ਪੜਚੋਲ ਕਰੋ
Advertisement
ਸੀਐਮ ਭਗਵੰਤ ਮਾਨ ਦੇ ਦੋਸਤ ਅਰਵਿੰਦਰ ਕੰਗ ਨੇ ਦਿੱਤੀ ਵਧਾਈ , ਕਿਹਾ - ਮਾਨ ਨੇ ਮੁਸਕਰਾ ਕੇ ਕਬੂਲ ਕੀਤੀ ਵਧਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 7 ਜੁਲਾਈ ਨੂੰ ਆਪਣੀ ਜ਼ਿੰਦਗੀ ਦੀ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੇ ਹਨ। 48 ਸਾਲਾ ਭਗਵੰਤ ਮਾਨ ਕੱਲ ਚੰਡੀਗੜ੍ਹ ਵਿੱਚ ਡਾ: ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝਣਗੇ।
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 7 ਜੁਲਾਈ ਨੂੰ ਆਪਣੀ ਜ਼ਿੰਦਗੀ ਦੀ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੇ ਹਨ। 48 ਸਾਲਾ ਭਗਵੰਤ ਮਾਨ ਕੱਲ ਚੰਡੀਗੜ੍ਹ ਵਿੱਚ ਡਾ: ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝਣਗੇ। ਦੱਸਿਆ ਜਾ ਰਿਹਾ ਹੈ ਕਿ ਡਾ: ਗੁਰਪ੍ਰੀਤ ਕੌਰ ਹਰਿਆਣਾ ਦੀ ਰਹਿਣ ਵਾਲੀ ਹੈ। ਸੀਐਮ ਮਾਨ ਦਾ ਇਹ ਦੂਜਾ ਵਿਆਹ ਹੋਵੇਗਾ। ਚਾਰ ਸਾਲ ਪਹਿਲਾਂ ਉਸ ਦਾ ਆਪਣੀ ਪਹਿਲੀ ਪਤਨੀ ਤੋਂ ਤਲਾਕ ਹੋ ਗਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਮਾਨ ਦੀ ਮਾਂ-ਭੈਣ ਨੇ ਪੰਜਾਬ ਦੇ CM ਭਗਵੰਤ ਮਾਨ ਦੀ ਦੁਲਹਨ ਨੂੰ ਚੁਣਿਆ ਹੈ। ਤਸਵੀਰਾਂ ਚੰਡੀਗੜ੍ਹ ਦੀਆਂ ਹਨ ,ਜਿੱਥੇ ਸੀਐਮ ਭਗਵੰਤ ਮਾਨ ਮੌਜੂਦ ਹਨ ਅਤੇ ਅੰਦਰ -ਅੰਦਰ ਤਿਆਰੀਆਂ ਚੱਲ ਰਹੀਆਂ ਹਨ। ਵਿਆਹ ਦੀ ਸਜਾਵਟ ਲਈ ਟੈਂਟਾਂ ਅਤੇ ਫੁੱਲਾਂ ਦੀ ਸਜਾਵਟ ਨਾਲ ਭਰਿਆ ਟਰੱਕ ਪੰਜਾਬ ਸੀਐਮ ਹਾਊਸ ਪਹੁੰਚ ਗਿਆ ਹੈ।
ਸੀਐਮ ਨੂੰ ਮਿਲਣ ਅਤੇ ਵਧਾਈ ਦੇਣ ਆਏ ਸੀਐਮ ਭਗਵੰਤ ਮਾਨ ਦੇ ਦੋਸਤ ਅਰਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਗਵੰਤ ਮਾਨ ਖੁਸ਼ ਸੀ ਅਤੇ ਉਨ੍ਹਾਂ ਨੂੰ ਵਧਾਈ ਦੇ ਕੇ ਆਇਆ ਹੈ। ਮੈਨੂੰ ਵੀ ਪਤਾ ਨਹੀਂ ਸੀ ABP Sanjha ਦੀ ਖ਼ਬਰ ਤੋਂ ਪਤਾ ਲੱਗਿਆ ਕਿ ਵਿਆਹ ਹੋ ਰਿਹਾ ਹੈ। ਜਦੋਂ ਸੀਐਮ ਨੂੰ ਵਧਾਈ ਦਿੱਤੀ ਤਾਂ ਸੀਐਮ ਭਗਵੰਤ ਮਾਨ ਨੇ ਮੁਸਕਰਾ ਕੇ ਵਧਾਈ ਕਬੂਲ ਕੀਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਸਿਹਤ
ਪੰਜਾਬ
Advertisement