Punjab News: ਪੰਜਾਬ 'ਚ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਖਿਲਾਫ ਐਕਸ਼ਨ ਮਗਰੋਂ ਵਿਦੇਸ਼ ਰਹਿੰਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬੱਚਿਆਂ ਨੂੰ ਧਮਕੀਆਂ ਮਿਲਣ ਲੱਗੀਆਂ ਹਨ। ਇਹ ਦਾਅਵਾ ਸੀਐਮ ਮਾਨ ਦੀ ਧੀ ਸੀਰਤ ਕੌਰ ਮਾਨ ਦੀ ਪਰਿਵਾਰਕ ਵਕੀਲ ਹਰਮੀਤ ਕੌਰ ਬਰਾੜ ਨੇ ਕੀਤਾ ਹੈ।
ਹਰਮੀਤ ਕੌਰ ਬਰਾੜ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਖਿਲਾਫ ਕਾਰਵਾਈ ਤੋਂ ਬਾਅਦ ਸੀਰਤ ਕੌਰ ਨੂੰ ਖਾਲਿਸਤਾਨ ਪੱਖੀਆਂ ਨੇ ਧਮਕੀ ਦਿੱਤੀ ਹੈ। ਸੀਐਮ ਭਗਵੰਤ ਮਾਨ ਦੀ ਬੇਟੀ ਸੀਰਤ ਕੌਰ ਮਾਨ ਨੂੰ ਫੋਨ 'ਤੇ ਧਮਕੀਆਂ ਦਿੱਤੀਆਂ ਤੇ ਗਾਲੀ ਗਲੋਚ ਕੀਤਾ ਗਿਆ। ਯਾਦ ਰਹੇ ਸੀਰਤ ਕੌਰ ਭਗਵੰਤ ਮਾਨ ਦੀ ਪਹਿਲੀ ਪਤਨੀ ਦੀ ਬੇਟੀ ਹੈ। ਉਹ ਅਮਰੀਕਾ 'ਚ ਮਾਂ ਤੇ ਭਰਾ ਦਿਲਸ਼ਾਨ ਨਾਲ ਰਹਿੰਦੀ ਹੈ। ਸੀਐਮ ਮਾਨ ਆਪਣੀ ਪਹਿਲੀ ਪਤਨੀ ਤੋਂ ਤਲਾਕ ਲੈ ਚੁੱਕੇ ਹਨ।
ਐਡਵੋਕੇਟ ਹਰਮੀਤ ਕੌਰ ਬਰਾੜ ਨੇ ਦਾਅਵਾ ਕੀਤਾ ਹੈ ਕਿ ਸੀਰਤ ਕੌਰ ਮਾਨ ਨੂੰ ਇੱਕ ਨਹੀਂ ਸਗੋਂ ਵੱਖ-ਵੱਖ ਨੰਬਰਾਂ ਤੋਂ ਤਿੰਨ ਵਾਰ ਫੋਨ ਕੀਤੇ ਗਏ। ਤਿੰਨੇ ਵਾਰ ਮੁੱਖ ਮੰਤਰੀ ਦੀ ਬੇਟੀ ਸੀਰਤ ਨੂੰ ਗਾਲਾਂ ਕੱਢੀਆਂ ਗਈਆਂ। ਭਗਵੰਤ ਮਾਨ ਦੀ ਧੀ ਨੂੰ ਜਿਨ੍ਹਾਂ ਨੰਬਰਾਂ ਤੋਂ ਕਾਲਾਂ ਆਈਆਂ, ਉਨ੍ਹਾਂ ਨੂੰ ਫਿਲਹਾਲ ਬਲਾਕ ਕਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ