Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਲਗਪਗ 57,000 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ। ਇਸ ਨਾਲ ਲਗਪਗ 2,98,000 ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਮੈਂ ਕਿਸੇ ਐਮਓਯੂ ਦੀ ਗੱਲ ਨਹੀਂ ਕਰ ਰਿਹਾ। ਸਾਡੇ ਐਮਓਯੂ 'ਤੇ ਨਹੀਂ ਸਗੋਂ ਦਿਲ ਤੋਂ ਸਾਈਨ ਹੁੰਦੇ ਹਨ। ਸੀਐਮ ਮਾਨ ਨੇ ਇਹ ਗੱਲਾਂ ਦੇਸ਼ ਦੇ ਦੂਜੇ ਸਭ ਤੋਂ ਵੱਡੇ ਟਾਟਾ 'ਸਟੀਲ ਪਲਾਂਟ' ਦਾ ਨੀਂਹ ਪੱਥਰ ਰੱਖਣ ਮੌਕੇ ਕਹੀਆਂ।
ਇਹ ਵੀ ਪੜ੍ਹੋ: Punjab News: ਫ਼ਸਲ ਦੀ ਵਾਢੀ ਵੇਲੇ ਖੇਤਾਂ ਚੋਂ ਹੈਰੋਇਨ ਬਰਾਮਦ, ਪਿਛਲੇ ਦਿਨੀਂ ਵੀ ਇਸੇ ਪਿੰਡ ਚੋਂ ਮਿਲੀ ਸੀ 15 ਕਿੱਲੋ ਹੈਰੋਇਨ
ਸੀਐਮ ਮਾਨ ਨੇ ਕਿਹਾ ਕਿ ਅੱਜ ਪੰਜਾਬ ਲਈ ਬਹੁਤ ਵੱਡਾ ਤੇ ਇਤਿਹਾਸਕ ਦਿਨ ਹੈ, ਕਿਉਂਕਿ ਜਮਸ਼ੇਦਪੁਰ ਤੋਂ ਬਾਅਦ ਲੁਧਿਆਣਾ ਵਿੱਚ ਟਾਟਾ ਸਟੀਲ ਦੇਸ਼ ਦਾ ਸਭ ਤੋਂ ਵੱਡਾ ਪਲਾਂਟ ਲਿਆ ਰਿਹਾ ਹੈ। ਇਹ ਵੀ ਵੱਡੀ ਗੱਲ ਹੈ ਕਿਉਂਕਿ ਇਸ ਨਾਲ ਨਾ ਸਿਰਫ਼ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ, ਸਗੋਂ ਟਾਟਾ ਵਰਗੀ ਕੰਪਨੀ ਦੇ ਆਉਣ ਨਾਲ ਹੋਰ ਕੰਪਨੀਆਂ ਵੀ ਪੰਜਾਬ ਵਿੱਚ ਆਉਣਗੀਆਂ।
ਇਸ ਮੌਕੇ ਟਾਟਾ ਸਟੀਲ ਦੇ ਅਧਿਕਾਰੀ ਚਾਣਕਿਆ ਚੌਧਰੀ ਨੇ ਕਿਹਾ ਕਿ ਅਸੀਂ ਪਿਛਲੇ ਸਾਲ ਅਗਸਤ ‘ਚ ਸਰਕਾਰ ਨਾਲ਼ ਐਮਓਯੂ ਸਾਈਨ ਕੀਤਾ ਸੀ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਨੂੰ ਭਰੋਸਾ ਦਿੱਤਾ ਸੀ ਕਿ ਸਰਕਾਰ ਤੁਹਾਡੇ ਲਈ ਕੰਮ ਕਰੇਗੀ। ਇਹ ਇੱਕ ਰਿਕਾਰਡ ਹੈ ਕਿ 14 ਮਹੀਨਿਆਂ ਅੰਦਰ ਹੀ ਸਾਨੂੰ ਸਾਰਾ ਕੁਝ ਕਲੀਅਰ ਮਿਲਿਆ ਹੈ ਤੇ ਅੱਜ ਅਸੀਂ ਭੂਮੀ ਪੂਜਨ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਜਿੰਨਾ ਪਿਆਰ ਟਾਟਾ ਸਟੀਲ ਨੂੰ ਪੰਜਾਬ ਦੇ ਲੋਕਾਂ ਤੋਂ ਮਿਲਿਆ ਹੈ, ਸ਼ਾਇਦ ਹੀ ਕਿਤੇ ਹੋਰ ਮਿਲਿਆ ਹੋ ਸਕਦਾ ਹੈ।
ਇਹ ਵੀ ਪੜ੍ਹੋ: Patiala News: 13000 ਫੁੱਟ ਉਚਾਈ 'ਤੇ ਦੇਸ਼ ਦੀ ਰਾਖੀ ਕਰਦਿਆਂ ਜਾਨ ਦੇਣ ਵਾਲੇ ਜਵਾਨ ਨੂੰ ਸ਼ਹੀਦ ਦਾ ਦਰਜਾ ਕਿਉਂ ਨਹੀਂ?