ਪੜਚੋਲ ਕਰੋ

Kaur Singh: ਓਲੰਪੀਅਨ ਮੁੱਕੇਬਾਜ਼ ਕੌਰ ਸਿੰਘ ਦੀ ਮੌਤ 'ਤੇ ਸੀਐਮ ਭਗਵੰਤ ਮਾਨ ਦੀ ਭਾਵੁਕ ਪੋਸਟ

Kaur Singh: ਮੁੱਖ ਮੰਤਰੀ ਭਗਵੰਤ ਮਾਨ ਨੇ ਓਲੰਪੀਅਨ ਮੁੱਕੇਬਾਜ਼, ਪਦਮ ਸ਼੍ਰੀ, ਅਰਜੁਨ ਐਵਾਰਡੀ ਤੇ ਏਸ਼ਿਆਈ ਸੋਨ ਤਗਮਾ ਜੇਤੂ ਕੌਰ ਸਿੰਘ ਦੀ ਮੌਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿੱਛੜੀ ਰੂਹ ਨੂੰ...

Kaur Singh: ਮੁੱਖ ਮੰਤਰੀ ਭਗਵੰਤ ਮਾਨ ਨੇ ਓਲੰਪੀਅਨ ਮੁੱਕੇਬਾਜ਼, ਪਦਮ ਸ਼੍ਰੀ, ਅਰਜੁਨ ਐਵਾਰਡੀ ਤੇ ਏਸ਼ਿਆਈ ਸੋਨ ਤਗਮਾ ਜੇਤੂ ਕੌਰ ਸਿੰਘ ਦੀ ਮੌਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿੱਛੜੀ ਰੂਹ ਨੂੰ ਚਰਨੀਂ ਲਾਉਣ ਤੇ ਮੁਸ਼ਕਲ ਘੜੀ ਵਿੱਚ ਪਰਿਵਾਰ ਨੂੰ ਬਲ ਬਖਸ਼ਣ। ਕੌਰ ਸਿੰਘ ਨੇ ਅੱਜ 85 ਸਾਲ ਦੀ ਉਮਰ ਵਿੱਚ ਕੁਰੂਕਸ਼ੇਤਰ ਦੇ ਹਸਪਤਾਲ ਵਿੱਚ ਆਖਰੀ ਸਾਹ ਲਿਆ। ਅੱਜ ਉਨ੍ਹਾਂ ਦਾ ਜ਼ਿਲ੍ਹਾ ਸੰਗਰੂਰ ਦੇ ਪਿੰਡ ਖਨਾਲ ਖੁਰਦ ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਓਲੰਪੀਅਨ ਮੁੱਕੇਬਾਜ ਪਦਮ ਸ਼੍ਰੀ ਕੌਰ ਸਿੰਘ ਜੀ…ਜਿਨ੍ਹਾਂ ਸੰਗਰੂਰ ਦੇ ਪਿੰਡ ਖਨਾਲ ਖੁਰਦ ਤੋਂ ਹੁੰਦੇ ਹੋਏ ਏਸ਼ੀਆ ਗੇਮਜ਼ ‘ਚ ਭਾਰਤ ਦਾ ਦਬਦਬਾ ਬਣਾ ਕੇ ਰੱਖਿਆ ਤੇ ਸੋਨ ਤਗਮਾ ਦੇਸ਼ ਦੀ ਝੋਲੀ ਪਾਇਆ…ਕੌਰ ਸਿੰਘ ਅੱਜ ਸਾਨੂੰ ਵਿਛੋੜਾ ਦੇ ਗਏ…ਪਰਮਾਤਮਾ ਅੱਗੇ ਅਰਦਾਸ ਵਿੱਛੜੀ ਰੂਹ ਨੂੰ ਚਰਨੀਂ ਲਾਉਣ ਤੇ ਮੁਸ਼ਕਲ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ।

ਦੱਸ ਦਈਏ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਛੋਟੀ ਖਨਾਲ ਵਾਸੀ ਤਕਰੀਬਨ 74 ਸਾਲਾ ਸੂਬੇਦਾਰ ਕੌਰ ਸਿੰਘ 1970 ’ਚ ਫ਼ੌਜ ਵਿੱਚ ਭਰਤੀ ਹੋਏ ਸੀ। ਦੇਸ਼ ਦੀ ਸੇਵਾ ਕਰਦਿਆਂ ਉਨ੍ਹਾਂ ਅੰਦਰ ਮੁੱਕੇਬਾਜ਼ੀ ਦੇ ਖੇਤਰ ਵਿੱਚ ਵੱਖਰਾ ਮੁਕਾਮ ਹਾਸਲ ਕਰਨ ਦੀ ਜਗਿਆਸਾ ਪੈਦਾ ਹੋਈ। ਉਨ੍ਹਾਂ ਦੇ ਇਸ ਸ਼ੌਕ ਨੂੰ ਪੂਰਾ ਕਰਨ ਲਈ ਕਰਨਲ ਬਲਜੀਤ ਸਿੰਘ ਜੌਹਲ ਨੇ ਭਰਪੂਰ ਯੋਗਦਾਨ ਪਾਉਂਦਿਆਂ ਪੂਨਾ ਇੰਸਟੀਚਿਊਟ ਵਿੱਚ ਟ੍ਰੇਨਿੰਗ ਕੈਂਪ ਲਾਉਣ ਲਈ ਪ੍ਰੇਰਿਤ ਕੀਤਾ ਜਿੱਥੋਂ ਉਨ੍ਹਾਂ ਮੁੱਕੇਬਾਜ਼ੀ ਦੀ ਸਿਖਲਾਈ ਲੈ ਕੇ ਨਿਪੁੰਨਤਾ ਹਾਸਲ ਕੀਤੀ।

ਆਪਣੀ ਮਿਹਨਤ ਤੇ ਲਗਨ ਨਾਲ ਉਨ੍ਹਾਂ ਨੇ ਨੈਸ਼ਨਲ ਖੇਡਦਿਆਂ ਪਹਿਲੀ ਵਾਰ ਸਿੰਕਦਾਰਾਬਾਦ ਵਿਖੇ ਗੋਲਡ ਮੈਡਲ ਜਿੱਤਿਆ। ਫਿਰ ਉਹ ਇੰਡੀਆ ਕੱਪ ਲਈ ਚੁਣੇ ਗਏ। ਇਸ ਦੇ ਨਾਲ ਹੀ ਉਨ੍ਹਾਂ ਕਾਮਨਵੈਲਥ ਖੇਡਾਂ ਤੇ ਕਿੰਗ ਕੱਪ ਵਿੱਚ ਖੇਡਦਿਆਂ ਵੀ ਗੋਲਡ ਮੈਡਲ ਜਿੱਤੇ। ਨੌਵੀਂ ਏਸ਼ੀਅਨ ਚੈਂਪੀਅਨਸ਼ਿਪ, ਮੁੰਬਈ ਵਿਖੇ ਵੀ ਗੋਲਡ ਮੈਡਲ ਜਿੱਤਣ ਵਾਲੇ ਉਹ ਇਕੱਲੇ ਹੀ ਖਿਡਾਰੀ ਸਨ।

ਇਹ ਵੀ ਪੜ੍ਹੋ: World's Largest Gita: ਬਗੁਰਗ ਨੇ ਕੈਸੇਟ ਦੇ ਰਿਬਨ 'ਤੇ ਲਿਖੀ ਦੁਨੀਆ ਦੀ ਸਭ ਤੋਂ ਲੰਬੀ ਗੀਤਾ! 905 ਘੰਟਿਆਂ 'ਚ ਪੂਰਾ ਹੋਇਆ ਸੁਪਨਾ

ਉਨ੍ਹਾਂ ਵਿਸ਼ਵ ਦੇ ਨੰਬਰ ਵਨ ਮੁੱਕੇਬਾਜ਼ ਮੁਹੰਮਦ ਅਲੀ ਨਾਲ ਵੀ ਖੇਡਿਆ ਸੀ। ਉਨ੍ਹਾਂ ਨੂੰ 1982 ਵਿੱਚ ਅਰਜੁਨ ਐਵਾਰਡ ਨਾਲ ਸਨਮਾਨਤ ਕੀਤਾ ਗਿਆ। ਫਿਰ 1983 ਵਿੱਚ ਪਦਮ ਸ਼੍ਰੀ ਐਵਾਰਡ ਵੀ ਮਿਲਿਆ। ਉਨ੍ਹਾਂ ਨੇ 1984 ਵਿੱਚ ਅਮਰੀਕਾ ਦੇ ਲਾਸ ਏਂਜਲਸ ਵਿਖੇ ਹੋਈਆਂ ਓਲੰਪਿਕ ਖੇਡਾਂ ਵਿੱਚ ਵੀ ਭਾਗ ਲਿਆ ਜਿੱਥੇ ਹੋਈ ਇੱਕ ਘਟਨਾ ਨੇ ਉਨ੍ਹਾਂ ਦਾ ਮਨ ਖੱਟਾ ਕਰ ਦਿੱਤਾ ਤੇ ਉਨ੍ਹਾਂ ਮੁੱਕੇਬਾਜ਼ੀ ਛੱਡ ਦਿੱਤੀ।

ਇਹ ਵੀ ਪੜ੍ਹੋ: Sexual Harassment Case: ਸਾਬਕਾ ਖੇਡ ਮੰਤਰੀ ਸੰਦੀਪ ਸਿੰਘ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਣ ਵਾਲੀ ਮਹਿਲਾ ਕੋਚ 'ਤੇ ਹਮਲਾ, ਵਾਲ-ਵਾਲ ਬਚੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ

ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ

ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28-11-2024
ਪ੍ਰੈਗਨੈਂਸੀ 'ਚ ਹਲਦੀ ਵਾਲਾ ਦੁੱਧ ਪੀਣ ਦੇ ਜ਼ਬਰਦਸਤ ਫਾਇਦੇ, ਜਾਣੋ ਕਦੋਂ ਮਿਲੇਗਾ Benefit

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Embed widget