ਪੜਚੋਲ ਕਰੋ
Advertisement
CM ਭਗਵੰਤ ਮਾਨ ਦਾ ਐਲਾਨ, ਦੇਵਾਂਗੇ ਵਿਸ਼ਵ ਪੱਧਰੀ ਸਿੱਖਿਆ, ਨੌਜਵਾਨਾਂ ਨੂੰ ਡਿਗਰੀ ਮੁਤਾਬਕ ਮਿਲੇਗੀ ਨੌਕਰੀ
ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ ਸਰਕਾਰ ਵੱਲੋਂ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਪੰਜਾਬ ਦੇ ਸੀ.ਐਮ ਭਗਵੰਤ ਮਾਨ ਨੇ ਕਿਹਾ ਕਿ ਜਲਦ ਹੀ ਹਜ਼ਾਰਾਂ ਹੋਰ ਮੁਹੱਲਾ ਕਲੀਨਿਕ ਬਣਾਏ ਜਾਣਗੇ।
ਚੰਡੀਗੜ੍ਹ : ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ ਸਰਕਾਰ ਵੱਲੋਂ 75 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਪੰਜਾਬ ਦੇ ਸੀ.ਐਮ ਭਗਵੰਤ ਮਾਨ ਨੇ ਕਿਹਾ ਕਿ ਜਲਦ ਹੀ ਹਜ਼ਾਰਾਂ ਹੋਰ ਮੁਹੱਲਾ ਕਲੀਨਿਕ ਬਣਾਏ ਜਾਣਗੇ। ਜਿਸ ਵਿੱਚ ਲੋਕਾਂ ਨੂੰ ਘਰ ਦੇ ਨੇੜੇ ਹੀ ਵਧੀਆ ਇਲਾਜ ਮਿਲੇਗਾ।
ਸੀ.ਐਮ ਭਗਵੰਤ ਮਾਨ ਨੇ ਆਜ਼ਾਦੀ ਦਿਵਸ ਮੌਕੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਸਕੂਲਾਂ ਦੀ ਹਾਲਤ ਵੀ ਜਲਦੀ ਹੀ ਬਦਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਹਾਲਤ ਬਦਲਣ ਲਈ ਕੰਮ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵਿਸ਼ਵ ਪੱਧਰੀ ਸਿੱਖਿਆ ਦਿੱਤੀ ਜਾਵੇਗੀ। ਪੰਜਾਬ ਵਿੱਚ ਹੀ ਨੌਜਵਾਨਾਂ ਨੂੰ ਡਿਗਰੀ ਦੇ ਹਿਸਾਬ ਨਾਲ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ।
ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਦੇਸ਼ ਦੀ ਵੰਡ ਦਾ ਸੰਤਾਪ ਵੀ ਪੰਜਾਬ ਅਤੇ ਪੰਜਾਬੀਆਂ ਨੂੰ ਝੱਲਣਾ ਪਿਆ ਹੈ। ਸਭ ਤੋਂ ਵੱਧ ਨੁਕਸਾਨ ਪੰਜਾਬੀਆਂ ਨੂੰ ਹੋਇਆ। ਅੱਜ ਵੀ ਬਹੁਤੇ ਪੰਜਾਬੀ ਆਜ਼ਾਦੀ ਦੀ ਰਾਖੀ ਲਈ ਸਰਹੱਦ 'ਤੇ ਖੜ੍ਹੇ ਹਨ। ਦੁਸ਼ਮਣ ਦੀ ਗੋਲੀ ਸਾਹਮਣੇ ਪੰਜਾਬੀ ਦਾ ਸੀਨਾ ਸਭ ਤੋਂ ਪਹਿਲਾਂ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਖੁਸ਼ਹਾਲੀ ਅਤੇ ਤਰੱਕੀ ਦੇ ਨਾਲ-ਨਾਲ ਉਹ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਾ ਵੀ ਕਾਇਮ ਰੱਖਣਗੇ।
ਆਜ਼ਾਦੀ ਦਿਹਾੜੇ ਮੌਕੇ ਭਾਰਤ ਸਮੇਤ ਪੰਜਾਬ ਵਾਸੀਆਂ ਦੇ ਰੂ-ਬ-ਰੂ…Live https://t.co/5enoBE7oW2
— Bhagwant Mann (@BhagwantMann) August 15, 2022
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਲੁਧਿਆਣਾ
ਦੇਸ਼
Advertisement