CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ, ਅਕਾਲੀ ਦਲ ਤੇ ਬੀਜੇਪੀ ਦੇ ਪ੍ਰਧਾਨ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਆਓ ਰੋਜ਼-ਰੋਜ਼ ਦੀ ਕਿੱਚ ਕਿੱਚ ਖਤਮ ਕਰੀਏ ਤੇ ਪੰਜਾਬੀਆਂ ਤੇ ਮੀਡੀਆ ਸਾਹਮਣੇ ਬੈਠ ਕੇ ਕਲੀਅਰ ਕਰ ਲਈਏ ਕਿ ਪੰਜਾਬ ਦਾ ਨੁਕਸਾਨ ਲਈ ਕੌਣ ਜ਼ਿੰਮੇਵਾਰ ਹੈ। ਸੀਐਮ ਭਗਵੰਤ ਦਾ ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਐਸਵਾਈਐਲ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ।



ਸੀਐਮ ਭਗਵੰਤ ਮਾਨ ਟਵੀਟ ਕਰਕੇ ਕਿਹਾ...ਭਾਜਪਾ ਪ੍ਰਧਾਨ ਜਾਖੜ ਜੀ, ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕੀਹਨੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜੇ, ਜਵਾਨੀ ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ..ਸਾਰੇ ਮੁੱਦਿਆਂ ਤੇ ਲਾਈਵ ਬਹਿਸ ਕਰੀਏ..ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ..1 ਨਵੰਬਰ ‘ਪੰਜਾਬ ਦਿਵਸ” ਵਾਲਾ ਦਿਨ ਠੀਕ ਰਹੇਗਾ..ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ.. ਮੇਰੀ ਤਾਂ ਪੂਰੀ ਤਿਆਰੀ ਐ ਕਿਉਂਕਿ ਸੱਚ ਬੋਲਣ ਵਾਸਤੇ ਰੱਟੇ ਨਹੀਂ ਲਾਉਣੇ ਪੈਂਦੇ..


 






 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ