੀਨ ਦਾ ਕਬਜ਼ਾ ਐੱਨ.ਐੱਚ.ਏ.ਆਈ. ਨੂੰ ਦਿੱਤਾ ਗਿਆ ਸੀ, ਪਰ ਇਸ ਦੇ ਠੇਕੇਦਾਰਾਂ ਨੇ ਸਬੰਧਤ ਥਾਵਾਂ ‘ਤੇ ਆਪਣੀ ਮਸ਼ੀਨਰੀ ਲਗਾਉਣ ਅਤੇ ਕੰਮ ਸ਼ੁਰੂ ਕਰਨ ਵਿਚ ਲੰਮਾ ਸਮਾਂ ਲਗਾ ਦਿੱਤਾ, ਜਿਸ ਕਾਰਨ ਕਿਸਾਨਾਂ ਨੇ ਦੁਬਾਰਾ ਜ਼ਮੀਨ 'ਤੇ ਵਾਹੀ ਕਰਨੀ ਸ਼ੁਰੂ ਕਰ ਦਿੱਤੀ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਇੱਕ ਵਾਰ ਰਾਜ ਦੇ ਅਧਿਕਾਰੀਆਂ ਵੱਲੋਂ ਜ਼ਮੀਨ ਦਾ ਕਬਜ਼ਾ ਐੱਨ.ਐੱਚ.ਏ.ਆਈ. ਨੂੰ ਦੇ ਦਿੱਤਾ ਜਾਂਦਾ ਹੈ, ਤਾਂ ਇਹ ਕਬਜ਼ਾ ਕਾਇਮ ਰੱਖਣਾ ਐਨ.ਐਚ.ਏ.ਆਈ. ਜਾਂ ਇਸ ਦੇ ਠੇਕੇਦਾਰਾਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਉਨ੍ਹਾਂ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਮੁੱਖ ਸਕੱਤਰ ਪਹਿਲਾਂ ਹੀ ਐਨ.ਐਚ.ਏ.ਆਈ. ਨੂੰ ਦਰਪੇਸ਼ ਰੁਕਾਵਟਾਂ ਨੂੰ ਦੂਰ ਕਰਨ ਲਈ ਡਿਪਟੀ ਕਮਿਸ਼ਨਰਾਂ ਅਤੇ ਐਨ.ਐਚ.ਏ.ਆਈ. ਨਾਲ ਬਾਕਾਇਦਾ ਸਮੀਖਿਆ ਮੀਟਿੰਗਾਂ ਕਰ ਰਹੇ ਹਨ। ਇਸ ਦੇ ਨਾਲ ਹੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਖੁਦ ਇਸ ਮੁੱਦੇ 'ਤੇ ਕਿਸਾਨਾਂ ਨਾਲ ਗੱਲਬਾਤ ਕਰਨ ਬਾਰੇ ਸੋਚ ਰਹੇ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਭਾਰਤ ਨੇ ਸੈਮੀਫਾਈਨਲ 'ਚ ਆਸਟ੍ਰੇਲੀਆ ਨੂੰ ਰੌਂਦਿਆ, ਇਹ ਰਹੇ ਟੀਮ ਇੰਡੀਆ ਦੀ ਜਿੱਤ ਦੇ 3 ਵੱਡੇ ਹੀਰੋ
IND vs AUS: ਭਾਰਤ ਨੇ ਸੈਮੀਫਾਈਨਲ 'ਚ ਆਸਟ੍ਰੇਲੀਆ ਨੂੰ ਰੌਂਦਿਆ, ਇਹ ਰਹੇ ਟੀਮ ਇੰਡੀਆ ਦੀ ਜਿੱਤ ਦੇ 3 ਵੱਡੇ ਹੀਰੋ
Punjab News: ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਸਸਪੈਂਡ ਹੋਣ ਦੀ ਲੱਗੀ ਝੜੀ
Punjab News: ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਸਸਪੈਂਡ ਹੋਣ ਦੀ ਲੱਗੀ ਝੜੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (05-03-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (05-03-2025)
ਕੌਣ ਹੈ ਆਸਟ੍ਰੇਲੀਆ ਦਾ ਖਿਡਾਰੀ ਤਨਵੀਰ ਸੰਘਾ? ਜਿਸ ਦਾ ਪੰਜਾਬ ਨਾਲ ਖਾਸ ਕੁਨੈਕਸ਼ਨ
ਕੌਣ ਹੈ ਆਸਟ੍ਰੇਲੀਆ ਦਾ ਖਿਡਾਰੀ ਤਨਵੀਰ ਸੰਘਾ? ਜਿਸ ਦਾ ਪੰਜਾਬ ਨਾਲ ਖਾਸ ਕੁਨੈਕਸ਼ਨ
Advertisement
ABP Premium

ਵੀਡੀਓਜ਼

ਪੰਜਾਬ ਸਰਕਾਰ ਨੇ ਕੈਬਿਨੇਟ ਮੀਟਿੰਗ 'ਚ ਕਰ ਦਿੱਤੇ ਵੱਡੇ ਫੈਸਲੇSangrur | MLA Narinder Kaur Bharaj| ਆਪਣੇ ਪੁੱਤ ਦੀ ਸਹੁੰ ਖਾਣ ਲੱਗੀ 'ਆਪ' ਵਿਧਾਇਕ ਨੂੰ ਵਰਕਰਾਂ ਨੇ ਰੋਕਿਆਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, Bhagwant Mann ਸਰਕਾਰ ਦੀ NON-STOP ਕਾਰਵਾਈਸਿੱਖ ਵਪਾਰੀ 'ਤੇ ਜਾਨਲੇਵਾ ਹਮਲਾ, ਦਸਤਾਰ ਦੀ ਹੋਈ ਬੇਅਦਬੀ, ਸ਼ੋਰੂਮ 'ਤੇ ਮਾਰੇ ਪੱਥਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਭਾਰਤ ਨੇ ਸੈਮੀਫਾਈਨਲ 'ਚ ਆਸਟ੍ਰੇਲੀਆ ਨੂੰ ਰੌਂਦਿਆ, ਇਹ ਰਹੇ ਟੀਮ ਇੰਡੀਆ ਦੀ ਜਿੱਤ ਦੇ 3 ਵੱਡੇ ਹੀਰੋ
IND vs AUS: ਭਾਰਤ ਨੇ ਸੈਮੀਫਾਈਨਲ 'ਚ ਆਸਟ੍ਰੇਲੀਆ ਨੂੰ ਰੌਂਦਿਆ, ਇਹ ਰਹੇ ਟੀਮ ਇੰਡੀਆ ਦੀ ਜਿੱਤ ਦੇ 3 ਵੱਡੇ ਹੀਰੋ
Punjab News: ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਸਸਪੈਂਡ ਹੋਣ ਦੀ ਲੱਗੀ ਝੜੀ
Punjab News: ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਸਸਪੈਂਡ ਹੋਣ ਦੀ ਲੱਗੀ ਝੜੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (05-03-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (05-03-2025)
ਕੌਣ ਹੈ ਆਸਟ੍ਰੇਲੀਆ ਦਾ ਖਿਡਾਰੀ ਤਨਵੀਰ ਸੰਘਾ? ਜਿਸ ਦਾ ਪੰਜਾਬ ਨਾਲ ਖਾਸ ਕੁਨੈਕਸ਼ਨ
ਕੌਣ ਹੈ ਆਸਟ੍ਰੇਲੀਆ ਦਾ ਖਿਡਾਰੀ ਤਨਵੀਰ ਸੰਘਾ? ਜਿਸ ਦਾ ਪੰਜਾਬ ਨਾਲ ਖਾਸ ਕੁਨੈਕਸ਼ਨ
ਚਿਹਰੇ ‘ਤੇ ਕਾਲੀਆਂ ਝੁਰੜੀਆਂ ਅਤੇ ਧੱਬਿਆਂ ਤੋਂ ਹੋ ਪਰੇਸ਼ਾਨ, ਤਾਂ ਅੱਜ ਹੀ ਡਾਈਟ ‘ਚ ਸ਼ਾਮਲ ਕਰ ਲਓ ਆਹ ਫੂਡਸ
ਚਿਹਰੇ ‘ਤੇ ਕਾਲੀਆਂ ਝੁਰੜੀਆਂ ਅਤੇ ਧੱਬਿਆਂ ਤੋਂ ਹੋ ਪਰੇਸ਼ਾਨ, ਤਾਂ ਅੱਜ ਹੀ ਡਾਈਟ ‘ਚ ਸ਼ਾਮਲ ਕਰ ਲਓ ਆਹ ਫੂਡਸ
ਗੈਰ-ਕਾਨੂੰਨੀ ਮਾਈਨਿੰਗ 'ਤੇ ਸਰਕਾਰ ਦਾ ਸ਼ਿਕੰਜਾ, ਠੱਲ੍ਹ ਪਾਉਣ ਲਈ ਲੱਭਿਆ ਨਵਾਂ ਤਰੀਕਾ
ਗੈਰ-ਕਾਨੂੰਨੀ ਮਾਈਨਿੰਗ 'ਤੇ ਸਰਕਾਰ ਦਾ ਸ਼ਿਕੰਜਾ, ਠੱਲ੍ਹ ਪਾਉਣ ਲਈ ਲੱਭਿਆ ਨਵਾਂ ਤਰੀਕਾ
Punjab News: ਬਜਿੰਦਰ ਵਿਰੁੱਧ ਜਿਨਸੀ ਸ਼ੋਸ਼ਣ ਦੇ FIR ਮਾਮਲੇ 'ਚ ਬਣਾਈ SIT, ਪੰਜਾਬ ਮਹਿਲਾ ਕਮਿਸ਼ਨ ਨੇ ਪੁਲਿਸ ਤੋਂ ਮੰਗਿਆ ਜਵਾਬ, ਗ਼ੈਰ ਜ਼ਮਾਨਤੀ ਵਾਰੰਟ ਜਾਰੀ
Punjab News: ਬਜਿੰਦਰ ਵਿਰੁੱਧ ਜਿਨਸੀ ਸ਼ੋਸ਼ਣ ਦੇ FIR ਮਾਮਲੇ 'ਚ ਬਣਾਈ SIT, ਪੰਜਾਬ ਮਹਿਲਾ ਕਮਿਸ਼ਨ ਨੇ ਪੁਲਿਸ ਤੋਂ ਮੰਗਿਆ ਜਵਾਬ, ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਪੰਜਾਬ 'ਚ ਅਧਿਆਪਕਾਂ ਦਾ ਸਰਕਾਰ ਵਿਰੁੱਧ ਧਰਨਾ, ਲਾਏ ਗੰਭੀਰ ਦੋਸ਼
ਪੰਜਾਬ 'ਚ ਅਧਿਆਪਕਾਂ ਦਾ ਸਰਕਾਰ ਵਿਰੁੱਧ ਧਰਨਾ, ਲਾਏ ਗੰਭੀਰ ਦੋਸ਼
Embed widget