Sugarcane price: ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ 11 ਰੁਪਏ ਦਾ ਸ਼ਗਨ ਠੁਕਰਾ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸ਼ਗਨ 21 ਤੇ 51 ਰੁਪਏ ਦਾ ਵੀ ਹੋ ਸਕਦਾ ਸੀ। ਦਰਅਸਰ ਪੰਜਾਬ ਵਿੱਚ ਗੰਨੇ ਦੇ ਪ੍ਰਤੀ ਕੁਇੰਟਲ ਰੇਟ ਵਿੱਚ 11 ਰੁਪਏ ਦਾ ਵਾਧਾ ਕੀਤਾ ਗਿਆ ਹੈ। ਸੀਐਮ ਭਗਵੰਤ ਮਾਨ ਨੇ ਇਹ ਐਲਾਨ ਕਰਦਿਆਂ ਇਸ ਨੂੰ 11 ਰੁਪਏ ਦਾ ਸ਼ਗਨ ਕਿਹਾ ਸੀ।
ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਸੀ ਪੰਜਾਬ ਵਿੱਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ…ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ਵਿੱਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ। ਆਉਣ ਵਾਲੇ ਦਿਨਾਂ ਵਿੱਚ ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ ..ਤੁਹਾਡਾ ਪੈਸਾ ਤੁਹਾਡੇ ਨਾਮ..।
ਹਾਲਾਂਕਿ ਮੁੱਖ ਮੰਤਰੀ ਦੇ ਇਸ ਐਲਾਨ ਤੋਂ ਕਿਸਾਨ ਖੁਸ਼ ਨਹੀਂ। ਕਿਸਾਨ ਜਥੇਬੰਦੀਆਂ ਨੇ ਜਲੰਧਰ 'ਚ ਮੀਟਿੰਗ ਕਰਕੇ ਕਿਹਾ ਕਿ ਮੁੱਖ ਮੰਤਰੀ ਦੇ ਭਰੋਸੇ 'ਤੇ ਜਲੰਧਰ 'ਚ ਹੜਤਾਲ ਖਤਮ ਕਰ ਦਿੱਤੀ ਗਈ ਸੀ ਪਰ ਉਨ੍ਹਾਂ ਨੇ ਸ਼ਗਨ ਦੇ ਨਾਂ 'ਤੇ ਸਿਰਫ 11 ਰੁਪਏ ਦਾ ਵਾਧਾ ਕੀਤਾ ਹੈ। ਕਿਸਾਨਾਂ ਨੇ ਕਿਹਾ ਕਿ ਸ਼ਗਨ 21 ਤੇ 51 ਰੁਪਏ ਦਾ ਵੀ ਹੁੰਦਾ ਹੈ। ਪਿਛਲੀ ਵਾਰ ਕਿਸਾਨਾਂ ਦੇ ਸੰਘਰਸ਼ ਦੌਰਾਨ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 50 ਰੁਪਏ ਰੇਟ ਵਧਾਏ ਸਨ।
ਕਿਸਾਨਾਂ ਨੇ ਕਿਹਾ ਕਿ ਚਾਰ ਦਿਨਾਂ ਦੀ ਹੜਤਾਲ ਕਾਰਨ ਜਿੱਥੇ ਕਿਸਾਨਾਂ ਦਾ ਨੁਕਸਾਨ ਹੋਇਆ ਹੈ, ਉਥੇ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਦੇ ਬਾਵਜੂਦ ਗੰਨੇ ਦੇ ਭਾਅ ਵਿੱਚ ਮਹਿਜ਼ 11 ਰੁਪਏ ਦਾ ਵਾਧਾ ਹੋਇਆ ਹੈ, ਜੋ ਸਾਨੂੰ ਮਨਜ਼ੂਰ ਨਹੀਂ। ਪੰਜਾਬ ਦੀਆਂ ਖੰਡ ਮਿੱਲਾਂ ਦੇਸ਼ ਭਰ 'ਚੋਂ ਸਭ ਤੋਂ ਪਿੱਛੋਂ ਸ਼ੁਰੂ ਹੋਈਆਂ, ਜਿਸ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ। ਸੀਐਮ ਨੇ 28 ਤਰੀਕ ਨੂੰ ਨਵੀਆਂ ਦਰਾਂ ਦਾ ਐਲਾਨ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਸਿਰਫ਼ ਖਾਨਾਪੂਰਤੀ ਕੀਤੀ ਗਈ ਹੈ।
ਇਹ ਵੀ ਪੜ੍ਹੋ: Bengaluru Bomb Threat: 15 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮਚੀ ਭਾਜੜ
ਇਸ ਮੀਟਿੰਗ ਵਿੱਚ ਕਿਸਾਨਾਂ ਦੇ 32 ਧੜਿਆਂ ਨੇ ਹਿੱਸਾ ਲਿਆ। ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਗੁਰਦਾਸਪੁਰ ਵਿੱਚ ਬੱਸ ਸਟੈਂਡ ਦੇ ਉਦਘਾਟਨ ਤੋਂ ਬਾਅਦ ਜੇਕਰ ਗੰਨੇ ਦਾ ਰੇਟ 400 ਰੁਪਏ ਤੋਂ ਵੱਧ ਤੇ ਖੰਡ ਮਿੱਲਾਂ ਖੋਲ੍ਹਣ ਸਬੰਧੀ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਕਿਸਾਨ ਮੁੜ ਸੰਘਰਸ਼ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਰੇਲਵੇ ਟ੍ਰੈਕ ਜਾਮ ਕਰਨ ਦੇ ਦੋਸ਼ ਹੇਠ 350 ਤੋਂ ਵੱਧ ਕਿਸਾਨਾਂ ਖ਼ਿਲਾਫ਼ ਦਰਜ ਕੇਸ ਸਰਕਾਰਾਂ ਦੀ ਨਾਕਾਮੀ ਦਾ ਨਤੀਜਾ ਹੈ, ਇਨ੍ਹਾਂ ਨੂੰ ਰੱਦ ਕੀਤਾ ਜਾਵੇ।
ਇਹ ਵੀ ਪੜ੍ਹੋ: Air India Flight : ਲੰਡਨ ਤੋਂ ਅੰਮ੍ਰਿਤਸਰ ਜਾ ਰਹੀ Air India ਦੀ ਫਲਾਈਟ ਹੋਈ ਪਾਣੀ-ਪਾਣੀ! ਡਰੇ ਯਾਰਤੀ, Video Viral