Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਜੁੱਟੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਜਲਦ ਹੀ ਖੇਤੀਬਾੜੀ ਨੀਤੀ ਤਿਆਰ ਕੀਤੀ ਜਾਵੇਗੀ ਜਿਸ ਬਾਰੇ ਕਿਸਾਨਾਂ ਤੇ ਖੇਤੀ ਮਾਹਿਰਾਂ ਤੋਂ ਸਲਾਹ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਨਾਲ ਸਲਾਹ ਕਰਕੇ ਹੀ ਫੈਸਲੇ ਲਵੇਗੀ। ਮੁੱਖ ਮੰਤਰੀ ਭਗਵੰਤ ਮਾਨ ਅੱਜ ਖੇਤੀਬਾੜੀ ਮਹਿਕਮੇ ਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਅਫਸਰਾਂ ਨਾਲ ਮੀਟਿੰਗ ਕਰ ਰਹੇ ਸੀ। 


ਮੀਟਿੰਗ ਤੋਂ ਬਾਅਦ ਟੀਵਟ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਖੇਤੀਬਾੜੀ ਮਹਿਕਮੇ ਤੇ PAU ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਤੇ ਆਉਣ ਵਾਲੇ ਸੀਜ਼ਨ ਦੀਆਂ ਫ਼ਸਲਾਂ ਤੇ ਬੀਜਾਂ ਸੰਬੰਧੀ ਚਰਚਾ ਕੀਤੀ...ਸਾਡੀ ਸਰਕਾਰ ਦੀ ਕੋਸ਼ਿਸ਼ ਹੈ ਆਉਣ ਵਾਲੀਆਂ ਫ਼ਸਲਾਂ ਲਈ ਫੈਸਲੇ ਕਿਸਾਨਾਂ ਨਾਲ ਸਲਾਹ ਕਰਕੇ ਲਏ ਜਾਣਗੇ ਤੇ ਜਲਦ ਹੀ ਖੇਤੀਬਾੜੀ ਨੀਤੀ ਵੀ ਕਿਸਾਨਾਂ ਤੇ ਮਾਹਿਰਾਂ ਦੀ ਸਲਾਹ ਨਾਲ ਤਿਆਰ ਕੀਤੀ ਜਾਵੇਗੀ...