ਪੜਚੋਲ ਕਰੋ

ਔਰਤਾਂ ਨੂੰ ਵਿੱਤੀ ਸਹਾਇਤਾ ਬਾਰੇ ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ, ਪੂਰੀ ਹੋਏਗੀ ਸਭ ਤੋਂ ਵੱਡੀ ਚੋਣ ਗਰੰਟੀ

ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿੱਤ ਸਹਾਇਤਾ ਦੇਣ ਦਾ ਮੁੱਦਾ ਭਗਵੰਤ ਮਾਨ ਸਰਕਾਰ ਲਈ ਵੱਡੀ ਚੁਣੌਤੀ ਬਣ ਗਿਆ ਹੈ। ਬੇਸ਼ੱਕ ਬਜਟ ਵਿੱਚ ਪੰਜਾਬ ਸਰਕਾਰ ਨੇ ਸਾਰੇ ਵਰਗਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤਾ ਹੈ

ਚੰਡੀਗੜ੍ਹ: ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿੱਤ ਸਹਾਇਤਾ ਦੇਣ ਦਾ ਮੁੱਦਾ ਭਗਵੰਤ ਮਾਨ ਸਰਕਾਰ ਲਈ ਵੱਡੀ ਚੁਣੌਤੀ ਬਣ ਗਿਆ ਹੈ। ਬੇਸ਼ੱਕ ਬਜਟ ਵਿੱਚ ਪੰਜਾਬ ਸਰਕਾਰ ਨੇ ਸਾਰੇ ਵਰਗਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤਾ ਹੈ ਪਰ ਵਿਰੋਧੀ ਧਿਰਾਂ ਨੇ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿੱਤ ਸਹਾਇਤਾ ਨਾ ਦੇਣ ਨੂੰ ਵੱਡਾ ਮੁੱਦਾ ਬਣਾਇਆ ਹੈ। ਵਿਰੋਧੀ ਧਿਰਾਂ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਪਰ ਵੀ ਇਸ ਨੂੰ ਲੈ ਕੇ ਸਰਕਾਰ ਦੀ ਅਲੋਚਨਾ ਹੋ ਰਹੀ ਹੈ।

ਇਸ ਨੂੰ ਵੱਡਾ ਮੁੱਦਾ ਬਣਦਾ ਵੇਖ ਮੁੱਖ ਮੰਤਰੀ ਭਗਵੰਤ ਮਾਨ ਨੇ ਸਭ ਤੋਂ ਵੱਡੀ ਚੋਣ ਗਰੰਟੀ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਜਲਦ ਹੀ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਮਦਦ ਦੇਣੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸਰੋਤ ਜੁਟਾਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ ਤੇ ਇਹ ਵਸੀਲੇ ਜੁਟਾਉਣ ਮਗਰੋਂ ਜਲਦੀ ਹੀ ਇਸ ਗਰੰਟੀ ਨੂੰ ਪੂਰਾ ਕੀਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਲੋਕਾਂ ਨੂੰ ਦਿੱਤੀ ਹਰੇਕ ਗਰੰਟੀ ਨੂੰ ਪੂਰਾ ਕਰਨ ਲਈ ਦ੍ਰਿੜ੍ਹ ਸੰਕਲਪ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੂੰ ਵੀ ਨਵਾਂ ਰੂਪ ਦਿੱਤਾ ਜਾਵੇਗਾ। ਅਗਲੇ ਸੈਸ਼ਨ ਤੋਂ ਵਿਧਾਨ ਸਭਾ ਵਿੱਚ ਟੱਚ ਸਕਰੀਨਾਂ ਲਾਈਆਂ ਜਾਣਗੀਆਂ, ਜਿਸ ਨਾਲ ਇਸ ਨੂੰ ਈ-ਅਸੈਂਬਲੀ ਦਾ ਰੂਪ ਦਿੱਤਾ ਜਾਵੇਗਾ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਜਲਦ ਹੀ ਔਰਤਾਂ ਨਾਲ ਕੀਤਾ ਵਾਅਦਾ ਪੂਰਾ ਕਰਨ ਜਾ ਰਹੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਔਰਤਾਂ ਨੂੰ ਜਲਦ ਹੀ 1000 ਰੁਪਏ ਭੱਤਾ ਦੇਣ ਦਾ ਸਾਡਾ ਅਗਲਾ ਕਦਮ ਹੋਵੇਗਾ, ਸਰਕਾਰ ਇਸ 'ਤੇ ਹੀ ਕੰਮ ਕਰ ਰਹੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਸਰਕਾਰ ਬਣਨ 'ਤੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget