Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਨੂੰ ਮੰਡੀਆਂ ਵਿੱਚ ਨਹੀਂ ਰੁਲਣ ਦਿੱਤਾ ਜਾਏਗਾ। ਸੀਐਮ ਮਾਨ ਨੇ ਦਾਅਵਾ ਕੀਤਾ ਕਿ ਮੰਡੀਆਂ ਦੀ ਮੈਂ ਖੁਦ ਮਾਨੀਟਰਿੰਗ ਕਰ ਰਿਹਾ ਹਾਂ ਤੇ ਅਧਿਕਾਰੀਆਂ ਨੂੰ ਕਿਸਾਨ ਦੀ ਫਸਲ ਦੇ ਪੈਸੇ ਤੁਰੰਤ ਖ਼ਾਤਿਆ 'ਚ ਪਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ...ਅੱਜ ਸ੍ਰੀ ਚਮਕੌਰ ਸਾਹਿਬ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਫਸਲ ਦੀ ਖ਼ਰੀਦ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ...ਅਧਿਕਾਰੀਆਂ ਨੂੰ ਕਿਸਾਨ ਦੀ ਫਸਲ ਦੀ ਖ਼ਰੀਦ ਤੇ ਪੈਸੇ ਤੁਰੰਤ ਖ਼ਾਤਿਆ 'ਚ ਪਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ... ਕਿਸਾਨ ਭਰਾਵਾਂ ਨੂੰ ਖੱਜਲ ਨਹੀਂ ਹੋਣ ਦਿੱਤਾ ਜਾਵੇਗਾ...ਮੰਡੀਆਂ ਦੀ ਮੈਂ ਖੁੱਦ ਮਾਨੀਟਰਿੰਗ ਕਰ ਰਿਹਾ ਹਾਂ...ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ...
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।