ਪੜਚੋਲ ਕਰੋ

ਕਾਂਗਰਸੀ ਵਿਧਾਇਕ ਖੁਦ ਤਾਂ 'ਨਕਲੀ ਮੁੱਖ ਮੰਤਰੀ' ਨਾਲ ਕੰਮ ਕਰਦੇ ਸਨ, ਕੈਪਟਨ ਅਮਰਿੰਦਰ ਸਿੰਘ ਹਮੇਸ਼ਾ ਤੋਂ ਹੀ ਭਾਜਪਾ ਦੇ ਸਕੇ ਰਹੇ ਹਨ: CM ਮਾਨ

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਕਾਂਗਰਸੀ ਵਿਧਾਇਕ ਹੁਣ ਉਂਗਲ ਉਠਾ ਰਹੇ ਹਨ, ਉਹ ਖੁਦ ਤਾਂ 'ਨਕਲੀ ਮੁੱਖ ਮੰਤਰੀ' ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਦਾ ਹਿੱਸਾ ਰਹੇ ਹਨ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸੈਸ਼ਨ ਦੌਰਾਨ ਵਿਧਾਨ ਸਭਾ ਦੇ ਸਪੀਕਰ ਦੀ ਮਾਣ-ਮਰਿਆਦਾ 'ਤੇ ਸਵਾਲ ਉਠਾਉਣ ਲਈ ਕਾਂਗਰਸ ਲੀਡਰਸ਼ਿਪ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਜਿਹੜੇ ਕਾਂਗਰਸੀ ਵਿਧਾਇਕ ਹੁਣ ਉਂਗਲ ਉਠਾ ਰਹੇ ਹਨ, ਉਹ ਖੁਦ ਤਾਂ 'ਨਕਲੀ ਮੁੱਖ ਮੰਤਰੀ' ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਦਾ ਹਿੱਸਾ ਰਹੇ ਹਨ, ਜੋ ਹਮੇਸ਼ਾ ਤੋਂ ਹੀ ਭਾਜਪਾ ਲਈ ਕੰਮ ਕਰਦੇ ਰਹੇ ਹਨ।

ਸੈਸ਼ਨ ਦੌਰਾਨ ਵਿਰੋਧੀ ਧਿਰ 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਿਹੜੇ ਲੋਕ "ਨਕਲੀ ਮੁੱਖ ਮੰਤਰੀ" ਕੈਪਟਨ ਅਮਰਿੰਦਰ ਸਿੰਘ ਲਈ ਕੰਮ ਕਰ ਰਹੇ ਹਨ, ਉਹ ਹੁਣ ਸੈਸ਼ਨ 'ਚ 'ਮੁਰਦਾਬਾਦ' ਦੇ ਨਾਅਰੇ ਲਗਾ ਰਹੇ ਹਨ। ਕਾਂਗਰਸ ਭਾਜਪਾ ਲਈ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਅਧਿਕਾਰਤ ਤੌਰ 'ਤੇ ਆਪਣੀ ਪਾਰਟੀ ਦੇ ਨਾਂ ਨਾਲ ਭਾਜਪਾ ਦਾ ਨਾਮ ਵੀ ਲਿਖਣਾ ਚਾਹੀਦਾ ਹੈ।

ਇਜਲਾਸ ਵਿੱਚ ਹੰਗਾਮਾ ਕਰਨ ਲਈ ਕਾਂਗਰਸੀ ਵਿਧਾਇਕਾਂ 'ਤੇ ਹਮਲਾ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਾਂਗਰਸ ਨੇ ਸਦਨ ਦਾ ਕੀਮਤੀ ਸਮਾਂ ਬਰਬਾਦ ਕੀਤਾ ਹੈ ਅਤੇ ਉਨ੍ਹਾਂ ਨੂੰ ਭਾਜਪਾ ਦੇ ਅਖੌਤੀ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ। 

ਸੈਸ਼ਨ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਰੋਧੀ ਧਿਰ ਕੋਲ ਸੱਤਾਧਾਰੀ ਪਾਰਟੀ ਵਿਰੁੱਧ ਕੋਈ ਮੁੱਦਾ ਨਹੀਂ ਅਤੇ ਕਾਂਗਰਸ ਨੇ ਆਪਣੇ ਹਲਕਿਆਂ ਦਾ ਇੱਕ ਵੀ ਮੁੱਦਾ ਨਹੀਂ ਉਠਾਇਆ ਅਤੇ ਨਾ ਹੀ ਵਿਧਾਨ ਸਭਾ ਵਿੱਚ ਕੋਈ ਸਵਾਲ ਉਠਾਇਆ।  ਕਾਂਗਰਸ ਦਾ ਇੱਕੋ ਇੱਕ ਏਜੰਡਾ ਸਦਨ ​​ਵਿੱਚ ਹੰਗਾਮਾ ਕਰਨਾ ਹੈ ਅਤੇ ਇਹ ਬੇਹੱਦ ਦੁਖਦ ਅਤੇ ਨਿਰਾਸ਼ਾਜਨਕ ਹੈ ਕਿ ਉਹ ਇਸ ਤਰ੍ਹਾਂ ਲੋਕਤੰਤਰ ਦਾ ਕਤਲ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਕਾਂਗਰਸ ਸਿਰਫ ਆਪਣੇ ਸਵਾਰਥ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਪੰਜਾਬ ਦੀ ਭਲਾਈ ਦੀ ਕੋਈ ਪ੍ਰਵਾਹ ਨਹੀਂ ਹੈ। ਕਾਂਗਰਸ ਹੁਣ ਪੂਰੀ ਤਰ੍ਹਾਂ ਭਾਜਪਾ ਦੀ ਬੀ-ਟੀਮ ਬਣ ਗਈ ਹੈ।

ਇਸ ਤੋਂ ਪਹਿਲਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੈਸ਼ਨ ਵਿੱਚ ਹੰਗਾਮਾ ਕਰਨ ਲਈ ਵਿਰੋਧੀ ਧਿਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਦਨ ਦਾ ਕੰਮ ਸ਼ਾਮ 3.30 ਵਜੇ ਤੱਕ ਚੱਲਣਾ ਸੀ ਪਰ ਕਾਂਗਰਸ ਨੇ ਸਦਨ ਵਿੱਚ ਹੰਗਾਮਾ ਕਰਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ।  ਇਹ ਦੁੱਖ ਦੀ ਗੱਲ ਹੈ ਕਿ ਉਹ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਬਣਾਏ ਗਏ ਬਿੱਲਾਂ 'ਤੇ ਬਹਿਸ ਕਰਨ ਦੀ ਬਜਾਏ ਇਸ ਤਰ੍ਹਾਂ ਨਾਅਰੇਬਾਜ਼ੀ ਕਰਕੇ ਸਮਾਂ ਬਰਬਾਦ ਕਰ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Embed widget