Anti Corruption Day: ਮੁੱਖ ਮੰਤਰੀ ਭਗਵੰਤ ਮਾਨ ਨੇ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਖਿਲਾਫ ਡਟਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਭ੍ਰਿਸ਼ਟਾਚਾਰ ਵਿਰੋਧ ਦਿਹਾੜੇ ਮੌਕੇ ਲੋਕਾਂ ਨੂੰ ਪ੍ਰਣ ਕਰਨ ਲਈ ਕਿਹਾ ਹੈ ਕਿ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਨੂੰ ਜੜ੍ਹੋਂ ਖਤਮ ਕਰੀਏ।


ਮੁੱਖ ਮੰਤਰੀ ਭਗਵੰਤ ਮਾਨ ਨੇ ਵਟੀਟ ਕਰਕੇ ਕਿਹਾ ਹੈ ਕਿ ਰਿਸ਼ਵਤਖੋਰੀ ਤੇ ਭ੍ਰਿਸ਼ਟਾਚਾਰੀ ਅਜੋਕੇ ਦੌਰ ਦੀਆਂ ਸਭ ਤੋਂ ਭੈੜੀਆਂ ਬਿਮਾਰੀਆਂ ਨੇ...ਇਹ ਬਿਮਾਰੀਆਂ ਕਿਸੇ ਵੀ ਸਮਾਜ ਨੂੰ ਖੋਖਲਾ ਕਰ ਦਿੰਦੀਆਂ ਨੇ...ਦੇਸ਼ 'ਚ ਆਮ ਆਦਮੀ ਪਾਰਟੀ ਇਨ੍ਹਾਂ ਦੋਨੋਂ ਬਿਮਾਰੀਆਂ ਖ਼ਿਲਾਫ਼ ਮੁੱਢੋਂ ਹੀ ਲੜ ਰਹੀ ਹੈ...ਅੱਜ #AntiCorruptionDay ਮੌਕੇ ਆਓ ਪ੍ਰਣ ਕਰੀਏ ਕਿ ਦੋਨੋਂ ਬਿਮਾਰੀਆਂ ਨੂੰ ਜੜ੍ਹੋਂ ਖ਼ਤਮ ਕਰਾਂਗੇ...



 



ਉਧਰ, ਆਮ ਆਦਮੀ ਪਾਰਟੀ ਪੰਜਾਬ ਨੇ ਟਵੀਟ ਕਰਕੇ ਕਿਹਾ ਹੈ ਕਿ ਭ੍ਰਿਸ਼ਟਾਚਾਰ ਮੁਕਤ ਭਾਰਤ ਸਾਡੀ ਮੰਗ ਹੀ ਨਹੀਂ ਸਾਡੀ ਜ਼ਿਦ ਹੈ।
#AntiCorruptionDay


 






 


ਹੁਣ NOC, CLU ਤੇ ਪ੍ਰਦੂਸ਼ਨ ਕਲੀਅਰੈਂਸ ਲਈ ਦਫਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ



ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਵਿੱਚ ਉਦਯੋਗਪਤੀਆਂ ਤੇ ਕਾਰੋਬਾਰੀਆਂ ਨੂੰ ਚੰਗਾ ਮਾਹੌਲ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਲਈ ਕਾਰੋਬਾਰ ਸ਼ੁਰੂ ਕਰਨ ਲਈ ਹੁਣ 100 ਫੀਸਦੀ ਆਸਾਨੀ ਹੋਏਗੀ। ਉਨ੍ਹਾਂ ਕਿਹਾ ਕਿ ਹੁਣ NOC, CLU ਤੇ ਪ੍ਰਦੂਸ਼ਨ ਕਲੀਅਰੈਂਸ ਲਈ ਦਫਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। 



ਇਸ ਦੌਰਾਨ ਉਨ੍ਹਾਂ ਕਿਹਾ ਕਿ ਉਦਯੋਗਪਤੀ ਜ਼ਮੀਨ ਰਜਿਸਟਰੀ ਤੋਂ ਇੱਕ ਦਿਨ ਬਾਅਦ ਹੀ ਆਪਣੇ ਕੰਨ ਸ਼ੁਰੂ ਕਰ ਸਕਣਗੇ। ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿੱਚ ਸੀਆਈਆਈ ਦੇ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Punjab News: ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਸੀਐਮ ਭਗਵੰਤ ਮਾਨ