ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Maan) ਨੇ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ (Assembly Election 2022) ਵਿੱਚ ਆਮ ਆਦਮੀ ਪਾਰਟੀ (AAP) ਨੂੰ ਮਿਲੇ ਲਾਮਿਸਾਲ ਫਤਵੇ ਦਾ ਸਤਿਕਾਰ ਕੀਤਾ। ਸੂਬੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਜਨਤਾ ਦੇ ਸੇਵਕ ਵਜੋਂ ਆਪਣਾ ਫਰਜ਼ ਸਹੀ ਭਾਵਨਾ ਨਾਲ ਨਿਭਾਉਣ ਦਾ ਦੇ ਹੁਕਮ ਦਿੱਤੇ।
ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਬਾਅਦ ਦੁਪਹਿਰ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਪਹਿਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਜਿੰਨਾ ਲੋਕਾਂ ਨੇ ਸਾਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਜਮਹੂਰੀਅਤ ਵਿਚ ਇਹੀ ਲੋਕ ਅਸਲ ਸ਼ਾਸਕ ਹੁੰਦੇ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਆਸੀ ਬਦਲਾਖੋਰੀ ਦੇ ਰਾਹ ਨਹੀਂ ਪਵੇਗੀ। ਉਨ੍ਹਾਂ ਨੇ ਸਮੁੱਚੀ ਪ੍ਰਸ਼ਾਸਕੀ ਟੀਮ ਨੂੰ ਕਿਹਾ ਕਿ ਉਹ ਪਿਛਲੀਆਂ ਸਰਕਾਰਾਂ ਦੇ ਉਲਟ ਆਪਣੀ ਡਿਊਟੀ ਬਿਨਾਂ ਕਿਸੇ ਸਿਆਸੀ ਦਬਾਅ ਤੇ ਡਰ-ਭੈਅ ਤੋਂ ਸਮਰਪਿਤ ਭਾਵਨਾ, ਸੰਜੀਦਗੀ ਨਾਲ ਨਿਭਾਉਣ ਤਾਂ ਕਿ ਪੰਜਾਬੀਆਂ ਦੀਆਂ ਉਮੀਦਾਂ ਉਤੇ ਖਰਾ ਉਤਰਿਆ ਜਾ ਸਕੇ। ਜਿਨ੍ਹਾਂ ਨੇ ਸ਼ਾਨਦਾਰ ਫਤਵਾ ਦੇ ਕੇ ਆਮ ਆਦਮੀ ਪਾਰਟੀ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਮਾਨ ਨੇ ਅੱਗੇ ਕਿਹਾ ਕਿ ਮੈਂ ਪਿਛਲੀਆਂ ਸਰਕਾਰਾਂ ਵਾਂਗ ਆਪਣੇ ਕੋਲ ਲਾਲ ਡਾਇਰੀ ਨਹੀਂ ਰੱਖਦਾ ਸਗੋਂ ਮੇਰੇ ਕੋਲ ਤਾਂ ਹਰੀ ਡਾਇਰੀ ਹੁੰਦੀ ਹੈ ਜਿਸ ਕਰਕੇ ਕਿਸੇ ਤਰ੍ਹਾਂ ਦੀ ਬਦਲਾਖੋਰੀ ਬਾਰੇ ਕੋਈ ਚਿੰਤਾ ਕਰਨ ਦੀ ਲੋੜ ਨਹੀਂ ਹੈ।
ਇਸ ਤੋਂ ਪਹਿਲਾਂ ਆਪਣੇ ਸ਼ੁਰੂਆਤੀ ਭਾਸ਼ਣ 'ਚ ਸੂਬੇ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਮੁੱਖ ਮੰਤਰੀ ਦਾ ਸੁਵਾਗਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਲੋਕ ਪੱਖੀ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ 'ਤੇ ਸਹੀ ਮਾਅਨਿਆਂ ਵਿੱਚ ਲਾਗੂ ਕਰਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੂਰੀ ਤਾਲਮੇਲ ਨਾਲ ਕੰਮ ਕਰਨਗੇ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਤੇ ਡੀਜੀਪੀ ਵੀਕੇ ਭਾਵੜਾ ਤੋਂ ਇਲਾਵਾ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਸ਼ਾਮਲ ਸਨ।
Punjab News : ਸੀਐਮ ਭਗਵੰਤ ਮਾਨ ਦਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਹੁਕਮ, ਲੋਕਾਂ ਦੇ ਸੇਵਕ ਵਜੋਂ ਨਿਭਾਓ ਆਪਣਾ ਫਰਜ਼
abp sanjha
Updated at:
17 Mar 2022 04:23 PM (IST)
Edited By: ravneetk
Punjab News : ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਬਾਅਦ ਦੁਪਹਿਰ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਪਹਿਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਜਿੰਨਾ ਲੋਕਾਂ ਨੇ ਸਾਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ।
Bhagwant_Mann
NEXT
PREV
Published at:
17 Mar 2022 04:23 PM (IST)
- - - - - - - - - Advertisement - - - - - - - - -