ਮਾਨਸਾ : ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਪਿਛਲੇ ਦਿਨਾਂ ਤੋਂ ਪੰਜਾਬ ਭਰ ਦੇ ਛੇ ਜਗ੍ਹਾ ਉਪਰ ਸਰਕਾਰ ਖਿਲਾਫ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਮਾਨਸਾ ਰੋਡ ਉਪਰ ਲਾਏ ਧਰਨੇ ਵਿੱਚ ਕਿਸਾਨ ਆਗੂਆਂ ਵੱਲੋਂ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦੇ ਹੋਏ ਸਰਕਾਰ ਨੂੰ ਤਿੱਖੇ ਸ਼ਬਦਾਂ ਵਿੱਚ ਕਿਹਾ ਗਿਆ ਕਿ ਕੋਈ ਗੱਲਬਾਤ ਨਹੀਂ ਕੀਤੀ ਜਾਏਗੀ। ਮੰਗਾਂ ਨੂੰ ਲਾਗੂ ਕੀਤੇ ਜਾਣ ਤੋਂ ਬਿਨਾਂ ਉਹ ਸੜਕਾਂ ਨਹੀਂ ਛੱਡਣਗੇ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਉਪਰ ਤੰਜ ਕੱਸੇ ਜਾਣ ਤੇ ਮੁੱਖ ਮੰਤਰੀ ਨੂੰ ਲੰਬੇ ਹੱਥੀਂ ਲੈਂਦਿਆਂ ਕਿਸਾਨ ਲੀਡਰਾਂ ਨੇ ਕਿਹਾ ਕਿ ਮੁੱਖ ਮੰਤਰੀ ਦੀ ਪਾਰਟੀ ਵੀ ਇਨ੍ਹਾਂ ਧਰਨਿਆ ਵਿੱਚੋਂ ਹੀ ਨਿਕਲੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਹਰਾ ਪੈਨ ਹੁਣ ਕਿਸਾਨਾਂ ਦੀਆ ਫਰਦਾਂ ਵਿੱਚ ਲਾਲ ਲਕੀਰ ਮਾਰ ਰਿਹਾ ਹੈ।
ਕਿਸਾਨਾਂ ਨੇ ਸਰਕਾਰ ਨੂੰ ਕਾਰਪੋਰੇਟ ਘਰਾਣਿਆਂ ਦਾ ਹੱਥ-ਠੋਕਾ ਦੱਸਦਿਆਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਲਾਗੂ ਕਰਵਾਉਣ ਲਈ ਉਨ੍ਹਾਂ ਨੂੰ ਜੋ ਵੀ ਕੁਰਬਾਨੀ ਦੇਣੀ ਪਈ, ਉਹ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਅਗਰ ਉਨ੍ਹਾਂ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਕੁਝ ਵੀ ਹੋਇਆ ਤਾਂ ਉਹ ਸਰਕਾਰ ਨਾਲ ਇੱਟ ਨਾਲ ਇੱਟ ਖੜਕਾ ਦੇਣਗੇ।
ਕਿਸਾਨ ਆਗੂਆਂ ਨੇ ਕਿਹਾ ਕਿ ਹੁਣ ਪਿੰਡਾਂ ਵਿੱਚ ਕਿਸਾਨ ਕੰਮਾਂ ਤੋਂ ਵਿਹਲੇ ਹੋ ਕੇ ਧਰਨਿਆਂ ਵਿੱਚ ਸ਼ਾਮਲ ਹੋ ਰਹੇ ਹਨ। ਜੇਕਰ ਜ਼ਰੂਰਤ ਪਈ ਤਾਂ ਉਹ ਪੰਜਾਬ ਅੰਦਰ ਹੋਰ ਸੜਕਾਂ ਵੀ ਜਾਮ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਹੁਣ ਕਿਸੇ ਵੀ ਕੀਮਤ ਉੱਪਰ ਪਿੱਛੇ ਨਹੀਂ ਹਟਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ